8 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਕੀਤਾ ਜਾ ਰਿਹਾ ਆਯੋਜਨ: ਸੰਜੀਵ ਕੁੰਦੀ

ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਦਸੰਬਰ 2018 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ। ਜਿਸਨੂੰ ਮੁੱਖ ਰੱਖਦੇ ਹੋਏ ਮਾਨਯੋਗ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਜੀਵ ਕੁੰਦੀ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਬੈਂਕ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਮੈਨੇਜਰ ਸਾਹਿਬਾਨ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ 8 ਦਸੰਬਰ 2018 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਟੇਕਅੱਪ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਮੀਟਿੰਗ ਦੌਰਾਨ ਮਾਨਯੋਗ ਸੰਜੀਵ ਕੁੰਦੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਦਸੰਬਰ 2018 ਨੂੰ ਕਪੂਰਥਲਾ, ਫਗਵਾੜਾ ਅਤੇ ਸੁਲਤਾਨਪੁਰ ਲੋਧੀ ਵਿਖੇ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ-ਸਮੇਂ ਤੇ ਪ੍ਰੀ-ਲੋਕ ਅਦਾਲਤਾਂ ਦੇ ਆਯੋਜਨ ਕਰਕੇ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮਾਨਯੋਗ ਜੱਜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੰਪਾਉੂਂਡੇਬਲ ਕੇਸ, ਧਾਰਾ 138 ਐੱਨ.ਆਈ. ਐਕਟ, ਐੱਮ.ਏ.ਸੀ.ਟੀ. ਕੇਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ, ਲੈਂਡ ਐਕੂਜੀਸ਼ਨ ਮੈਟਰਜ, ਸਿਵਲ ਕੇਸ, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੇਸ, ਮਨਰੇਗਾ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ ਮੈਟਰ ਵਗੈਰਾ, ਕੇਸ ਸ਼ਾਮਿਲ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ, ਇਸਦੇ ਫੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫੈਸਲੇ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ। ਇਸ ਮੌਕੇ ਰਜਨੀਸ਼ ਕਾਂਤ ਮੈਨੇਜਰ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ, ਸਤੀਸ਼ ਸ਼ਰਮਾ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਅਮਨ ਨਗਰ ਕਪੂਰਥਲਾ, ਬਲਵੀਰ ਸਿੰਘ, ਮੈਨੇਜਰ ਸੈਂਟ੍ਰਲ ਕੋਪ੍ਰੇਟਿਵ ਬੈਂਕ, ਮਨੋਜ ਕੁਮਾਰ ਕੇਨਰਾ ਬੈਂਕ, ਪਵਨ ਕੁਮਾਰ, ਸੀਨੀਅਰ ਮੈਨੇਜਰ ਇਲਾਹਾਬਾਦ ਬੈਂਕ, ਵਰਿੰਦਰ ਕੁਮਾਰ ਸੀਨੀਅਰ ਅਸਿਸਟੈਂਟ ਨੈਸ਼ਨਲ ਇੰਸ਼ੋਰੈਂਸ ਕੋਰਪੋਰੇਸ਼ਨ ਅਤੇ ਵਿਪਨ ਕੁਮਾਰ ਅਸਿਸਟੈਂਟ ਮੈਨੇਜਰ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਕਪੂਰਥਲਾ ਹਾਜ਼ਰ ਸਨ।

ਕੀ ਕਿਸਾਨਾਂ-ਕੇਂਦਰ ਵਿਚਾਲੇ ਹੋਵੇਗੀ ਮੀਟਿੰਗ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਇਕ ਵਾਰ ਫਿਰ ਰਟੀ ਰਟਾਈ ਬੋਲੀ ਵਿੱਚ ਬੋਲਿਆ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ| ਜੇਕਰ ਉਹ ਕਿਸੇ ਸੁਝਾਅ ਨਾਲ ਅੱਗੇ ...

ਕੀ ਮੰਤਰੀਆਂ ਕੋਲ ਮੀਟਿੰਗ ਦਾ ਸਮਾਂ ਵੀ ਨਹੀਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀਆਂ ਹੱਕੀ ਮੰਗਾਂ ਲਈ ਮੀਟਿੰਗਾਂ ਤੋਂ ਟਾਲਾ ਵੱਟਣ ਦੇ ਵਿਰੋਧ ਵਿੱਚ ਅੱਜ ਬਾਲ ਭਵਨ ਮਾਨਸਾ ਵਿੱਚ ਰੋਸ ਰੈਲੀ ਕਰਨ ਉਪਰੰਤ ਸਿੱਖਿਆ ...

ਕਿਸਾਨ ਮੋਰਚਾ: ਮੀਟਿੰਗ ਦਾ ਵਾਅਦਾ ਵੀ ਹੋ ਰਿਹਾ, ਪਰ ਸੱਦ ਕਿਉਂ ਨਹੀਂ ਰਿਹਾ ਹਾਕਮ? (ਨਿਊਜ਼ਨੰਬਰ ਖ਼ਾਸ ਖ਼ਬਰ)

ਸਭੈ ਸਾਂਝੀਵਾਲ ਦੀ ਪਿਰਤ ਨੂੰ ਕਿਸਾਨ ਮੋਰਚਾ ਦਿਨ ਪ੍ਰਤੀ ਦਿਨ ਹੋਰ ਅੱਗੇ ਵਧਾ ਰਿਹਾ ਹੈ। ਕਿਸੇ ਨਾਲ ਕਿਸੇ ਕਿਸਮ ਦਾ ਕੋਈ ਵਿਤਕਰਾ ਨਹੀਂ ਹੋ ਰਿਹਾ ਕਿਸਾਨ ਅੰਦੋਲਨ ਦਾ ਸਭ ਤੋਂ ਵੱਡਾ ਹਾਸਲ ...

ਅੰਦਰਲੀ ਗੱਲ: ਕਿਸਾਨਾਂ ’ਤੇ ਕੇਂਦਰ ਵਿਚਾਲੇ ਬੈਠਕ ਰਹੇਗੀ ਬੇਸਿੱਟਾ, ਕਿਉਂਕਿ... (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨ ਜਥੇਬੰਦੀਆਂ ਦੇ ਨਾਲ ਹੁਣ ਤੱਕ ਕੇਂਦਰ ਵਿਚਲੀ ਮੋਦੀ ਸਰਕਾਰ ਦੀਆਂ 7 ਮੀਟਿੰਗਾਂ ਹੋ ਚੁੱਕੀਆਂ ਹਨ, ਜਦੋਂਕਿ ਇੱਕ ਐਮਰਜੈਂਸੀ ਮੀਟਿੰਗ 8 ਦਸੰਬਰ ਨੂੰ ਹੋ ਚੁੱਕੀ ਹੈ। ਪਰ ਇਹ ਮੀਟਿੰਗ ਜਿੱਥੇ ਬੇਸਿੱਟਾ ਰਹੀਆਂ ਹਨ, ਉੱਥੇ ...

ਕਿਸਾਨਾਂ ਤੇ ਸਰਕਾਰ ਵਿਚਾਲੇ ਫਿਰ ਮੀਟਿੰਗ ਰਹਿ ਸਕਦੀ ਐ ਬੇਸਿੱਟਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 6 ਮੀਟਿੰਗਾਂ ਹੋ ਚੁੱਕੀਆਂ ਹਨ। ਇਹ 6 ਮੀਟਿੰਗਾਂ ਜਿੱਥੇ ਬੇਸਿੱਟਾ ਰਹੀਆਂ ਹਨ, ਉੱਥੇ ਹੀ ਲਗਾਤਾਰ ਮੋਦੀ ਸਰਕਾਰ ਕਿਸਾਨਾਂ ਨੂੰ ਮੀਟਿੰਗਾਂ ਦੇ ਸੱਦੇ ਭੇਜ ਕੇ, ਕਿਸਾਨਾਂ ਮੂਹਰੇ ਝੁਕਣ ਦਾ ...

ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨ, ਪਰ ਸਰਕਾਰ ਨਾਲ ਮੀਟਿੰਗਾਂ ਕਰ ਰਹੇ ਨੇ ਸ਼ੈਤਾਨ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਦਾ ਰੋਸ ਪ੍ਰਦਰਸ਼ਨ ਖੇਤੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ ਦੇ ਅੰਦਰ ਜਾਰੀ ਹੈ। ਪੰਜਾਬ ਦੇ ਨਾਲ ਹਰਿਆਣਾ ਸੂਬੇ ਦੇ ਕਿਸਾਨ ਵੀ ਸ਼ੁਰੂ ਤੋਂ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਮੰਗ ...