ਜਲ-ਸਪਲਾਈ ਵਿਭਾਗ ਦਾ ਪੰਚਾਇਤੀਕਰਨ ਦੇ ਨਾਮ ਤੇ ਨਿੱਜੀਕਰਨ ਨਾ ਕਰੇ ਪੰਜਾਬ ਸਰਕਾਰ-ਪ.ਸ.ਸ.ਫ.

ਅੱਜ 'ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ' ਇਕਾਈ ਬਟਾਲਾ ਦੇ ਆਗੂਆਂ ਗੁਰਪ੍ਰੀਤ ਸਿੰਘ ਰੰਗੀਲਪੁਰ, ਕੁਲਦੀਪ ਹੰਸਪਾਲ, ਕੁਲਦੀਪ ਸਿੰਘ ਭਾਗੋਵਾਲ, ਬਲਜੀਤ ਸਿੰਘ ਦਾਬਾਂਵਾਲ ਅਤੇ ਨਿਸ਼ਾਨ ਸਿੰਘ ਜੌੜਾਸਿੰਘਾ ਦੀ ਸਾਂਝੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਲ-ਸਪਲਾਈ ਵਿਭਾਗ ਦੇ ਪੰਚਾਇਤੀਕਰਨ ਦੇ ਨਾਮ 'ਤੇ ਕੀਤੇ ਜਾ ਰਹੇ ਨਿੱਜੀਕਰਨ ਵਿਰੁੱਧ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਚਾਇਤਾਂ ਕੋਲ ਆਮਦਨ ਦਾ ਕੋਈ ਠੋਸ ਸਾਧਨ ਨਹੀਂ ਹੈ ਅਤੇ ਪੰਜਾਬ ਸਰਕਾਰ ਦਾ ਇਹ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲਾ ਜਿੱਥੇ ਸਰਕਾਰੀ ਅਦਾਰੇ ਦਾ ਨਿੱਜੀਕਰਨ ਕਰੇਗਾ, ਉੱਥੇ ਪੰਜਾਬ ਦੇ ਲੋਕਾਂ ਨੂੰ ਸ਼ੁੱਧ ਦੀ ਥਾਂ ਤੇ ਅਸ਼ੁੱਧ ਪਾਣੀ ਪੀਣ ਲਈ ਵੀ ਮਜਬੂਰ ਕਰੇਗਾ। ਉਨ੍ਹਾਂ ਕਿਹਾ ਕਿ 'ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ' ਸਰਕਾਰ ਵੱਲੋਂ ਜਲ-ਸਪਲਾਈ ਵਿਭਾਗ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦੇ ਵਿਰੁੱਧ ਚੱਲ ਰਹੇ 'ਜਲ-ਸਪਲਾਈ ਤਾਲਮੇਲ ਸੰਘਰਸ਼ ਕਮੇਟੀ' ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੀ ਹੈ ਅਤੇ 28 ਅਗਸਤ ਨੂੰ ਪਟਿਆਲਾ ਵਿਖੇ ਹੋ ਰਹੀ ਸੂਬਾਈ ਰੈਲੀ ਵਿੱਚ ਜਲ-ਸਪਲਾਈ ਵਿਭਾਗ ਦੇ ਸਮੁੱਚੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰਦੀ ਹੈ।

ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ 'ਜਲ-ਸਪਲਾਈ ਵਿਭਾਗ' ਦਾ 'ਪੰਚਾਇਤੀਕਰਨ' ਦੇ ਨਾਮ ਤੇ 'ਨਿੱਜੀਕਰਨ' ਕਰਨ ਦਾ ਆਪਣਾ ਫ਼ੈਸਲਾ ਰੱਦ ਕਰੇ, ਜਲ-ਸਪਲਾਈ ਵਿਭਾਗ ਵਿੱਚ ਕੰਮ ਕਰਦੇ ਸਮੁੱਚੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਜਿਨ੍ਹਾਂ ਚਿਰ ਕੱਚੇ/ਠੇਕੇ ਤੇ ਕੰਮ ਕਰਦੇ ਕਾਮੇ ਰੈਗੂਲਰ ਨਹੀਂ ਹੁੰਦੇ, ਉਨ੍ਹਾਂ ਚਿਰ ਉਨ੍ਹਾਂ ਨੂੰ ਘੱਟੋ-ਘੱਟ ਜੀਵਨ ਨਿਰਬਾਹ ਯੋਗ ਉਜਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ ਦੂਜੇ ਮੁਲਾਜ਼ਮਾਂ ਵਾਂਗ ਬਣਦੀਆਂ ਛੁੱਟੀਆਂ ਦਿੱਤੀਆਂ ਜਾਣ, ਰੈਗੂਲਰ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਬਣਦੀਆਂ ਚਾਰ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਬਲਵਿੰਦਰ ਸਿੰਘ, ਨਰਿੰਦਰ ਸਿੰਘ, ਰਛਪਾਲ ਕੁਮਾਰ, ਸੰਜੀਵ ਕੁਮਾਰ, ਰਜਵੰਤ ਕੌਰ, ਪਰਮਜੀਤ ਕੌਰ, ਪਲਵਿੰਦਰ ਕੌਰ, ਪ੍ਰੇਮ ਸਿੰਘ, ਮਨਜੀਤ ਕੌਰ, ਰੂਪ ਬਸੰਤ, ਸਤਨਾਮ ਸਿੰਘ, ਕੁਲਵੰਤ ਸਿੰਘ, ਪਾਸ਼ੋ ਅਤੇ ਰਾਜੂ ਕੁੱਕ ਆਦਿ ਹਾਜ਼ਰ ਸਨ।

kisanandolan

#kisanandolan @narendramodi #prakashpurab #win #farmersprotest #kisan #newsnumberflash ...

