ਗੁਰਦੁਆਰਾ ਕੰਧ ਸਾਹਿਬ ਵਿਖੇ ਬਾਬੇ ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ

ਹਰ ਸਾਲ ਜਗਤ ਗੁਰੂ ਬਾਬਾ ਨਾਨਕ ਦੇਵ ਜੀ ਦਾ ਵਿਆਹ ਪੁਰਬ ਬਟਾਲਾ ਨਿਵਾਸੀਆਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਵਿੱਚ ਮਨਾਇਆ ਜਾਂਦਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰਦੀਆਂ ਹਨ। ਇਸ ਵਾਰ ਵੀ ਬਾਬਾ ਨਾਨਕ ਜੀ ਦਾ ਵਿਆਹ 16 ਸਤੰਬਰ ਦਿਨ ਐਤਵਾਰ ਨੂੰ ਬਟਾਲਾ ਵਿਖੇ ਬਹੁਤ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਇਤਿਹਾਸਿਕ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ ਨੇ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦੇ ਹੋਏ ਇੱਕ ਹਫ਼ਤੇ ਤੋਂ ਦੀਵਾਨ ਹਾਲ ਅਤੇ ਲੰਗਰ ਹਾਲ ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਰੰਗ ਰੋਗਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਬਾਬਾ ਜੀ ਦੇ ਵਿਆਹ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਸਾਰੇ ਕੰਮ ਮੁਕੰਮਲ ਕਰ ਲਏ ਜਾਣਗੇ, ਤਾਂ ਜੋ ਇਸ ਦਿਵਸ ਤੇ ਵੱਡੀ ਗਿਣਤੀ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਮਾਹਰ ਕਾਰੀਗਰਾਂ ਅਤੇ ਵਧੀਆ ਕੁਆਲਿਟੀ ਦੇ ਪੇਂਟ ਮਟੀਰੀਅਲ ਨਾਲ ਗੁਰਦੁਆਰਾ ਸਾਹਿਬ ਦੀਆਂ ਇਨ੍ਹਾਂ ਇਮਾਰਤਾਂ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਜੀ ਦੇ ਵਿਆਹ ਤੇ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰਨ।           

ਪੁਰਾਤਨ ਸਰੂਪ ਨੂੰ ਚੋਰੀ ਕਰਨ ਵਾਲਿਆਂ ਨੂੰ ਪਟਿਆਲਾ ਪੁਲਿਸ ਜਲਦ ਕਰੇਗੀ ਬੇਪਰਦਾ: ਧਰਮਸੋਤ

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਨੂੰ ਚੋਰੀ ਕਰਨ ਦੇ ਦੋਸ਼ੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਜਲਦ ਬੇਪਰਦਾ ਕੀਤਾ ਜਾਵੇਗਾ। ...

ਮੇਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਯਾਤਰਾ (ਭਾਗ-1)

ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ ਜੋਤ ਅਸਥਾਨਾਂ ਕਰਕੇ ਦੁਨੀਆ ਭਰ ਅਤੇ ਖਾਸ ਕਰਕੇ ਸਿੱਖਾਂ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਪਾਕਿਸਤਾਨ ਹਰੇਕ ਨਾਨਕ ਨਾਮ ਲੇਵਾ ਲਈ ਹਮੇਸ਼ਾ ਤੋਂ ਹੀ ਖਿੱਚ ਦਾ ਕੇਂਦਰ ਰਿਹਾ ਹੈ। ...

ਕਿਤੇ, ਕਰਤਾਰਪੁਰ ਲਾਂਘੇ ਦੇ ਰਾਹ 'ਚ ਲੱਤਾਂ ਡਾਹ ਕੇ ਤਾਂ ਨਹੀਂ ਖੜ੍ਹਾ ਹੋ ਗਿਆ, ਖ਼ੁਫ਼ੀਆ ਤੰਤਰ ਦਾ ਖ਼ੌਫ਼? (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖ ਕੌਮ ਦੀ ਅਰਦਾਸ ਪੂਰੀ ਹੋ ਚੁੱਕੀ ਹੈ, ਪੂਰੇ 72 ਸਾਲਾਂ ਬਾਅਦ, ਸਿੱਖ ਸੰਗਤਾਂ ਨੂੰ ਪਾਕਿਸਤਾਨ ਸਥਿਤ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਵਾਉਣ ਵਾਲਾ ਲਾਂਘਾ ਖੁੱਲ੍ਹ ਚੁੱਕਾ ਹੈ। ...

