ਸੰਨੀ ਦਿਓਲ ਅਤੇ ਹੇਮਾ ਮਾਲਿਨੀ ਹਰਿਸਮਰਤ ਕੌਰ ਬਾਦਲ ਦੇ ਹੱਕ 'ਚ ਅੱਜ ਕਰਨਗੇ ਰੋਡ ਸ਼ੋਅ

Last Updated: May 16 2019 13:47
Reading time: 0 mins, 36 secs

ਲੋਕ ਸਭਾ ਸੀਟ ਬਠਿੰਡਾ ਹੋਟ ਸੀਟ ਬਣੀ ਹੋਈ ਹੈ। ਇਸ ਸੀਟ ਨੂੰ ਜਿੱਤਣ ਲਈ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਪੂਰਾ ਜ਼ੋਰ ਲਗਾ ਰਹੇ ਹਨ। ਪਰਸੋਂ ਕਾਂਗਰਸ ਪਾਰਟੀ ਨੇ ਪ੍ਰਿਯੰਕਾ ਗਾਂਧੀ ਦੀ ਰੈਲੀ ਬਠਿੰਡਾ ਵਿਖੇ ਕਰ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਸੀਟ ਲਈ ਅਕਾਲੀ ਦਲ ਵੀ ਕੋਈ ਕਸਰ ਨਹੀਂ ਛੱਡਣੀ ਚਾਹੁੰਦਾ ਇਸ ਲਈ ਅੱਜ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਬਾਲੀਵੁੱਡ ਸਟਾਰ ਅਤੇ ਭਾਜਪਾ ਦੀ ਉਮੀਦਵਾਰ ਹੇਮਾ ਮਾਲਿਨੀ ਮਾਨਸਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ 3 ਕੁ ਵਜੇ ਸੰਨੀ ਦਿਓਲ ਬਠਿੰਡਾ ਵਿਖੇ ਹਰਸਿਮਰਤ ਕੌਰ ਬਾਦਲ ਲਈ ਵੋਟਾਂ ਮੰਗਣਗੇ। ਦੱਸਦੇ ਚਲੀਏ ਕਿ ਪਿਛਲੇ 15 ਸਾਲਾਂ ਤੋਂ ਬਠਿੰਡਾ ਲੋਕ ਸਭਾ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਹੈ ਅਤੇ ਪਿਛਲੇ 10 ਸਾਲਾਂ ਤੋਂ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਇਸ ਸੀਟ ਤੋਂ ਸਾਂਸਦ ਹਨ।