ਦਿਵਿਆਂਗ, ਬਜ਼ੁਰਗ ਅਤੇ ਬਿਮਾਰ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਲਿਜਾਉਣ ਲਈ ਵਾਹਨਾਂ ਦਾ ਹੋਵੇਗਾ ਵਿਸ਼ੇਸ਼ ਪ੍ਰਬੰਧ - ਡੀ.ਸੀ

Last Updated: May 18 2019 18:18
Reading time: 0 mins, 54 secs

ਡਿਪਟੀ ਕਮਿਸ਼ਨਰ ਨੇ ਅੱਜ ਦਿਵਿਆਂਗ, ਬਜ਼ੁਰਗ ਅਤੇ ਬਿਮਾਰ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਲਿਜਾਉਣ ਅਤੇ ਵਾਪਸ ਛੱਡਣ ਲਈ ਵਾਹਨਾਂ ਨੂੰ ਵੀ ਹਰੀ ਝੰਡੀ ਵਿਖਾਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 95 ਵਾਹਨ ਇਹ ਸੇਵਾ ਨਿਭਾਉਣਗੇ, ਜਿਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਵਿੱਚ 27, ਅਬੋਹਰ ਅਤੇ ਬੱਲੂਆਣਾ ਵਿੱਚ 14-14 ਅਤੇ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ 40 ਵਾਹਨ ਦਿਵਿਆਂਗ, ਬਜ਼ੁਰਗ ਅਤੇ ਬਿਮਾਰ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਲਿਜਾਉਣ ਅਤੇ ਵਾਪਸ ਛੱਡਣ ਲਈ ਤੈਨਾਤ ਕੀਤੇ ਗਏ ਹਨ।

ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਬੂਥਾਂ 'ਤੇ ਖ਼ਾਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਵੋਟਰ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ, ਜਿਵੇਂ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਲਈ ਵਹੀਲ ਚੇਅਰ ਅਤੇ ਸਹਿਯੋਗ ਲਈ ਵਲੰਟੀਅਰ ਆਦਿ ਤੈਨਾਤ ਕੀਤੇ ਗਏ ਹਨ, ਪੋਲਿੰਗ ਬੂਥਾਂ 'ਤੇ ਘੱਟੋ-ਘੱਟ ਲੋੜੀਂਦੀਆਂ ਸਹੂਲਤਾਂ ਤਹਿਤ ਪੀਣਯੋਗ ਪਾਣੀ, ਪਖਾਨੇ, ਪੱਖੇ ਕੁਰਸੀਆਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।