ਬੇਰਿੰਗ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਗਿਆ ਵਿਦਾਇਗੀ ਸਮਾਰੋਹ

ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਡਾ. ਰਾਜਨ ਚੌਧਰੀ ਦੀ ਅਗਵਾਈ ਵਿੱਚ ਬਾਰ੍ਹਵੀਂ ਦੇ ਬੱਚਿਆਂ ਦਾ ਵਿਦਾਇਗੀ ਸਮਾਰੋਹ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜਨ ਗਤੀਵਿਧੀਆਂ ਦੀ ਪੇਸ਼ਕਾਰੀ ਦਿੱਤੀ ਗਈ ਜਿਨ੍ਹਾਂ ਵਿੱਚ ਸੋਲੋ ਡਾਂਸ, ਗਰੁੱਪ ਡਾਂਸ, ਸੋਲੋ ਗੀਤ ਅਤੇ ਖੇਡਾਂ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਮਿਸ ਬੇਰਿੰਗ ਅਤੇ ਮਿਸਟਰ ਬੇਰਿੰਗ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਫਸਟ ਰਨਰ-ਅੱਪ ਅਮਨਪ੍ਰੀਤ ਕੌਰ ਅਤੇ ਸਪੱਰਸ਼ ਮਿਸ ਬੇਰਿੰਗ ਦਾ ਖਿਤਾਬ ਬਾਰ੍ਹਵੀਂ ਨਾਨ-ਮੈਡੀਕਲ ਦੀ ਵਿਦਿਆਰਥਣ ਕਰਨਬੀਰ ਕੌਰ ਨੇ ਜਿੱਤਿਆ। ਮਿਸਟਰ ਬੇਰਿੰਗ ਦਾ ਖਿਤਾਬ ਬਾਰ੍ਹਵੀਂ ਨਾਨ-ਮੈਡੀਕਲ ਦੇ ਵਿਦਿਆਰਥੀ ਤਰਨਪਾਲ ਸਿੰਘ ਨੇ ਜਿੱਤਿਆ। ਇਸ ਤੋਂ ਇਲਾਵਾ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਯਾਦਗਾਰ ਦੇ ਤੌਰ 'ਤੇ ਸਰਟੀਫਿਕੇਟ ਵੀ ਦਿੱਤੇ ਗਏ। ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਰਾਜਨ ਚੌਧਰੀ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਵਿੱਚ ਅੱਗੇ ਵਧਣ ਅਤੇ ਸਫ਼ਲ ਹੋਣ ਲਈ ਕੜੀ ਮਿਹਨਤ ਦੀ ਜ਼ਰੂਰਤ ਹੈ। ਸਾਨੂੰ ਆਪਣੀ ਜ਼ਿੰਦਗੀ ਵਿੱਚ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ, ਇਸ ਕਰਕੇ ਹਮੇਸ਼ਾ ਚੰਗੀਆਂ ਚੀਜ਼ਾਂ ਗ੍ਰਹਿਣ ਕਰਕੇ ਅੱਗੇ ਵੱਧਦੇ ਰਹਿਣਾ ਚਾਹੀਦਾ ਹੈ। ਇਸ ਮੌਕੇ 'ਤੇ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਕੂਲ ਸਟਾਫ਼ ਵੀ ਹਾਜ਼ਰ ਸੀ।