ਸਿੱਖਿਆ ਵਿਭਾਗ ਦੀ ਤਾਨਾਸ਼ਾਹੀ ਵਿਰੁੱਧ ਡਿਸਲਾਈਕ ਹੀ ਬਚਿਆ ਵਿਰੋਧ ਦਾ ਇੱਕ ਜ਼ਰੀਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਕੱਲ੍ਹ ਸ਼ਨੀਵਾਰ ਨੂੰ ਇੱਕ ਵਾਰ ਫਿਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਡਿਸਲਾਈਕ ਦਾ ਪ੍ਰਸ਼ਾਦ ਲੋਕਾਂ ਅਤੇ ਅਧਿਅਪਕਾਂ ਦੁਆਰਾ ਦਿੱਤਾ ਗਿਆ। ਦਰਅਸਲ, ਅਧਿਆਪਕਾਂ ਦੀਆਂ ਮੰਗਾਂ ...

ਬੇਲੋੜੀ ਤਾਲਾਬੰਦੀ ਖ਼ਿਲਾਫ਼ ਅਵਾਮ: ਡਰੋ ਨਾ ਵਿਰੋਧ ਕਰੋ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਵਾਇਰਸ ਦੀ ਆੜ ਵਿੱਚ ਮੜੀ ਜਾ ਰਹੀ ਬੇਲੋੜੀ ਤਾਲਾਬੰਦੀ ਦੇ ਖ਼ਿਲਾਫ਼ ਇਸ ਵੇਲੇ ਅਵਾਮ ਖੁੱਲ੍ਹ ਕੇ ਸਾਹਮਣੇ ਆ ਚੁੱਕੀ ਹੈ। ਲਗਾਤਾਰ ਪੰਜਾਬ ਦੇ ਅੰਦਰ ਇਨਕਲਾਬੀ ਧਿਰਾਂ ਵੱਲੋਂ ਤਾਲਾਬੰਦੀ ਦਾ ਜ਼ਬਰਦਸਤ ਵਿਰੋਧ ...

ਕਿਰਤ ਕਾਨੂੰਨ ਖ਼ਿਲਾਫ਼ ਮੋਰਚਾ: ਅੱਠ ਦੀ ਬਿਜਾਏ ਬਾਰਾਂ ਘੰਟੇ ਦਿਹਾੜੀ ਦਾ ਵਿਰੋਧ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਰਤ ਦੀ ਲੁੱਟ ਨੇ ਬੇਸ਼ੱਕ ਕਈ ਕਵੀਆਂ ਨੂੰ ਵੀ ਇਨਕਲਾਬੀ ਕਵਿਤਾਵਾਂ ਲਿਖਣ ਵਾਸਤੇ ਮਜ਼ਬੂਰ ਕੀਤਾ ਹੈ, ਪਰ ਇਨ੍ਹਾਂ ਇਨਕਲਾਬੀ ਕਵਿਤਾਵਾਂ ਨੂੰ ਹੁਕਮਰਾਨ ਬੈਨ ਕਰਵਾ ਦਿੰਦੇ ਰਹੇ ਹਨ। ਭਾਰਤ ਦੇ ਅੰਦਰ ਜੋ ਪਹਿਲੋਂ ਕਿਰਤ ...

ਕਿਸਾਨ ਅੰਦੋਲਨ: 4 ਮਹੀਨਿਆਂ ਵਿੱਚ 40% ਝੁਕੀ ਸਰਕਾਰ!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਸਰਹੱਦਾਂ 'ਤੇ ਕਿਸਾਨਾਂ ਦਾ ਮੋਰਚਾ ਲੱਗੇ ਨੂੰ 4 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਕੇਂਦਰ ਸਰਕਾਰ ਰੱਦ ਕਰੇ, ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਬੇਸ਼ੱਕ ...

ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਹਮਲੇ ਨੂੰ ਹੋਇਆ ਇੱਕ ਸਾਲ ਪੂਰਾ: ਕੀ ਦਿੱਲੀ ਪੁਲਿਸ ਸੱਤਾਧਿਰ ਦੀ ਸ਼ਹਿ 'ਤੇ ਝੂਠੇ ਪਰਚੇ ਦਰਜ ਕਰਦੀ ਐ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਲ-2020 ਦੇ ਦੌਰਾਨ ਇੰਨ੍ਹਾਂ ਦਿਨਾਂ ਦੇ ਅੰਦਰ ਹੀ ਦਿੱਲੀ ਦੇ ਅੰਦਰ ਜ਼ਬਰਦਸਤ ਹਿੰਸਾ ਹੋਈ ਸੀ। ਇਹ ਹਿੰਸਾ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਕੁੱਝ ਗੁੰਡਿਆਂ ਦੇ ਵੱਲੋਂ ਹਮਲਾ ਕਰਕੇ ...