“ਅਸੀਂ ਸਹੁੰ ਚੁੱਕਦੇ ਹਾਂ, ਅੱਤਵਾਦ ਅਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਾਂਗੇ”

Last Updated: May 21 2019 19:25
Reading time: 1 min, 8 secs

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ (ਮੋਹਾਲੀ) ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕਪੂਰਥਲਾ ਵੱਲੋਂ ਅੱਤਵਾਦ ਵਿਰੋਧੀ ਦਿਵਸ ਦੇ ਮੌਕੇ ਤੇ ਕਰਵਾਏ ਗਏ ਸਹੁੰ ਚੁੱਕ ਸਮਾਗਮ ਵਿੱਚ ਮਾਨਯੋਗ ਸ਼੍ਰੀਮਤੀ ਜਸਬੀਰ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਉਨ੍ਹਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਦੇ ਸਟਾਫ਼ ਮੈਂਬਰਾਂ ਨੂੰ ਸਹੁੰ ਦਿਵਾਉਂਦੇ ਹੋਏ ਕਿਹਾ ਕਿ ਅਸੀਂ ਭਾਰਤ ਵਾਸੀ ਆਪਣੇ ਦੇਸ਼ ਦੀ ਅਹਿੰਸਾ ਅਤੇ ਸਹਿਣਸ਼ੀਲਤਾ ਦੀ ਪਰੰਪਰਾ ਵਿੱਚ ਪੱਕਾ ਵਿਸ਼ਵਾਸ ਰੱਖਦੇ ਹਾਂ ਅਤੇ ਨਿਸ਼ਠਾ ਪੂਰਵਕ ਸਹੁੰ ਚੁੱਕਦੇ ਹਾਂ ਕਿ ਅਸੀਂ ਹਰ ਤਰ੍ਹਾਂ ਦੇ ਅੱਤਵਾਦ ਅਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਾਂਗੇ। ਅਸੀਂ ਮਾਨਵ ਜਾਤੀ ਦੇ ਸਾਰੇ ਵਰਗਾਂ ਦਰਮਿਆਨ ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਸੂਝ-ਬੂਝ ਕਾਇਮ ਰੱਖਣ ਲਈ ਅਤੇ ਮਾਨਵ ਜੀਵਨ ਨੂੰ ਖ਼ਤਰਾ ਪਹੁੰਚਾਉਣ ਵਾਲੀਆਂ ਅਤੇ ਵਿਨਾਸ਼ਕਾਰੀ ਤਾਕਤਾਂ ਨਾਲ ਲੜਨ ਲਈ ਸਹੁੰ ਚੁੱਕਦੇ ਹਾਂ। ਉਨ੍ਹਾਂ ਨੇ ਇਸ ਮੌਕੇ ਆਪਸੀ ਭਾਈਚਾਰਾ ਹੋਰ ਮਜਬੂਤ ਕਰਨ ਲਈ ਅਤੇ ਆਪਣੇ ਆਲੇ-ਦੁਆਲੇ ਸ਼ਾਂਤਮਈ ਮਾਹੌਲ ਕਾਇਮ ਕਰਨ ਲਈ ਉਪਰਾਲੇ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕਪੂਰਥਲਾ ਦੇ ਸਟਾਫ਼ ਮੈਂਬਰ ਕਪਿਲ ਦੇਵ, ਹਿਤੇਸ਼ ਅਨੰਦ, ਹਰੀ ਕ੍ਰਿਸ਼ਨ ਜੋਸ਼ੀ, ਮਿਸ ਦਲਜੀਤ, ਮਿਸ ਦਵਿੰਦਰ, ਗੁਰਨਾਮ ਸਿੰਘ, ਗੁਰਿੰਦਰਪਾਲ ਸਿੰਘ, ਗੁਰਮੇਲ ਸਿੰਘ ਅਤੇ ਲਖਵਿੰਦਰ ਸਿੰਘ ਹਾਜ਼ਰ ਸਨ। 

ਅੱਤਵਾਦ ਵਿਰੋਧੀ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵੱਲੋਂ ਪਿੰਡ ਬਿਸ਼ਨਪੁਰ ਅਰਾਈਆਂ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਵਿਕਾਸ ਓਪਲ ਵਕੀਲ ਅਤੇ ਹਰੀਸ਼ ਪੁਰੀ, ਬਲਦੇਵ ਸਿੰਘ ਸਾਹੀ ਅਤੇ ਸ਼੍ਰੀਮਤੀ ਲਕਸ਼ਮੀ, ਪੈਰਾ ਲੀਗਲ ਵਲੰਟੀਅਰ ਵੱਲੋਂ ਆਪਣੇ ਵਿਚਾਰ ਪ੍ਰਗਟ ਕੀਤੇ ਗਏ।