ਸਵੀਪ' ਤਹਿਤ ਵਿਦਿਆਰਥਣਾਂ ਨੇ ਕੱਢੀ ਵਿਸ਼ਾਲ ਵੋਟਰ ਜਾਗਰੂਕਤਾ ਰੈਲੀ

Last Updated: May 15 2019 19:17
Reading time: 0 mins, 54 secs

'ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਅਧੀਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਕਪੂਰਥਲਾ ਦੀਆਂ ਵਿਦਿਆਰਥਣਾਂ ਵੱਲੋਂ ਇੱਕ ਵਿਸ਼ਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਜ਼ਿਲ੍ਹਾ 'ਸਵੀਪ' ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਕਪੂਰਥਲਾ ਡਾ. ਸ਼ਿਖਾ ਭਗਤ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਦੌਰਾਨ ਵਿਦਿਆਰਥਣਾਂ ਨੇ ਸ਼ਹਿਰ ਵਾਸੀਆਂ ਨੂੰ 19 ਮਈ ਨੂੰ ਵੱਧ-ਚੜ ਕੇ ਵੋਟ ਦੇ ਅਧਿਕਾਰ ਦੇ ਇਸਤੇਮਾਲ ਦਾ ਸੱਦਾ ਦਿੱਤਾ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਇਹ ਰੈਲੀ ਵਾਪਸ ਸਕੂਲ ਜਾ ਕੇ ਸਮਾਪਤ ਹੋਈ। ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾਂ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਕਿਹਾ ਕਿ ਵੋਟ ਪਾਉਣ ਦਾ ਹੱਕ ਸਾਨੂੰ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਿਲਿਆ ਹੈ ਅਤੇ ਸਾਨੂੰ ਇਸ ਦਾ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਇਸਤੇਮਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਹਾਇਕ ਨੋਡਲ ਅਫ਼ਸਰ 'ਸਵੀਪ' ਪਰਮਜੀਤ ਸਿੰਘ, ਪ੍ਰਿੰਸੀਪਲ ਨਵਚੇਤਨ ਸਿੰਘ, ਸੁਖਵਿੰਦਰ ਸਿੰਘ ਖੱਸਣ, ਸੁਖਵਿੰਦਰ ਸਿੰਘ ਢਿੱਲੋਂ, ਸੁਨੀਤਾ ਸਿੰਘ, ਮੈਡਮ ਅਨੁਰਾਗ, ਸੰਦੀਪ ਕੌਰ, ਗੁਰਜੀਤ ਕੌਰ, ਹਰਨੇਕ ਕੌਰ, ਮੈਡਮ ਮਧੂ, ਅਸਨਿੰਦਰ ਕੌਰ ਅਤੇ ਹੋਰ ਹਾਜ਼ਰ ਸਨ।