ਸੇਖੜੀ ਨਾਲੋਂ ਟੁੱਟ ਰਹੇ ਕਾਂਗਰਸੀ ਆਗੂਆਂ ਦੀ ਨਰਾਜ਼ਗੀ ਆਉਣ ਵਾਲੇ ਸਮੇਂ ਵਿੱਚ ਪੈ ਸਕਦੀ ਹੈ ਭਾਰੀ

ਬਟਾਲਾ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਦੇ ਖੇਮੇ ਵਿੱਚੋਂ ਇੱਕ-ਇੱਕ ਕਰਕੇ ਹੁਣ ਤੱਕ ਕਈ ਸੀਨੀਅਰ ਕਾਂਗਰਸੀ ਆਗੂ ਕਿਨਾਰਾ ਕਰਦੇ ਜਾ ਰਹੇ ਹਨ, ਜਿਸ ਕਰਕੇ ਅਸ਼ਵਨੀ ਸੇਖੜੀ ਲਈ ਆਉਣ ਵਾਲੇ ਸਮੇਂ ਵਿੱਚ ਕਈ ਚੁਣੌਤੀਆਂ ਖੜੀਆਂ ਹੋ ਸਕਦੀਆਂ ਹਨ ਅਤੇ 2019 ਵਿੱਚ ਹੋਣ ਜਾ ਰਹੀਆਂ ਪਾਰਲੀਮੈਂਟ ਚੋਣਾਂ ਵਿੱਚ ਸ਼ਹਿਰ ਦੇ ਸਿਆਸੀ ਤਾਣੇ-ਬਾਣੇ ਵਿੱਚ ਵੱਡੇ ਉਲਟ-ਫੇਰ ਵੇਖਣ ਨੂੰ ਮਿਲ ਸਕਦੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਸਮੇਂ ਵਿੱਚ ਸਭ ਤੋਂ ਪਹਿਲਾਂ ਅਸ਼ਵਨੀ ਸੇਖੜੀ ਨਾਲ ਨਰਾਜ਼ਗੀ ਦੇ ਚੱਲਦਿਆਂ, ਬੀ.ਸੀ. ਵਿੰਗ ਦੇ ਪ੍ਰਮੁੱਖ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਹੰਸਪਾਲ ਆਪਣੇ ਸਮਰਥਕਾਂ ਸਮੇਤ ਵੱਖ ਹੋ ਗਏ ਸਨ। ਉਸ ਤੋਂ ਬਾਅਦ ਲੰਘੀਆਂ ਵਿਧਾਨਸਭਾ ਚੋਣਾਂ ਵਿੱਚ ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਨੇ ਆਪਣੇ ਹੀ ਭਰਾ ਦੇ ਖ਼ਿਲਾਫ਼ ਮੋਰਚਾ ਖੋਲ੍ਹ ਕੇ ਸ਼ਹਿਰ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਸੀ। ਜਿਸ ਦਾ ਖ਼ਮਿਆਜ਼ਾ ਅਸ਼ਵਨੀ ਸੇਖੜੀ ਨੂੰ ਵਿਧਾਨਸਭਾ ਚੋਣਾਂ ਵਿੱਚ ਥੋੜ੍ਹੇ ਜਿਹੇ ਫ਼ਰਕ ਨਾਲ ਹਾਰ ਦਾ ਮੂੰਹ ਵੇਖ ਕੇ ਭੁਗਤਣਾ ਪਿਆ ਸੀ।

