ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਅੱਜ ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਮੈਡਮ ਐਨਸੀ ਦੀ ਰਹਿਨੁਮਾਈ ਅਤੇ ਸਕੂਲ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ 'ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ' ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਤਿਉਹਾਰ ਦੀ ਮਹਾਨਤਾ ਨਾਲ ਸਬੰਧਿਤ ਭਾਸ਼ਣ, ਗੀਤ, ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਕਵਿਤਾਵਾਂ ਦੇ ਨਾਲ-ਨਾਲ ਸੁੰਦਰ ਪੱਗਾਂ ਬੰਨ੍ਹਣ ਦੇ ਮੁਕਾਬਲੇ ਵੀ ਕਰਵਾਏ ਗਏ।

ਵਿਸਾਖੀ ਦੇ ਮੌਕੇ 'ਤੇ ਕਰਵਾਈ ਗਈ ਇਸ ਪਗੜੀ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਦੀਆਂ ਸੁੰਦਰ ਪੱਗਾਂ ਬੰਨ੍ਹ ਕੇ ਆਏ ਹੋਏ ਸਾਰੇ ਮਹਿਮਾਨਾਂ ਦਾ ਮਨ-ਮੋਹ ਲਿਆ। ਇਸ ਸਮਾਗਮ ਦੇ ਅਖੀਰ ਵਿੱਚ ਵੁੱਡਸਟਾਕ ਸਕੂਲ ਬਟਾਲਾ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ ਨੇ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਧਾਰਮਿਕ, ਸਮਾਜਿਕ ਅਤੇ ਇਤਿਹਾਸਿਕ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਵਿਸ਼ਾਲ ਪੰਜਾਬੀ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ 'ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ' ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।

ਸਕੂਲੀ ਬੱਚੇ ਅਗਵਾ ਕਿਉਂ ਹੋ ਰਹੇ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਅਗਵਾਕਾਰ ਇਕ ਵਾਰ ਫਿਰ ਬੱਚਿਆਂ ਨੂੰ ਸਕੂਲਾਂ ਤੋਂ ਅਗਵਾ ਕਰ ਰਹੇ ਹਨ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦਾ ਜਿੱਥੇ ਇਕ ਸਕੂਲ ਪੜ੍ਹਦੇ ਛੋਟੇ ਬੱਚੇ ਨੂੰ ਅਗਵਾ ਕਰ ਲਿਆ ਗਿਆ। ...

ਕੋਰੋਨਾ ਦੇ ਉਜਾੜੇ ਮਗਰੋਂ ਸਕੂਲਾਂ ਚ ਸ਼ੁਰੂ ਹੋਈਆਂ ਬੱਚਿਆਂ ਦੀਆਂ ਪ੍ਰੀਖਿਆਵਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਕਹਿਰ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਪਿਛਲੇ ਮਹੀਨੇ ਖੋਲ੍ਹਿਆ ਗਿਆ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਫ਼ਲਾਈਨ ਪ੍ਰੀਖਿਆਵਾਂ ਕੋਰੋਨਾ ਕਹਿਰ ਤੋਂ ਬਾਅਦ ਪਹਿਲੀ ਵਾਰ 13 ਸ਼ੁਰੂ ਹੋਈ। ...

ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ...

ਕੋਰੋਨਾ ਕਹਿਰ: ਕੀ ਪੰਜਾਬ ਦੇ ਸਕੂਲ ਮੁੜ ਬੰਦ ਹੋਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਨਹੀਂ ਕੀਤਾ ਗਿਆ ਕਿ, ਉਨ੍ਹਾਂ ਦੇ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਵੀ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਨੂੰ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ। ਪਰ ਸਰਕਾਰੀ ਸੂਤਰਾਂ ...

ਸਰਕਾਰੀ ਸਕੂਲਾਂ ਤੋਂ ਬਾਅਦ ਕਾਲਜਾਂ ਨੂੰ ਨਿੱਜੀ ਹੱਥਾਂ 'ਚ ਦੇਣ ਤੁਰੀ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵੱਲੋਂ ਕੀਤੇ ਗਏ ਫੀਸਾਂ ਵਿੱਚ ਵਾਧੇ ਖਿਲਾਫ ਅਤੇ ਕੁਝ ਹੋਰ ਲੋਕਲ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਐਸ ਡੀ ਐਮ ਬਾਘਾਪੁਰਾਣਾ ਨੂੰ ਮੰਗ ਪੱਤਰ ...

ਜੇਕਰ ਹੁਣ ਸਕੂਲ ਬੰਦ ਹੋਏ ਤਾਂ, ਪੰਜਾਬ ਬੰਦ ਹੋਵੇਗਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਮੌਜੂਦਾ ਦੌਰ ਦੇ ਵਿੱਚ ਸਕੂਲ ਤਾਂ ਖੁੱਲ ਰਹੇ ਹਨ, ਬੱਚੇ ਵੀ ਸਕੂਲਾਂ ਵਿੱਚ ਪੜ੍ਹਨ ਆ ਰਹੇ ਹਨ, ਪਰ ਬੱਚਿਆਂ ਨੂੰ ਪੜ੍ਹਾਇਆ ਘੱਟ ਜਾ ਰਿਹਾ ਅਤੇ ਕੋਰੋਨਾ ਟੈੱਸਟ ਜ਼ਿਆਦਾ ਕੀਤੇ ਜਾ ਰਹੇ ਹਨ। ਹਾਲਾਤ ਇਹ ਹਨ ਕਿ, ਉੱਨੇ ਤਾਂ ...

ਕੋਰੋਨਾ ਵੈਕਸੀਨ ਅਤੇ ਸਕੂਲਾਂ ਦੀ ਮੌਜੂਦਾ ਸਥਿਤੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੁਧਿਆਣਾ ਜ਼ਿਲ੍ਹੇ ਦੀਆਂ ਰਿਪੋਰਟਾਂ ਤੋਂ ਬਾਅਦ, ਡਿਪਟੀ ਕਮਿਸ਼ਨਰ ਮੋਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੋਹਾਲੀ ਪ੍ਰਸ਼ਾਸਨ ਨੇ ਸਕੂਲ ਸਟਾਫ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ...

ਕੋਰੋਨਾ ਕਹਿਰ: ਸਕੂਲਾਂ 'ਚ ਅਧਿਆਪਕਾਂ ਦਾ ਐਦਾਂ ਜਾਣਾ ਮਨ੍ਹਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ...

ਨਿੱਜੀ ਸਕੂਲਾਂ ਨੂੰ ਪਛਾੜਦੇ ਸਰਕਾਰੀ ਸਕੂਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਨਿੱਜੀ ਸਕੂਲਾਂ ਦੀ ਬੇਸ਼ੱਕ ਪਹਿਲੋਂ ਪਹਿਲੋਂ ਕਾਫੀ ਝੜਾਈ ਹੁੰਦੀ ਸੀ, ਪਰ ਮੌਜੂਦਾ ਵੇਲੇ ਵਿੱਚ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲਾਂ ਨੂੰ ਪਿਛਾਂਹ ਛੱਡ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਨਾਲੋਂ ਵੀ ਵੱਧ ...

ਸਿਆਪਾ ਕੋਰੋਨੇ ਦਾ: ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਵੇਖੀ ਸਕੂਲ ਦੀ ਸ਼ਕਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਪੰਜਾਬ ਦੇ ਤਕਰੀਬਨ ਸਾਰੇ ਸਕੂਲ ਖੁੱਲ੍ਹ ਗਏ। ਨਿਆਣਿਆਂ ਨੇ ਕਈ ਮਹੀਨਿਆਂ ਬਾਅਦ ਸਕੂਲ ਦੀ ਸ਼ਕਲ ਵੇਖੀ। ਇਸ ਦਾ ਮੁੱਖ ਕਾਰਨ ਹੈ ਕੋਰੋਨਾ ਵਾਇਰਸ। ਕਰੋਨਾ ਵਾਇਰਸ ਫ਼ੈਲਣ ਦੇ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ...

ਆਖ਼ਰ ਵੱਜ ਹੀ ਗਈ ਸਕੂਲ ਦੀ ਘੰਟੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅੰਦਰ ਸਕੂਲ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ ਸੋਮਵਾਰ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ ਰਹੇ ਹਨ। ਜਾਣਕਾਰੀ ਦੇ ਮੁਤਾਬਿਕ, ਪੰਜਾਬ ਸਰਕਾਰ ਵੱਲੋਂ ਐਲਾਨ ਨਾਲ ਹੁਣ 26 ...

