ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ "ਅਰਥ ਡੇਅ" ਮਨਾਇਆ ਗਿਆ

ਬੀਤੇ ਦਿਨੀਂ 'ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ' ਬਟਾਲਾ ਵਿਖੇ ਪ੍ਰਿੰਸੀਪਲ ਐਨਸੀ ਦੀ ਰਹਿਨੁਮਾਈ ਹੇਠ "ਧਰਤੀ ਦਿਵਸ" (ਅਰਥ ਡੇਅ) ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ 'ਵੁੱਡਸਟਾਕ ਸਕੂਲ' ਬਟਾਲਾ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਧਰਤੀ ਨੂੰ ਪ੍ਰਦੂਸ਼ਣ ਰਹਿਤ ਕਰਨ ਅਤੇ ਹਰਿਆ-ਭਰਿਆ ਰੱਖਣ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ 'ਅਰਥ ਡੇਅ' ਨੂੰ ਸਮਰਪਿਤ ਭਾਸ਼ਣ, ਕਵਿਤਾਵਾਂ, ਨਾਟਕ ਅਤੇ ਖੂਬਸੂਰਤ ਗੀਤ ਪੇਸ਼ ਕੀਤੇ ਗਏ, ਜਿਨ੍ਹਾਂ ਦੇ ਰਾਹੀਂ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਵੁੱਡਸਟਾਕ ਸਕੂਲ ਬਟਾਲਾ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਮੈਡਮ ਐਨਸੀ ਨੇ ਵਿਦਿਆਰਥੀਆਂ ਨੂੰ 'ਧਰਤੀ ਦਿਵਸ' (ਅਰਥ ਡੇਅ) ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਵੁੱਡਸਟਾਕ ਸਕੂਲ ਬਟਾਲਾ ਦਾ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।

ਚਾਈਲਡ ਲਾਈਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਵਿਖੇ ਜਾਗਰੂਕਤਾ ਸੈਮੀਨਾਰ

ਚਾਈਲਡ ਲਾਈਨ 1098 ਦੀ ਟੀਮ ਵੱਲੋਂ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਨੈਸ਼ਨਲ ਅਵਾਰਡੀ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ...

ਮਾਸੂਮਾਂ ਦੇ ਨਾਲ ਰੇਪ ਦੀਆਂ ਖਬਰਾਂ 'ਚ ਲਗਾਤਾਰ ਹੋ ਰਿਹੈ ਵਾਧਾ !!!

ਸਮਾਜਿਕ ਬੁਰਾਈਆਂ ਨਾਲ ਜਿੱਥੇ ਦਿਨੋਂ-ਦਿਨ ਸਮਾਜਿਕ ਪੱਧਰ ਡਿੱਗਦਾ ਜਾ ਰਿਹਾ ਹੈ, ਉੱਥੇ ਸਮਾਜ ਨੂੰ ਸੁਧਾਰਨ ਲਈ ਵੀ ਵਿਅਕਤੀਗਤ ਤੌਰ 'ਤੇ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ...

ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ ਦਾ ਹੋਇਆ ਸੈਮੀਨਾਰ

ਸਮਾਜ ਸੇਵੀ ਸੰਸਥਾ ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ ਦਾ ਸੈਮੀਨਾਰ ਮੋਗਾ ਵਿਖੇ ਆਯੋਜਿਤ ਕੀਤਾ ਗਿਆ। ਇਸ ਇੱਕ ਰੋਜ਼ਾ ਪ੍ਰੋਗਰਾਮ ਵਿੱਚ ਡਿਸਟ੍ਰਿਕਟ ਗਵਰਨਰ (2020-21) ਵਿਜੇ ਅਰੋੜਾ, ਸੈਕ੍ਰੇਟਰੀ ਜਨਰਲ (2020-21) ਰੋਟਰੀਅਨ ਅਸ਼ੋਕ ਬਹਿਲ ਦੀ ਅਗਵਾਈ ਹੇਠ ਸਮਾਜ ਸੇਵਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਜੁੜੇ ਆਗੂ ਕਮਲ ਸ਼ਰਮਾ ਨੂੰ ਸਰਬ ਸੰਮਤੀ ਨਾਲ ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ ਦੇ ਸਕੱਤਰ ਰੂਪ ਵਿੱਚ ਚੁਣਿਆ ਗਿਆ। ...

ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ ਕੈਰੀਅਰ ਕਾਨਫਰੰਸ ਸੈਮੀਨਾਰ 19 ਨੂੰ

ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ 19 ਦਸੰਬਰ ਨੂੰ ਕੈਰੀਅਰ ਕਾਨਫਰੰਸ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ...

ਤੰਬਾਕੂ ਖਾਣ ਕਾਰਨ ਰੋਜ਼ਾਨਾ 2500 ਲੋਕ ਹੋ ਜਾਂਦੇ ਹਨ ਪ੍ਰੀ-ਮੈਚਿਓਰ ਮੌਤ ਦਾ ਸ਼ਿਕਾਰ- ਡਾ. ਨਵਜੋਤ ਕੌਰ

ਤੰਬਾਕੂ ਪਦਾਰਥਾਂ ਦਾ ਇਸਤੇਮਾਲ ਕੀਤੇ ਜਾਣ ਕਾਰਨ ਇਨਸਾਨੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ...

ਸ੍ਰੀ ਮੁਕਤਸਰ ਸਾਹਿਬ ਵਿਖੇ ਸਵੈ-ਰੋਜ਼ਗਾਰ ਸੈਮੀਨਾਰ ਆਯੋਜਿਤ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਐਮ.ਕੇ. ਅਰਵਿੰਦ ਕੁਮਾਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਡੀ.ਬੀ.ਈ.ਈ. ਰਾਜਿੰਦਰ ਬੱਤਰਾ ਦੀ ਯੋਗ ਅਗਵਾਈ  ਹੇਠ ਸਵੈ-ਰੋਜ਼ਗਾਰ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ 32 ਉਮੀਦਵਾਰ ਹਾਜ਼ਰ ਹੋਏ। ...

ਕੈਰੀਅਰ ਕਾਨਫ਼ਰੰਸ ਸੈਮੀਨਾਰ 27 ਨਵੰਬਰ ਨੂੰ

ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਤੇ ਜਨਰੇਸ਼ਨ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ...

''ਸੰਗਠਿਤ ਕਿਸਾਨ-ਖੁਸ਼ਹਾਲ ਕਿਸਾਨ'' ਵਿਸ਼ੇ ਤੇ ਕੈਂਪ ਦੌਰਾਨ ਕਿਸਾਨਾਂ ਨੂੰ ਪੜ੍ਹਾਇਆ ਐਫ.ਪੀ.ਓ ਸਬੰਧੀ ਪਾਠ

ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ (ਐਫ.ਪੀ.ਓ.) ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਵਿਭਾਗ ਵੱਲੋਂ ''ਸੰਗਠਿਤ ਕਿਸਾਨ-ਖੁਸ਼ਹਾਲ ਕਿਸਾਨ'' ਵਿਸ਼ੇ ਤੇ ਆਧਾਰਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਫਤਹਿਗੜ ਸਾਹਿਬ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕਰਵਾਇਆ ਗਿਆ। ...

ਸੂਬੇ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਮਿਆਰੀ ਸੀਮਨ ਨਾਲ ਮਸਨੂਈ ਗਰਭਦਾਨ ਦੀ ਮੁਫ਼ਤ ਸਹੂਲਤ - ਤ੍ਰਿਪਤ ਬਾਜਵਾ

ਪੰਜਾਬ ਦੇ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ। ...

ਜੇ ਤੁਹਾਡੇ ਆਲੇ ਦੁਆਲੇ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਤੁਰੰਤ ਤੁਸੀਂ ਪੁਲਿਸ ਨੂੰ ਦਿਓ ਅਤੇ ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ- ਐਸਐਚਓ ਬੇਅੰਤ ਕੌਰ

ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਮੁਕਤ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਐੱਸਐੱਸਪੀ ਰਾਜ ਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਫਸਰ ਥਾਣਾ ਲੱਖੇਵਾਲੀ ਇੰਸਪੈਕਟਰ ਬੇਅੰਤ ਕੌਰ ਅਤੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏਐੱਸਆਈ ਗੁਰਾਂ ਦਿੱਤਾ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਾਗਸਰ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ...

कैप्टन पंजाब को लेकर सीरियस नही: सिमरजीत सिंह बैंस

लोक इंसाफ पार्टी के प्रमुख सिमरजीत सिंह बैंस द्वारा 16 नवंबर 2016 को पानी के मुद्दे पर ड्राफ्ट किये गए बिल को अकाली-भाजपा सरकार द्वारा विधानसभा में पारित किया गया था, जो अभी तक लागू नहीं हुआ। ...

ਬਾਬੇ ਨਾਨਕ ਦੇ ਪ੍ਰਕਾਸ਼ ਪੂਰਬ ਤੇ ਗੁਰਬਾਣੀ/ਫ਼ਿਲਾਸਫ਼ੀ '੧ਓ ਸਤਿਨਾਮ' 'ਤੇ ਸੈਮੀਨਾਰ ਭਲਕੇ !!!

ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਬਾਬੇ ਦੀ ਗੁਰਬਾਣੀ/ਫ਼ਿਲਾਸਫ਼ੀ '੧ਓ ਸਤਿਨਾਮ' 'ਤੇ ਸੈਮੀਨਾਰ ਭਲਕੇ 13 ਨਵੰਬਰ ਨੂੰ ਸਵੇਰੇ 11 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਬੱਸ ਸਟੈਂਡ ਮੋਗਾ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਸਭਾ ਪੰਜਾਬ ਵੱਲੋਂ ਕਰਵਾਇਆ ਜਾ ਰਿਹਾ ਹੈ। ...

'ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਬਿੰਬ' ਵਿਸ਼ੇ 'ਤੇ ਸੈਮੀਨਾਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਉਤਸਵ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਬਿੰਬ ਵਿਸ਼ੇ ਨੂੰ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਰਾਹੀਂ ਪੇਸ਼ ਕੀਤੇ ਜਾਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ...

ਵਿਸ਼ਵ ਭਰ 'ਚ ਹਰ ਸਾਲ 8.2 ਮਿਲੀਅਨ ਲੋਕਾਂ ਦੀ ਕੈਂਸਰ ਕਾਰਨ ਹੋ ਜਾਂਦੀ ਏ ਮੌਤ !!!

ਵਿਸ਼ਵ ਕੈਂਸਰ ਚੇਤਨਾ ਦਿਹਾੜੇ ਮੌਕੇ ਕੈਂਸਰ ਦੀ ਰੋਕਥਾਮ ਤੇ ਆਮ ਜਨਤਾ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਦੇ ਮੰਤਵ ਨਾਲ ਮਮਦੋਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ...

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦੇਸ਼ੀ ਪੜਾਈ ਅਤੇ ਰੋਜ਼ਗਾਰ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਸਕੀਮ ਤਹਿਤ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਿਦੇਸ਼ੀ ਸਿੱਖਿਆ ਅਤੇ ਰੋਜ਼ਗਾਰ ਬਾਰੇ ਸਹੀ ਮਾਰਗ ਦਰਸ਼ਨ ਕਰਨ ਲਈ ਰਜਿਸਟਰਡ ਏਜੰਸੀ ਪਿਰਾਮਿਡ ਐਂਡ ਸਰਵਿਸ ਵੱਲੋਂ ਵਿਸ਼ੇਸ਼ ਵਿਦੇਸ਼ੀ ਸਿੱਖਿਆ ਅਤੇ ਵਿਦੇਸ਼ੀ ਰੋਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ...

ਸਮਾਜ 'ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਬਿਊਰੋ ਦਾ ਸਹਿਯੋਗ ਕਰਨ ਲੋਕ- ਏਆਈਜੀ ਵਿਰਕ

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ ਤੋਂ 02 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਮਾਤਾ ਗੁਜਰੀ ਕਾਲਜ, ਫ਼ਤਿਹਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ...

ਦਮਦਮੀ ਟਕਸਾਲ ਵੱਲੋਂ ਮੋਗਾ ਵਿਖੇ ਪੰਜਵਾਂ ਅੰਤਰਰਾਸ਼ਟਰੀ ਸੈਮੀਨਾਰ 20 ਨੂੰ

ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ 2019, ਦਿਨ ਐਤਵਾਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ...

ਖੇਤੀਬਾੜੀ ਵਿਭਾਗ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਾਣੀ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦਾ ਘੱਟ ਤੋਂ ਘੱਟ ਪ੍ਰਯੋਗ ਕਰਕੇ ਝੋਨੇ ਦੀ ਫਸਲ ਤੋਂ ਚੰਗੀ ਪੈਦਾਵਾਰ ਲੈਣ ਦੇ ਮਕਸਦ ਨਾਲ ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਧ ਤੋਂ ਵੱਧ ਨਵੀਆਂ ਤਕਨੀਕਾਂ ਨਾਲ ਜੋੜਨ ਦੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ...

ਕਿਰਤ ਵਿਭਾਗ ਨੇ ਲਗਾਇਆ ਸਰਕਾਰੀ ਸਕੂਲ 'ਚ ਸੈਮੀਨਾਰ !!!

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਕਿਰਤ ਵਿਭਾਗ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਸੈਮੀਨਾਰ ਦਾ ਆਯੋਜਨ ਈ-ਕਨਟੈਂਟ ਲੈਬ ਵਿਖੇ ਪ੍ਰਿੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ...