ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਨੇ ਮੰਡ ਅਤੇ ਦਾਦੂਵਾਲ!!!

Last Updated: May 17 2019 18:04
Reading time: 0 mins, 49 secs

ਬੇਅਦਬੀ ਕਾਂਡ ਕਾਂਗਰਸ ਪਾਰਟੀ ਨੇ ਸਿਰਫ ਤੇ ਸਿਰਫ ਆਪਣੀ ਕਮਜ਼ੋਰੀ ਛਿਪਾਉਣ ਦੇ ਲਈ ਕਰਵਾਈ ਸੀ। ਕਾਂਗਰਸ ਦੇ ਇਸ਼ਾਰੇ 'ਤੇ ਭਾਈ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਲੋਕ ਕੰਮ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਆਪਣੇ ਸੰਬੋਧਨ ਦੌਰਾਨ ਸੁਖਬੀਰ ਨੇ ਕਿਹਾ ਕਿ 2017 ਦੇ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੀਜੇ ਨੰਬਰ 'ਤੇ ਰਹੀ ਇਹ ਗਲਤ ਹੈ। ਕਾਂਗਰਸ ਨੂੰ 36 ਫੀਸਦੀ, ਸ਼੍ਰੋਮਣੀ ਅਕਾਲੀ ਦਲ ਨੂੰ 31 ਫੀਸਦੀ ਅਤੇ ਆਪ ਨੂੰ ਵੋਟ ਤਾਂ ਬਹੁਤ ਹੀ ਘੱਟ ਮਿਲੇ ਸੀ।

ਆਪਣੇ ਭਾਸ਼ਣ ਵਿੱਚ ਅੰਤਿਮ ਪੜਾਅ 'ਤੇ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਸਾਰੀਆਂ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਦੀਆਂ ਸੜਕਾਂ ਨੂੰ ਕੰਕਰੀਟ ਦੀਆਂ ਸੜਕਾਂ ਬਣਾ ਕੇ ਦੇਣਗੇ। ਉਨ੍ਹਾਂ ਨੇ ਸੂਬੇ ਦੇ ਅਫਸਰਾਂ ਨੂੰ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਰਕਰਾਂ 'ਤੇ ਝੂਠਾ ਮੁਕੱਦਮਾ ਨਾ ਦਰਜ ਕਰੇ, ਆਉਣ ਵਾਲੇ ਸਮੇਂ ਉਨ੍ਹਾਂ ਦੀ ਸਰਕਾਰ ਬਣੇਗੀ ਅਤੇ ਜੋ ਵੀ ਅਫਸਰ ਸ਼੍ਰੋਮਣੀ ਅਕਾਲੀ ਦਲ ਵਰਕਰਾਂ 'ਤੇ ਝੂਠਾ ਮੁਕੱਦਮਾ ਦਰਜ ਕਰੇਗਾ, ਉਸ ਨੂੰ ਬਖਸ਼ਿਆਂ ਨਹੀਂ ਜਾਵੇਗਾ।