ਸੰਤ ਸੀਚੇਵਾਲ ਨੇ ਲੋਕਲ ਬਾਡੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਆ ਨਿਸ਼ਾਨੇ 'ਤੇ (ਨਿਊਜ਼ਨੰਬਰ ਖ਼ਾਸ ਖ਼ਬਰ)

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੀਜਨਲ ਵਾਤਾਵਰਣ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪ੍ਰਦੂਸ਼ਿਤ ਹੋ ਰਹੇ ਦਰਿਆਵਾਂ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਕਰਨ ਲਈ ਸੂਬੇ ਦੇ ਦੋ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ...

ਕੀ ਸੁੱਖੀ ਸਾਂਦੀ ਨੇਪਰੇ ਚੜ ਸਕੇਗਾ ਵਿਸ਼ਵ ਕਬੱਡੀ ਕੱਪ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੈਪਟਨ ਸਰਕਾਰ ਵੱਲੋਂ ਬਾਦਲਾਂ ਦੀ ਤਰਜ਼ 'ਤੇ ਪੰਜਾਬ ਦੇ ਅੰਦਰ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ 1 ਦਸੰਬਰ ਤੋਂ ਕੀਤੀ ਗਈ ਹੈ। ਦੱਸ ਦਈਏ ਕਿ 1 ਦਸੰਬਰ ਨੂੰ ਕਬੱਡੀ ਕੱਪ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਤੋਂ ਕੀਤੀ ਗਈ। ...

5 ਦਿਸੰਬਰ ਨੂੰ ਬਠਿੰਡਾ ਵਿਖੇ ਹੋਵੇਗਾ ਅੰਤਰਰਾਸ਼ਟਰੀ ਕੱਬਡੀ ਟੂਰਨਾਮੈਂਟ ਦਾ ਮੈਚ (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ...

ਪਾਕਿਸਤਾਨ ਦੀ ਕਬੱਡੀ ਟੀਮ ਖੇਡ ਸਕਦੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਵਿੱਚ (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਸਾਹਿਬ ਦਾ ਲਾਂਗਾ ਪਾਕਿਸਤਾਨ ਵੱਲੋਂ ਖੋਲ ਕੇ ਦੇਸ਼ ਅਤੇ ਦੁਨੀਆ ਦੀ ਸਿੱਖ ਸੰਗਤ ਦਾ ਦਿਲ ਜਿੱਤ ਲਿਆ ਸੀ ਜਿਸ ਦੀ ਸ਼ਲਾਘਾ ਦੁਨੀਆ ਦੇ ਤਖ਼ਤੇ ਤੇ ਬੈਠਾ ਹਰ ਸਿੱਖ ਕਰ ਰਿਹਾ ਹੈ। ...

ਡਾ. ਓਬਰਾਏ ਨੇ ਹੁਣ ਪਾਕਿਸਤਾਨ 'ਚ ਚੁੱਕੀ ਸੇਵਾ ਦੀ ਵੱਡੀ ਜ਼ਿੰਮੇਵਾਰੀ

ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛੱਕਣ ਦੇ ਸਿਧਾਂਤ ਤੇ ਪਹਿਰਾ ਦੇਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਸਮਾਜ ਸੇਵਕ ਤੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ ਵੱਡੇ ਪੱਧਰ ਸੇਵਾ ਕਾਰਜਾਂ ਕਰਨ ਉਪਰੰਤ ਹੁਣ ਪਾਕਿਸਤਾਨ ਵਿੱਚ ਵੀ ਸੇਵਾ ਦੀ ਵੱਡੀ ਜ਼ਿੰਮੇਵਾਰੀ ਚੁੱਕੀ ਹੈ। ...

ਗੁਰੂ ਸਾਹਿਬ ਨੇ ਇਨਕਲਾਬੀ ਸੋਚ ਦੁਆਰਾ ਕੀਤਾ ਸਮੂਹ ਧਰਮਾਂ ਦਾ ਮਾਰਗ ਦਰਸ਼ਨ- ਜ਼ਫਰ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਸਥਾਪਨਾ ਦਿਵਸ ਸਬੰਧੀ ਆਯੋਜਿਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ...

