16 ਮਈ ਨੂੰ ਰਾਸ਼ਟਰੀ ਪੱਧਰ 'ਤੇ ਸਿਹਤ ਵਿਭਾਗ ਮਨਾਏਗਾ 'ਨੈਸ਼ਨਲ ਡੇਂਗੂ ਡੇ'.!!

Last Updated: May 12 2019 14:02
Reading time: 0 mins, 45 secs

ਭਾਰਤ ਸਰਕਾਰ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ''ਨੈਸ਼ਨਲ ਡੇਗੂ ਡੇ'' 16 ਮਈ 2019 ਨੂੰ ਰਾਸ਼ਟਰੀ ਪੱਧਰ ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਸਰਜਨ ਲੁਧਿਆਣਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੋਇਆ ਹੈ। ਜਿਸ ਵੱਜੋਂ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ। ਇਸ ਦੌਰਾਨ ਘਰਾਂ ਅਤੇ ਦਫ਼ਤਰਾਂ ਵਿੱਚ ਲੱਗੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸੁਖਾਇਆ ਜਾਵੇ।

ਘਰਾਂ ਅਤੇ ਦਫ਼ਤਰਾਂ ਦੀ ਛੱਤ ਦੇ ਉੱਪਰ ਪਏ ਕਬਾੜ ਨੂੰ ਚੁਕਵਾਇਆ ਜਾਵੇ ਤਾਂ ਜੋ ਉਨ੍ਹਾਂ ਵਿੱਚ ਬਾਰਸ਼ ਦਾ ਪਾਣੀ ਇਕੱਠਾ ਨਾ ਹੋ ਸਕੇ। ਕੂਲਰਾਂ, ਪਾਣੀ ਦੀਆਂ ਟੈਂਕੀਆਂ, ਹੌਦੀਆਂ, ਫ਼ਰਿਜ ਪਿੱਛੇ ਲੱਗੀ ਫ਼ਾਲਤੂ ਪਾਣੀ ਦੀ ਟਰੇਆਂ ਨੂੰ ਹਫ਼ਤੇ ਵਿੱਚ 1 ਦਿਨ ਰਗੜ ਕੇ ਸਾਫ਼ ਕੀਤਾ ਜਾਵੇ। ਜੇਕਰ ਕਿਸੇ ਘਰ ਜਾਂ ਦਫ਼ਤਰ ਵਿੱਚ ਇਕੱਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫ਼ਤਰ ਦੇ ਮੁਖੀ ਦਾ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਚਲਾਨ ਕੀਤਾ ਜਾ ਸਕਦਾ ਹੈ।