ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਨੇ ਚਲਾਈ ਵੱਡੇ ਪੱਧਰ 'ਤੇ ਮੁਹਿੰਮ.!!!

Last Updated: Feb 05 2019 14:49
Reading time: 0 mins, 31 secs

ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਅੰਦਰ 'ਤੰਦਰੁਸਤ ਮੁਹਿੰਮ' ਸ਼ੁਰੂ ਕੀਤੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦਿਆਂ ਹੋਇਆਂ ਸਿਹਤ ਵਿਭਾਗ ਦੇ ਵੱਲੋਂ ਥਾਂ ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਹੋਇਆਂ ਬੀਤੀ ਦੇਰ ਸ਼ਾਮ ਸਿਹਤ ਵਿਭਾਗ ਲੁਧਿਆਣਾ ਦੇ ਵੱਲੋਂ ਕਈ ਹੋਟਲਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਸੈਂਪਲ ਭਰੇ ਗਏ।

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਿਸੇ ਵੀ ਮਿਲਾਵਟਖੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮਿਲਾਵਟਖੋਰਾਂ ਖ਼ਿਲਾਫ਼ ਚਲਾਈ ਇਸ ਮੁਹਿੰਮ ਨੂੰ ਵੱਡੇ ਪੱਧਰ 'ਤੇ ਚਲਾਇਆ ਜਾਵੇਗਾ। ਦੂਜੇ ਪਾਸੇ ਸਮਾਜ ਸੇਵੀ ਆਗੂਆਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਵੱਲੋਂ ਹਰ ਹਫ਼ਤੇ ਹੀ ਛਾਪੇਮਾਰੀਆਂ ਕਰਦੇ ਰਹਿਣਾ ਚਾਹੀਦਾ ਹੈ।