ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਪੀਰਾਮਲ ਫਾਊਂਡੇਸ਼ਨ ਰਾਜਸਥਾਨ ਨੇ ਕੀਤਾ ਪ੍ਰੇਰਿਤ

Last Updated: May 01 2019 15:38
Reading time: 1 min, 18 secs

ਦੇਸ਼ ਦੇ ਪਿਛੜੇ ਜ਼ਿਲ੍ਹਿਆਂ ਵਿੱਚ ਸਿੱਖਿਆ ਦੇ ਮੌਜੂਦਾ ਸਥਿਤੀ ਅਤੇ ਉਸ ਨੂੰ ਵਿਕਸਿਤ ਕਰਨ ਦੀਆਂ ਸੰਭਾਵਨਾ ਸਬੰਧੀ ਸਰਵੇਖਣ ਕਰਨ ਦੇ ਉਦੇਸ਼ ਨਾਲ ਰਾਜਸਥਾਨ ਦੇ ਝੁੰਨਝਨੂ ਜ਼ਿਲ੍ਹੇ ਤੋਂ ਊਘੀ ਸਮਾਜ ਸੇਵਾ ਸੰਸਥਾ ਪੀਰਾਮਲ ਫਾਊਂਡੇਸ਼ਨ ਫ਼ਾਰ ਐਜੂਕੇਸ਼ਨ ਦੇ 12 ਵਲੰਟੀਅਰ ਹਿੰਦ ਪਾਕਿ ਸਰਹੱਦ ਤੇ ਸਤਲੁਜ ਦਰਿਆ ਦੇ ਕੰਡੇ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਪਹੁੰਚੇ। ਉਨ੍ਹਾਂ ਨੇ ਸਰਹੱਦੀ ਖੇਤਰ ਦੀ ਸਿੱਖਿਆ ਸਬੰਧੀ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ। 

ਫਾਊਂਡੇਸ਼ਨ ਦੇ ਵਲੰਟੀਅਰ ਹਿਤੇਸ਼ ਅਪੂਰਵ, ਸ਼ਾਹਜੇਬ ਅਲੀ, ਐਸਵਿਰਯਾ, ਸਿੱਧੀ ਜੈ ਸਿਰੀ ਅਤੇ ਸਤਆਜੀਤ ਔਝਾ ਨੇ ਸਕੂਲੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਰੋਚਿਕ ਬਣਾਉਣ ਦੀਆਂ ਅਨੇਕਾਂ ਗਤੀਵਿਧੀਆਂ ਵੀ ਕਰਵਾਈਆਂ ਜੋ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਈਆਂ। ਫਾਊਂਡੇਸ਼ਨ ਦੇ ਮੈਂਬਰ ਗੱਟੀ ਰਾਜੋ ਕੇ ਦੇ ਸਕੂਲ ਪ੍ਰਿੰਸੀਪਲ ਡਾਕਟਰ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਅਤੇ ਸਮੁੱਚੇ ਸਟਾਫ਼ ਵੱਲੋਂ ਸਿੱਖਿਆ ਦੇ ਵਿਕਾਸ ਦੇ ਨਾਲ ਨਾਲ ਸਰਹੱਦੀ ਖੇਤਰ ਵਿੱਚ ਸਮਾਜ ਸੇਵਾ ਦੇ ਕੰਮ ਮੈਡੀਕਲ ਕੈਂਪ ਲਗਾਉਣਾ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ, ਨਸ਼ਾ ਵਿਰੋਧੀ ਮੁਹਿੰਮ, ਵਾਤਾਵਰਨ ਜਾਗਰੂਕਤਾ ਅਤੇ ਸਵੱਛਤਾ ਮੁਹਿੰਮ ਤਹਿਤ ਕੀਤੇ ਕੰਮਾਂ ਨੂੰ ਦੇਖ ਕੇ ਬੇਹੱਦ ਪ੍ਰਭਾਵਿਤ ਹੋਏ ਅਤੇ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਵੀ ਸਕੂਲ ਦੇ ਵਿਕਾਸ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। 

ਉਨ੍ਹਾਂ ਨੇ ਫਾਊਂਡੇਸ਼ਨ ਵੱਲੋਂ ਟੀਚਿੰਗ ਸਕਿੱਲ ਨਾਲ ਸਬੰਧਿਤ ਕਿਰਿਆਵਾਂ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਅਤੇ ਪੜਾਈ ਨੂੰ ਖੇਡ ਵਿਧੀ ਨਾਲ ਕਰਵਾਉਣ ਦੀ ਪ੍ਰੇਰਨਾ ਵੀ ਦਿੱਤੀ। ਸਕੂਲ ਦੇ ਸਮੁੱਚੇ ਸਟਾਫ਼ ਵੱਲੋਂ ਪੀਰਾਮਲ ਫਾਊਂਡੇਸ਼ਨ ਦੇ ਵਲੰਟੀਅਰ ਨੂੰ ਯਾਦ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਸੁਖਵਿੰਦਰ ਸਿੰਘ ਲੈਕਚਰਾਰ, ਗੀਤਾ, ਰਾਜੇਸ਼ ਕੁਮਾਰ, ਸਰੁਚੀ ਮਹਿਤਾ, ਅਮਰਜੀਤ ਕੌਰ, ਮੀਨਾਕਸ਼ੀ ਸ਼ਰਮਾ, ਅਰੁਣ ਕੁਮਾਰ, ਦਵਿੰਦਰ ਕੁਮਾਰ, ਸ਼ਿੰਦਰਪਾਲ ਸਿੰਘ, ਲਖਵਿੰਦਰ ਕੁਮਾਰ, ਜੁਗਿੰਦਰ ਸਿੰਘ, ਮਹਿਮਾ ਕਸ਼ਯਪ, ਬਲਜੀਤ ਕੌਰ, ਵਿਜੇ ਭਾਰਤੀ, ਪ੍ਰਵੀਨ ਕੁਮਾਰੀ ਅਤੇ ਸੁਚੀ ਜੈਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।