ਗੁਰੂਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੀ ਗਈ 212ਵੀਂ ਅਰਦਾਸ ਬੇਨਤੀ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰੂਦਵਾਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਖੁੱਲ੍ਹਾ ਲਾਂਘਾ ਬਣ ਜਾਣ ਦੀ ਆਸ ਨੂੰ ਲੈ ਕੇ ਅੱਜ ਮੱਸਿਆ ਦੇ ਦਿਹਾੜੇ 'ਤੇ 'ਗੁਰੂਦਵਾਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ' ਵੱਲੋਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਐਮ.ਐਲ.ਏ. ਨਕੋਦਰ, ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਅਤੇ ਜਥੇਦਾਰ ਜਸਬੀਰ ਸਿੰਘ ਜ਼ਫਰਵਾਲ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਸਥਾਨਕ ਅੰਤਰਰਾਸ਼ਟਰੀ ਸਰਹੱਦ ਤੇ ਖਲੋਣ ਕੇ ਗੁਰੂਦਵਾਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਸਨਮੁੱਖ ਹੋ ਕੇ 212ਵੀਂ ਅਰਦਾਸ ਬੇਨਤੀ ਕੀਤੀ ਗਈ। 

ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਗੱਲ ਕਰਦਿਆਂ ਦੱਸਿਆ ਕਿ 14 ਅਪ੍ਰੈਲ 2001 ਨੂੰ ਅਸੀਂ ਡੇਰਾ ਬਾਬਾ ਨਾਨਕ ਧੁੱਸੀ-ਬੰਨ੍ਹ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਾਲ ਲੈ ਕੇ ਅਰਦਾਸ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ। ਇਹ ਸਾਢੇ ਸਤਾਰਾਂ ਸਾਲਾਂ ਦੇ ਸਮੇਂ ਵਿੱਚ ਸਾਡੀ ਸੰਸਥਾ ਸਵਾ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਅਗਵਾਈ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ੌਕਤ ਅਜ਼ੀਜ਼ ਅਤੇ ਹਿੰਦੁਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮਿਲ ਕੇ ਮੰਗ ਪੱਤਰ ਦੇ ਚੁੱਕੀ ਹੈ। 

ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਜਦੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਲੈ ਕੇ ਜਾਂਦੀ ਸੀ, ਤਾਂ ਉਸ ਵਿੱਚ ਗੁਰੂਦਵਾਰਾ ਕਰਤਾਰਪੁਰ ਸਾਹਿਬ ਸੰਗਤਾਂ ਦੇ ਦਰਸ਼ਨਾਂ ਲਈ ਸ਼ਾਮਿਲ ਨਹੀਂ ਕਰਦੇ ਸਨ। ਪਰ ਜਦੋਂ ਸਾਡੀ ਸੰਸਥਾ ਨੇ ਗੁਰੂਦਵਾਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਗੁਰੂ ਨਾਨਕ ਸਾਹਿਬ ਦਾ 22 ਸਤੰਬਰ ਨੂੰ ਜੋਤੀ-ਜੋਤੀ ਦਿਵਸ ਮਨਾਉਣਾ ਸ਼ੁਰੂ ਕੀਤਾ ਤਾਂ ਇਸ ਤੋਂ ਬਾਅਦ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥੇ ਵਿੱਚ ਗੁਰੂਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣੇ ਵੀ ਸ਼ਾਮਿਲ ਕਰ ਲਏ ਅਤੇ ਇਸ ਸਮੇਂ ਦੌਰਾਨ ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿੱਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਰਬ-ਪਾਰਟੀ ਸੰਮੇਲਨ ਕਰਵਾ ਚੁੱਕੇ ਹਾਂ, ਜਿਨ੍ਹਾਂ ਵਿੱਚ ਸਾਰਿਆਂ ਦੀ ਇਸ ਰਸਤੇ ਨੂੰ ਖੋਲ੍ਹਣ ਲਈ ਇੱਕ ਰਾਏ ਸੀ। 

ਇਸ ਸੰਮੇਲਨ ਵਿੱਚ ਧਾਰਮਿਕ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਪਾਕਿਸਤਾਨ ਦੇ ਨਾਰੋਵਾਲ ਤੋਂ ਲੋਕ-ਸਭਾ ਮੈਂਬਰ ਮੈਡਮ ਰਿਫਤ ਕਾਹਲੋਂ ਅਤੇ ਉਨ੍ਹਾਂ ਦੇ ਪਤੀ ਕਰਨਲ ਜਾਵੇਦ ਕਾਹਲੋਂ ਮੇਅਰ ਨਾਰੋਵਾਲ ਸ਼ਹਿਰ ਉਚੇਚੇ ਤੌਰ ਤੇ ਸ਼ਾਮਿਲ ਹੋਏ ਸਨ। ਇਹ ਰਸਤਾ ਖੋਲ੍ਹਣ ਨਾਲ ਦੋਵਾਂ ਦੇਸ਼ਾਂ ਵਿੱਚ ਅਮਨ-ਸ਼ਾਂਤੀ ਦੀ ਨਵੀਂ ਲਹਿਰ ਚੱਲੇਗੀ, ਕਸ਼ਮੀਰ ਦਾ ਮਸਲਾ ਹੱਲ ਕਰਨ ਵਿੱਚ ਮਦਦ ਮਿਲੇਗੀ ਅਤੇ ਦੋਵੇਂ ਦੇਸ਼ ਜਿਹੜੇ ਅਰਬਾਂ ਰੁਪਏ ਆਪਣੀਆਂ ਫ਼ੌਜਾਂ ਤੇ ਖ਼ਰਚ ਰਹੇ ਹਨ, ਉਸ ਵਿੱਚ ਕਟੌਤੀ ਹੋਵੇਗੀ ਅਤੇ ਉਹ ਰੁਪਿਆ ਦੇਸ਼ ਦੇ ਵਿਕਾਸ ਤੇ ਲੱਗੇਗਾ। 

ਹੁਣ ਜਦੋਂ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ-ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸੀ ਤਾਂ ਪਾਕਿਸਤਾਨ ਸਰਕਾਰ ਨੇ ਫਿਰ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਗੱਲ ਦੁਹਰਾਈ। ਉਸ ਦੇ ਬਾਅਦ ਪਾਕਿਸਤਾਨ ਵਿੱਚ ਹਿੰਦੁਸਤਾਨ ਦੇ ਹਾਈ-ਕਮਿਸ਼ਨਰ ਸ਼੍ਰੀ ਅਜੇ ਬਸੇਰੀਆ ਵੀ ਗੁਰੂਦਵਾਰਾ ਕਰਤਾਰਪੁਰ ਸਾਹਿਬ ਗਏ ਤਾਂ ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਸੀਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਹ ਲਾਂਘਾ ਖੋਲ੍ਹ ਦਿਆਂਗੇ। ਹੁਣ 7 ਸਤੰਬਰ ਨੂੰ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਸਾਦ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਵਿੱਚ ਬਿਨਾਂ ਪਾਸਪੋਰਟ ਅਤੇ ਬਿਨਾਂ ਵੀਜ਼ੇ ਜਾਂ ਕਿਸੇ ਹੋਰ ਰੁਕਾਵਟ ਦੇ ਗੁਰੂਦਵਾਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਆਖਿਆ ਹੈ, ਪਰ ਭਾਰਤ ਸਰਕਾਰ ਨੇ ਅਜੇ ਤੱਕ ਇਸ ਗੱਲ ਦਾ ਕੋਈ ਜਵਾਬ ਜਾਂ ਹੁੰਗਾਰਾ ਨਹੀਂ ਦਿੱਤਾ ਹੈ।

