ਘੁਬਾਇਆ ਨੇ ਵੋਟ ਪਾਉਣ ਤੋਂ ਬਾਅਦ ਕੀਤਾ ਜਿੱਤ ਦਾ ਦਾਅਵਾ

Last Updated: May 19 2019 19:19
Reading time: 0 mins, 31 secs

ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਵੱਲੋਂ ਵੀ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਉਨ੍ਹਾਂ ਦੇ ਨਾਲ ਇਸ ਮੌਕੇ ਉਨ੍ਹਾਂ ਦੀ ਪਰਿਵਾਰ ਮੈਂਬਰਾਂ ਤੋਂ ਇਲਾਵਾ ਹੋਰ ਵੀ ਵਰਕਰ ਤੇ ਆਗੂ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਦਾਅਵਾ ਕਰਦੇ ਨੇ ਦੱਸਿਆ ਕਿ ਉਨ੍ਹਾਂ ਦੀ ਜਿੱਤ ਪੱਕੀ ਹੈ ਅਤੇ ਰਾਏ ਸਿੱਖ ਬਰਾਦਰੀ ਸਾਰੀ ਵੱਲੋਂ ਉਨ੍ਹਾਂ ਨੂੰ ਹੀ ਵੋਟਾਂ ਪਾਈਆਂ ਗਈਆਂ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਕਈ ਥਾਵਾਂ ਤੇ ਅਕਾਲੀ ਉਮੀਦਵਾਰ ਸੁਖਬੀਰ ਬਾਦਲ ਵੱਲੋਂ ਧੱਕਾ ਵੀ ਕਰਵਾਇਆ ਗਿਆ ਜੋ ਕਿ ਨਾ-ਬਰਦਾਸ਼ਤਯੋਗ ਹੈ। ਇਸ ਮੌਕੇ ਤੇ ਸ਼ੇਰ ਸਿੰਘ ਘੁਬਾਇਆ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।