ਹੁਣ ਤਾਜ਼ਾ ਘਟਨਾਕ੍ਰਮ ਵਿੱਚ ਇੱਕ ਹੋਰ ਸੀਨੀਅਰ ਕਾਂਗਰਸੀ ਕੌਂਸਲਰ ਅਤੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਹਰਿੰਦਰ ਸਿੰਘ ਕਲਸੀ ਜੋ ਅਸ਼ਵਨੀ ਸੇਖੜੀ ਦੇ ਸਭ ਤੋਂ ਖਾਸਮ-ਖਾਸ ਸਮਰਥਕਾਂ ਵਿੱਚੋਂ ਇੱਕ ਸਨ, ਵੀ ਸੇਖੜੀ ਨਾਲੋਂ ਵੱਖ ਹੋ ਗਏ ਹਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਚੋਣਾਂ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੇ ਵਿਰੋਧੀ ਪਾਰਟੀ ਭਾਜਪਾ ਨਾਲ ਗੁਪਤ ਸਮਝੌਤਾ ਕਰਕੇ ਲਖਬੀਰ ਸਿੰਘ ਲੋਧੀਨੰਗਲ ਦੇ ਕਰੀਬੀ ਅਤੇ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਪ੍ਰਮੁੱਖ ਦਾਅਵੇਦਾਰ ਬਲਬੀਰ ਸਿੰਘ ਬਿੱਟੂ (ਸਵ. ਜੱਥੇਦਾਰ ਧਰਮ ਸਿੰਘ ਦੇ ਸਪੁੱਤਰ) ਦੀ ਸੰਭਾਵਿਤ ਪ੍ਰਧਾਨਗੀ ਦੇ ਦਾਅਵੇ ਨੂੰ ਤਾਰਪੀਡੋ ਕਰ ਦਿੱਤਾ ਸੀ, ਅਤੇ ਭਾਜਪਾ ਆਗੂ ਨਰੇਸ਼ ਮਹਾਜਨ ਨੂੰ ਨਗਰ ਕੌਂਸਲ ਬਟਾਲਾ ਦਾ ਪ੍ਰਧਾਨ ਬਣਾਉਣ ਲਈ ਦਿੱਤੇ ਸਮਰਥਨ ਦੇ ਬਦਲੇ ਆਪਣੇ ਬਹੁਤ ਹੀ ਕਰੀਬੀ ਕਾਂਗਰਸੀ ਕੌਂਸਲਰ ਹਰਿੰਦਰ ਸਿੰਘ ਕਲਸੀ ਨੂੰ ਨਗਰ ਕੌਂਸਲ ਬਟਾਲਾ ਦਾ ਮੀਤ ਪ੍ਰਧਾਨ ਬਣਾਉਣ ਵਿੱਚ ਵੀ ਸੇਖੜੀ ਦਾ ਵੱਡਾ ਯੋਗਦਾਨ ਰਿਹਾ ਸੀ। ਨਗਰ ਕੌਂਸਲ ਦਾ ਮੀਤ ਪ੍ਰਧਾਨ ਬਨਣ ਤੋਂ ਕੁਝ ਹੀ ਸਮੇਂ ਬਾਅਦ ਕਲਸੀ ਅਤੇ ਕੌਂਸਲ ਪ੍ਰਧਾਨ ਨਰੇਸ਼ ਮਹਾਜਨ ਵਿੱਚ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਸੀ, ਜੋ ਹੁਣ ਵਿਸਫੋਟਕ ਰੂਪ ਧਾਰ ਚੁੱਕਾ ਹੈ। ਕਲਸੀ ਵੱਲੋਂ ਨਗਰ ਕੌਂਸਲ ਵਿੱਚ ਵੱਡੀਆਂ ਧਾਂਦਲੀਆਂ ਵਰਗੇ ਸੰਗੀਨ ਮਾਮਲਿਆਂ ਵਿੱਚ ਨਰੇਸ਼ ਮਹਾਜਨ ਦੀ ਸ਼ਮੂਲੀਅਤ ਹੋਣ ਦੇ ਦਾਅਵੇ ਕਰਨ ਤੋਂ ਬਾਅਦ ਬੀਤੇ ਦਿਨੀਂ ਵਿਜੀਲੈਂਸ ਦੀ ਟੀਮ ਵੱਲੋਂ ਨਗਰ ਕੌਂਸਲ ਦਾ ਰਿਕਾਰਡ ਖੰਘਾਲਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। 