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਕੌਂਸਲ ਨੇ ਕਰਵਾਇਆ ਧਾਰਮਿਕ ਸਮਾਗਮ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖਰੜ ਸੀਨੀਅਰ ਸਿਟੀਜ਼ਨ ਕੌਂਸਲ, ਸੰਨੀ ਇਨਕਲੇਵ (ਖਰੜ) ਵੱਲੋਂ ਸਰਬੱਤ ਦੇ ਭਲੇ ਲਈ ਇੱਕ ਧਾਰਮਿਕ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ...

ਜਿਸਦੇ ਪੱਟਾਂ 'ਚ ਹੋਇਆ ਦਮ, ਉਹੀ ਟੀਮ ਹੋਵੇਗੀ 25 ਲੱਖ ਇਨਾਮ ਦੀ ਹੱਕਦਾਰ !!!

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਉਣ ਦਾ ਪਹਿਲਾਂ ਤੋਂ ਹੀ ਐਲਾਨ ਕਰ ਰੱਖਿਆ ਹੈ। ...

ਅਜਿਹਾ ਸਮਾਜ ਤਾਂ ਨਹੀਂ ਸੀ ਚਾਹੁੰਦਾ ਬਾਬਾ ਨਾਨਕ? (ਨਿਊਜ਼ਨੰਬਰ ਖ਼ਾਸ ਖ਼ਬਰ)

ਵਿਸ਼ਵ ਭਰ ਵਿੱਚ ਬੈਠੇ ਲੋਕਾਂ ਨੇ ਇਸ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਅਤੇ ਹੁਣ ਵੀ ਮਨਾਇਆ ਜਾ ਰਿਹਾ ਹੈ। ...

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਂਸਰ ਜਾਂਚ ਕੈਂਪ 16 ਨਵੰਬਰ ਨੂੰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਂਗਰਸ ਕਮੇਟੀ (ਸ਼ਹਿਰੀ) ਐਸ.ਏ.ਐਸ ਨਗਰ ਵੱਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਪੀੜਤ ਮਰੀਜ਼ਾਂ ਦੀ ਜਾਂਚ ਸਬੰਧੀ 16 ਨਵੰਬਰ ਦਿਨ ਸ਼ਨੀਵਾਰ ਨੂੰ ਕੈਂਸਰ ਜਾਂਚ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ...

ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ, ਵੰਡ ਕੇ ਛੱਕੋ ਦਾ ਹੋਕਾ ਦਿੱਤਾ: ਤਰਨਜੀਤ ਸਿੰਘ ਖਾਲਸਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਿਖੇ ਤਰਨਜੀਤ ਸਿੰਘ ਖਾਲਸਾ ਨੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ...

550ਵੇਂ ਪ੍ਰਕਾਸ਼ ਪੁਰਬ ਦੌਰਾਨ ਮੈਡੀਕਲ ਟੀਮਾਂ ਦਾ ਸਹਿਯੋਗ ਕਰਨ ਵਾਲੇ ਵਾਲੰਟਿਅਰਸ ਦਾ ਸਨਮਾਨ

550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਵਾਲੇ ਆਰ.ਸੀ.ਐਫ ਦੇ 12, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ 110 ਅਤੇ ਵਰਲਡ ਕੈਂਸਰ ਕੇਅਰ ਦੇ ਨਰਸਿੰਗ ਵਾਲੰਟਿਅਰਸ ਨੂੰ ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਸਨਮਾਨਿਤ ਕੀਤਾ ਗਿਆ। ...

ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਸਥਾਪਿਤ ਹੋ ਸਕਦੀ ਹੈ ਸ੍ਰੀ ਗੁਰੂ ਨਾਨਕ ਚੇਅਰ (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਪੰਜਾਬ ਸਰਕਾਰ ਵੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ...

ਸ਼੍ਰੋਮਣੀ ਕਮੇਟੀ ਨੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਵਿਸ਼ੇਸ਼ ਕਵੀ ਦਰਬਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਵਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਮੁੱਖ ਸਮਾਗਮਾਂ ਦੌਰਾਨ 'ਧੰਨ ਨਾਨਕ ਤੇਰੀ ਵਡੀ ਕਮਾਈ' ਸਿਰਲੇਖ ਹੇਠ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ। ...