ਅਰਵਿੰਦ ਕੇਜਰੀਵਾਲ ਦਾ ਬਲਜਿੰਦਰ ਕੌਰ ਦੇ ਹੱਕ ਵਿੱਚ ਰੋਡ ਸ਼ੋਅ

Last Updated: May 15 2019 18:20
Reading time: 0 mins, 34 secs

ਆਮ ਆਦਮੀ ਪਾਰਟੀ ਦੀ ਲੋਕ ਸਭਾ ਬਠਿੰਡਾ ਤੋਂ ਉਮੀਦਵਾਰ ਬਲਜਿੰਦਰ ਕੌਰ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਵਿੱਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਬਿਜਲੀ ਦੇ ਰੇਟ 1 ਰੁਪਈਆ ਪ੍ਰਤੀ ਯੂਨਿਟ ਕਰ ਦਿੱਤਾ ਗਿਆ ਹੈ ਅਤੇ 24 ਘੰਟੇ ਸਪਲਾਈ ਹੈ। ਸਰਕਾਰੀ ਹਸਪਤਾਲਾਂ ਵਿੱਚ ਹਰ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ 10 ਸਾਲਾਂ ਵਿੱਚ ਕੋਈ ਕੰਮ ਨਹੀਂ ਕੀਤਾ ਅਤੇ ਅਗਲੇ 5 ਸਾਲ ਵੀ ਕੁੱਝ ਨਹੀਂ ਕਰਨਾ ਇਸ ਲਈ ਲੋਕ ਸਭਾ ਬਠਿੰਡਾ ਦੀ ਨੁਹਾਰ ਬਦਲਣ ਲਈ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਨੂੰ ਜਿਤਾਉ।