ਬੀਤੇ ਦਿਨੀਂ ਕਲਸੀ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਆਪਣੀ ਹੀ ਪਾਰਟੀ ਦੇ ਪ੍ਰਮੁੱਖ ਆਗੂ ਅਸ਼ਵਨੀ ਸੇਖੜੀ ਤੇ ਨਗਰ ਕੌਂਸਲ ਵਿੱਚ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭਾਜਪਾ ਦੇ ਕਮੇਟੀ ਪ੍ਰਧਾਨ ਨਰੇਸ਼ ਮਹਾਜਨ ਦਾ ਬਚਾਅ ਕਰਨ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਵਾਉਣ ਦਾ ਖੁਲਾਸਾ ਕਰਕੇ ਸ਼ਹਿਰ ਦੀ ਰਾਜਨੀਤੀ ਵਿੱਚ ਵਿਸਫੋਟ ਕਰ ਦਿੱਤਾ ਗਿਆ। ਕਲਸੀ ਵੱਲੋਂ ਪ੍ਰੈਸ ਕਾਨਫ਼ਰੰਸ ਵਿੱਚ ਕੀਤੇ ਇਸ ਖੁਲਾਸੇ ਤੋਂ ਬਾਅਦ ਅਸ਼ਵਨੀ ਸੇਖੜੀ ਦੇ ਖਾਸ ਸਮਰਥਕ ਅੱਗ-ਬਬੂਲਾ ਹੋ ਉੱਠੇ ਅਤੇ ਸਿਟੀ ਕਾਂਗਰਸ ਪ੍ਰਧਾਨ ਨੂੰ ਮੰਗ ਪੱਤਰ ਦੇ ਕੇ ਕਲਸੀ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਅਸ਼ਵਨੀ ਸੇਖੜੀ ਨਾਲੋਂ ਟੁੱਟ ਚੁੱਕੇ ਸਾਰੇ ਕਾਂਗਰਸੀ ਆਗੂਆਂ ਨੇ ਇਲਾਕੇ ਦੇ ਹੋਰ ਵੱਡੇ ਕੱਦ ਵਾਲੇ ਕਾਂਗਰਸੀ ਮੰਤਰੀਆਂ ਨਾਲ ਪੂਰੀ ਨੇੜਤਾ ਬਰਕਰਾਰ ਰੱਖੀ ਹੋਈ ਹੈ। ਇਹਨਾਂ ਆਗੂਆਂ ਦੀ ਨਰਾਜ਼ਗੀ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਸਮੇਂ ਅਸ਼ਵਨੀ ਸੇਖੜੀ ਲਈ ਪਾਰਟੀ ਟਿਕਟ ਦੀ ਦਾਅਵੇਦਾਰੀ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।

खोखले होते भारतीय लोकतंत्र के लिए जिम्मेदार कौन ?

भारत में कथित रूप से लोकतंत्र का उत्सव मनाया जा रहा है और पांच राज्यों के चुनावों के साथ ही भारतीय राजनेता खुलकर अपनी छिपी घृणित सोच के साथ सामने आ रहे हैं। ...

ਕੀ ਕੈਪਟਨ ਅਮਰਿੰਦਰ ਕਾਂਗਰਸ ਛੱਡੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸੱਤ ਟਵੀਟ ਕੀਤੇ ਗਏ, ਜਿਨ੍ਹਾਂ ਵਿਚ ਉਨ੍ਹਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਗੰਭੀਰ ਦੋਸ਼ ਮਡ਼੍ਹੇ। ਉਨ੍ਹਾਂ ਨੇ ਕਿਹਾ ਕਿ ਸਿੱਧੂ ਹੁਣ ...

ਕਿਸਾਨਾਂ ਨੇ ਕਰ ਦਿੱਤੀ ਪੰਜਾਬ ਦੇ ਸਿਆਸੀ ਲੀਡਰਾਂ ਦੀ ਝਾੜਝੰਬ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP 'ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ। ...

ਦਾਗ਼ੀ ਲੀਡਰਾਂ ਨੂੰ ਹੁਣ ਪਵੇਗੀ ਨੱਥ! (ਨਿਊਜ਼ਨੰਬਰ ਖ਼ਾਸ ਖ਼ਬਰ)

ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਉਮੀਦਵਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ ਹੈ ਜਾਂ ਉਮੀਦਵਾਰ ਕਿਸੇ ਵੀ ਮਾਮਲੇ ਵਿੱਚ ਦੋਸ਼ੀ ਹੈ, ਤਾਂ ਉਸਦੀ ਜਾਣਕਾਰੀ ਵੀ 48 ਘੰਟਿਆਂ ਦੇ ...