ਆਖ਼ਰ ਕਦੋਂ ਖੁੱਲ੍ਹਣਗੇ ਸਕੂਲਾਂ ਦੇ ਤਾਲੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਜਦੋਂ ਤਾਲਾਬੰਦੀ ਕੀਤੀ ਗਈ ਤਾਂ ਵੱਖ-ਵੱਖ ਸੂਬਿਆਂ ’ਚ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਸਨ। ਬੱਚੇ ਇੰਤਜ਼ਾਰ ਕਰਦੇ ਰਹੇ ਕਿ ਕਦੋਂ ਇਹ ਲਾਕਡਾਊਨ ਖੁੱਲ੍ਹੇਗਾ ਤੇ ਉਹ ਪ੍ਰੀਖਿਆ ’ਚ ਬੈਠਣਗੇ। ਇਸ ਸਮੇਂ ਦੌਰਾਨ ਵੀ ਅਧਿਆਪਕ ...

ਕੋਰੋਨਾ ਕੇਸ ਤਾਂ ਹੋ ਗਏ ਜ਼ੀਰੋ, ਪਰ ਕੀ ਹੁਣ ਖੁੱਲ੍ਹਣਗੇ ਪੰਜਾਬ 'ਚ ਸਕੂਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਦੇ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ। ਹਾਲਾਂਕਿ ਹਰਿਆਣੇ ਤੋਂ ਪਹਿਲੋਂ ਪੰਜਾਬ ਦੇ ਅਧਿਆਪਕ ਮੰਗ ਕਰ ਰਹੇ ਸਨ ਕਿ ਬੱਚਿਆਂ ਵਾਸਤੇ ਵੀ ਸਕੂਲ ਖੋਲ੍ਹ ਦਿੱਤੇ ...

ਕੀ ਸਰਕਾਰ ਦੀ ਚਾਲ ਹੁਣ ਸਕੂਲਾਂ ਨੂੰ ਬੰਦ ਕਰਨਾ ਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪੰਜਾਬ ਵਿੱਚ ਮੋਦੀ ਸਰਕਾਰ ਦੀ ਸਿੱਖਿਆ ਨੀਤੀ 2020 ਨੂੰ ਤੇਜ਼ੀ ਨਾਲ ਲਾਗੂ ਕਰ ਰਹੇ ਹਨ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਸਕੂਲਾਂ ਨੂੰ ਅਧਿਆਪਕਾਂ ਅਤੇ ...

ਕੀ ਖੁੱਲਣਗੇ ਸਕੂਲ ਕਾਲਜ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਡੇਢ ਸਾਲ ਤੋਂ ਲਾਕਡਾਊਨ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਬਲੈਕ ਬੋਰਡ ਦੀ ਪਡ਼੍ਹਾਈ ਦਾ ਬਦਲ ਆਨਲਾਈਨ ਸਿੱਖਿਆ ਨੂੰ ਦਿੱਤਾ ਗਿਆ, ...

ਜੇ ਆਈਲੈਟਸ ਸੈਂਟਰ ਖੋਲ੍ਹੇ ਜਾ ਸਕਦੇ ਹਨ ਤਾਂ ਸਕੂਲ/ਕਾਲਜ਼ ਕਿਉਂ ਨਹੀਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਦੀ ਆੜ ਵਿੱਚ ਸਕੂਲ/ਕਾਲਜ ਬੰਦ ਕਰਕੇ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਤਬਾਹੀ ਵੱਲ ਧੱਕਣ ਅਤੇ ਵਿਤਕਰੇ ਭਰਪੂਰ ਤੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਥੋਪਣ ਦਾ ਰਾਹ ...

ਕੀ ਸਿਰਫ਼ ਅੰਕੜਿਆਂ 'ਚ ਹੀ ਸਰਕਾਰੀ ਸਕੂਲ ਅੱਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਝੂਠੇ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪੁਲੰਦੇ 'ਮਿਸ਼ਨ ਸ਼ਤ-ਪ੍ਰਤੀਸ਼ਤ' ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਲਿਆਂਦੇ ਨਿਘਾਰ ਨੂੰ ਛੁਪਾ ਕੇ ...