ਦੁਨੀਆ ਵਿੱਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਅਤੇ ਸਿੱਖ ਭਾਈਚਾਰਾ ਹਿੰਦੁਸਤਾਨ ਦੀ ਮੋਦੀ ਸਰਕਾਰ ਵੱਲੋਂ ਹਾਂ ਪੱਖੀ ਹੁੰਗਾਰੇ ਦੀ ਉਡੀਕ ਵਿੱਚ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸਿੱਧੂ ਦੀ ਨੁਕਤਾਚੀਨੀ ਕਰਨ ਦੀ ਬਜਾਏ ਕੇਂਦਰ ਵਿੱਚ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲ ਗੱਲ ਕਰ ਕੇ ਇਸ ਰਸਤੇ ਨੂੰ ਖੁਲ੍ਹਵਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਊਧਮ ਸਿੰਘ ਔਲਖ, ਇੰਜ. ਸੁਖਦੇਵ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਨੰਬਰਦਾਰ, ਨਿਰਮਲ ਸਿੰਘ ਸਾਗਰਪੁਰ, ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਸੁਰਿੰਦਰ ਸਿੰਘ ਚਾਹਲ, ਹੈੱਡ ਮਾਸਟਰ ਸੁਖਦੇਵ ਸਿੰਘ ਚੀਮਾ, ਰਜਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਖਾਸਾਂਵਾਲੀ, ਹਰਭਜਨ ਸਿੰਘ ਰੱਤਵੜਾ, ਗੁਰਮੀਤ ਸਿੰਘ ਜ਼ਫਰਵਾਲ, ਜਗਮੋਹਨ ਸਿੰਘ ਜ਼ਫਰਵਾਲ, ਇੰਜ. ਅਜੈਬ ਸਿੰਘ, ਇੰਜ. ਜੋਗਿੰਦਰ ਸਿੰਘ, ਜੀਵਨ ਸਿੰਘ ਵਡਾਲਾ, ਓਪਿੰਦਰ ਸਿੰਘ, ਪਵਨ ਕੁਮਾਰ ਜਲੰਧਰ, ਜਥੇਦਾਰ ਸਰੂਪ ਸਿੰਘ ਗੁਰਦਾਸਪੁਰ, ਜਸਪਾਲ ਸਿੰਘ ਦਾਬਾਂਵਾਲ, ਸਰਬਜੀਤ ਸਿੰਘ ਮਸਾਣੀਆਂ ਆਦਿ ਹਾਜ਼ਰ ਸਨ।   

ਕੀ ਹੁਣ ਨਹੀਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ? (ਨਿਊਜ਼ਨੰਬਰ ਖ਼ਾਸ ਖ਼ਬਰ)

2019 ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੱਫ਼ੀ ਨੇ, ਬਾਬੇ ਨਾਨਕ ਦੀ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ ਦੇ ...

ਜੇ ਅੰਤਰਰਾਸ਼ਟਰੀ ਫਲਾਇਟਾਂ ਚੱਲ ਸਕਦੀਆਂ ਨੇ ਤਾਂ, ਫਿਰ ਕਰਤਾਰਪੁਰ ਲਾਂਘਾ ਬੰਦ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ, ਜੋ ਇਸ ਵੇਲੇ ਪਾਕਿਸਤਾਨ ਵਿੱਚ ਸਥਿਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਨੂੰ ਸਿੱਖ ਸੰਗਤਾਂ ਪੰਜਾਬ ਦੇ ਸਰਹੱਦੀ ਇਲਾਕੇ ...

ਮੈਂਬਰ ਪਾਰਲੀਮੈਂਟ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ 'ਚ ਡਿਫੈਂਸ ਇੰਡਸਟਰੀਜ਼ ਕਾਰੀਡੋਰ ਸਥਾਪਤ ਕਰਨ ਦੀ ਕੀਤੀ ਮੰਗ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਸਰਵਪੱਖੀ ਵਿਕਾਸ ਕਾਰਜਾਂ ਸਬੰਧੀ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਸਬੰਧੀ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਮੁਲਾਕਾਤ ਕੀਤੀ ਹੈ। ...

ਝੱਗਾ ਚੁੱਕਿਆਂ, ਆਪਣਾ ਹੀ ਢਿੱਡ ਨੰਗਾ ਹੁੰਦੈ !!! (ਵਿਅੰਗ)

ਭਾਰਤ ਪਾਕਿਸਤਾਨ ਦੀ ਵੰਡ ਦੇ ਦੌਰਾਨ, ਸਿੱਖ਼ਾਂ ਦੇ ਜਿਹੜੇ ਗੁਰਦੁਆਰਾ ਸਾਹਿਬਾਨ ਪਾਕਿਸਤਾਨ ਰਹਿ ਗਏ ਸਨ, ਉਹਨਾਂ ਗੁਰਦੁਆਰਿਆਂ ਦੇ ਖ਼ੁੱਲੇ ਦਰਸ਼ਨ ਦੀਦਾਰ ਦੀ ਕਾਮਨਾ ਕਰਦੇ ਹੋਏ ਸਿੱਖ਼ ਕੌਮ ਪਿਛਲੇ 73 ਸਾਲਾਂ ਤੋਂ ਅਰਦਾਸ ਕਰਦੀ ਆ ਰਹੀ ਹੈ। ...

ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਖੋਲ੍ਹੇ: ਗੁਰਿੰਦਰ ਸਿੰਘ ਬਾਜਵਾ

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਨੇ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ...

ਕਰਤਾਰਪੁਰ ਸਾਹਿਬ ਜਾਣ ਤੇ ਲੱਗੀ ਰੋਕ ਨੂੰ ਵੀ ਜਲਦ ਹਟਾ ਲੈਣਾ ਚਾਹੀਦਾ: ਬਾਜਵਾ

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਮਿਕ ਅਸਥਾਨ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ...

ਕਰਤਾਰਪੁਰ ਲਾਂਘੇ ਨਾਲ ਸਿੱਖਾਂ ਅਤੇ ਮੁਸਲਮਾਨ ਭਾਈਚਾਰੇ ਵਿੱਚ ਸਾਂਝ ਵਧੀ: ਗੁਰਿੰਦਰ ਸਿੰਘ ਬਾਜਵਾ

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੁਸਲਮਾਨ ਵਿਅਕਤੀ ਵੱਲੋਂ ਸਿੱਖ ਭਾਈਚਾਰੇ ਅਤੇ ਸਿੱਖ ਧਰਮ ਦੇ ਖ਼ਿਲਾਫ਼ ਜਿਹੜੇ ਸ਼ਬਦ ਬੋਲੇ ਗਏ ਹਨ ਉਸ ਨਾਲ ਦੁਨੀਆ ਭਰ 'ਚ ਵੱਸਦੇ ਸਿੱਖਾਂ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ। ...

ਮੁਕਤਸਰ ਜ਼ਿਲ੍ਹੇ ਵਿੱਚੋਂ ਹੁਣ ਤੱਕ 360 ਲੋਕਾਂ ਨੂੰ ਮਿਲੀ ਕਰਤਾਰਪੁਰ ਜਾਣ ਦੀ ਮਨਜ਼ੂਰੀ

ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹੇ ਹੋਏ ਕਰੀਬ ਡੇਢ ਮਹੀਨਾ ਹੋਣ ਵਾਲਾ ਹੈ ਅਤੇ ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚੋਂ ਹੁਣ ਤੱਕ 360 ਲੋਕਾਂ ਨੂੰ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ। ...

ਕਿਤੇ, ਕਰਤਾਰਪੁਰ ਲਾਂਘੇ ਦੇ ਰਾਹ 'ਚ ਲੱਤਾਂ ਡਾਹ ਕੇ ਤਾਂ ਨਹੀਂ ਖੜ੍ਹਾ ਹੋ ਗਿਆ, ਖ਼ੁਫ਼ੀਆ ਤੰਤਰ ਦਾ ਖ਼ੌਫ਼? (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖ ਕੌਮ ਦੀ ਅਰਦਾਸ ਪੂਰੀ ਹੋ ਚੁੱਕੀ ਹੈ, ਪੂਰੇ 72 ਸਾਲਾਂ ਬਾਅਦ, ਸਿੱਖ ਸੰਗਤਾਂ ਨੂੰ ਪਾਕਿਸਤਾਨ ਸਥਿਤ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਵਾਉਣ ਵਾਲਾ ਲਾਂਘਾ ਖੁੱਲ੍ਹ ਚੁੱਕਾ ਹੈ। ...

ਕਰਤਾਰਪੁਰ ਲਾਂਘਾ- ਪਹਿਲੇ ਮਹੀਨੇ ਸਮਰੱਥਾ ਦੇ ਮੁਕਾਬਲੇ ਸਿਰਫ 10 ਫੀਸਦੀ ਲੋਕਾਂ ਨੇ ਕੀਤੇ ਦਰਸ਼ਨ (ਨਿਊਜ਼ਨੰਬਰ ਖ਼ਾਸ ਖ਼ਬਰ)

ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲੇ ਹੋਏ ਕੱਲ੍ਹ ਇੱਕ ਮਹੀਨਾ ਹੋ ਗਿਆ ਹੈ ਪਰ ਪਹਿਲੇ ਮਹੀਨੇ ਵਿੱਚ ਇਸਦਾ ਮਹਿਜ਼ 10 ਫੀਸਦੀ ਤੋਂ ਕੁਝ ਜ਼ਿਆਦਾ ਹਿੱਸਾ ਹੀ ਵਰਤੋਂ ਹੋ ਸਕਿਆ ਹੈ। ...

ਲੱਗਦੈ, ਪਾਕਿਸਤਾਨ ਦੀ ਸਥਿਤੀ 'ਹਾਥੀ ਦੇ ਦੰਦ ਖਾਣ ਦੇ ਹੋਰ ਤੇ ਵਿਖਾਉਣ ਦੇ ਹੋਰ' ਵਾਲੀ ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਾਕਿਸਤਾਨ ਕਰਤਾਰਪੁਰ ਸਾਹਿਬ ਕੋਰੀਡੋਰ ਮਾਮਲੇ 'ਚ ਦੁਨੀਆ ਸਾਹਮਣੇ ਅਤੇ ਸਿੱਖਾਂ ਦੇ ਦਿਲਾਂ 'ਚ ਇਸ ਗੱਲ ਨੂੰ ਲੈ ਕੇ ਜਗ੍ਹਾ ਬਣਾਉਣ 'ਚ ਕਾਮਯਾਬ ਰਿਹਾ ਹੈ ਕਿ ਉਹ ਸਿੱਖਾਂ ਦਾ ਹਮਦਰਦ ਮੁਲਕ ਹੈ ਅਤੇ ਆਪਣੇ ਗੁਆਂਡੀ ਮੁਲਕ ਨਾਲ ਤਾਲੁਕਾਤ ਸੁਖਾਲਾ ਕਰਨ ਲਈ ਪਹਿਲਕਦਮੀ ਕੀਤੀ ਹੈ। ...

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੇਵਾ ਕੇਂਦਰਾਂ 'ਚ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਬਿਲਕੁਲ ਮੁਫ਼ਤ- ਐੱਸ.ਡੀ.ਐੱਮ. ਬਟਾਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਪੈਸਾ ਨਾ ਵਸੂਲਿਆ ਜਾਵੇ। ...

ਪਾਕਿਸਤਾਨ ਦਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦਾ ਅਸਲ ਮਕਸਦ ਕੀ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਿੱਖ ਸੰਗਤ ਵਾਸਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ। ...

ਕਰਤਾਰਪੁਰ ਲਾਂਘੇ ਲਈ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖੁੱਲਿਆ ਸਹਾਇਤਾ ਕੇਂਦਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਿੱਖ ਸੰਗਤਾਂ ਲਈ 72 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਵੱਲੋਂ ਖੋਲਿਆ ਗਿਆ ਹੈ। ...

ਠੰਡ ਦੇ ਨਾਲ-ਨਾਲ ਕਰਤਾਰਪੁਰ ਲਾਂਘੇ ਜਰੀਏ ਸ਼ਰਧਾਲੂਆਂ ਦੀ ਗਿਣਤੀ ਵਧਣ ਦੀ ਉਮੀਦ (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਵਿੱਚ ਠੰਡ ਦਾ ਮੌਸਮ ਹੌਲੀ-ਹੌਲੀ ਵੱਧ ਰਿਹਾ ਹੈ ਅਤੇ ਅਜਿਹੇ ਦੇ ਵਿੱਚ ਹੁਣ ਕਰਤਾਰਪੁਰ ਲਾਂਘੇ ਜਰੀਏ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਵਧਣ ਦੀ ਉਮੀਦ ਕੀਤੀ ਜਾ ਰਹੀ ਹੈ। ...

ਕਰਤਾਰਪੁਰ ਲਾਂਘਾ- ਪਹਿਲੇ ਇੱਕ ਹਫਤੇ 'ਚ ਤਹਿ ਗਿਣਤੀ ਦੇ ਮੁਕਾਬਲੇ ਸਿਰਫ 7 ਫੀਸਦੀ ਸ਼ਰਧਾਲੂਆਂ ਨੇ ਕੀਤੇ ਦਰਸ਼ਨ (ਨਿਊਜ਼ਨੰਬਰ ਖ਼ਾਸ ਖ਼ਬਰ)

ਕਰਤਾਰਪੁਰ ਸਾਹਿਬ ਲਾਂਘਾ ਖੁੱਲੇ ਨੂੰ ਇੱਕ ਹਫਤੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪਹਿਲੇ ਇੱਕ ਹਫਤੇ ਦੇ ਵਿੱਚ ਤਹਿ ਗਿਣਤੀ ਦੇ ਮੁਕਾਬਲੇ ਸਿਰਫ 7 ਫੀਸਦੀ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ। ...

ਬਾਬੇ ਨਾਨਕ ਦੁਆਰਾ ਦਿੱਤੇ ਗਏ 'ਸੰਦੇਸ਼' ਨੂੰ ਗੁਆ ਦਿੱਤੈ ਲੀਡਰਾਂ ਨੇ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹ ਚੁੱਕਿਆ ਹੈ ਅਤੇ ਇਸ ਨੂੰ ਲੈ ਕੇ ਪਿਛਲੇ ਦਿਨੀਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਵਿਚਕਾਰ ਵੱਡੇ-ਵੱਡੇ ਸਮਾਗਮ ਵੀ ਹੋਏ ਸਨ। ...