ਬੇਅਦਬੀ ਗੋਲੀਕਾਂਡ ਮਾਮਲੇ 'ਚ ਸ਼ਰਮਾ ਦੀ ਜ਼ਮਾਨਤ ਫਿਰ ਰੱਦ, ਬਾਕੀ ਅਫਸਰਾਂ ਦੀ ਗ੍ਰਿਫ਼ਤਾਰੀ ਤੇ ਵੀ 28 ਤੱਕ ਰੋਕ

Last Updated: May 22 2019 12:26
Reading time: 0 mins, 54 secs

ਬੇਅਦਬੀ ਗੋਲੀਕਾਂਡ ਮਾਮਲੇ ਦੇ ਵਿੱਚ ਗ੍ਰਿਫ਼ਤਾਰ ਚੱਲੇ ਰਹੇ ਤਤਕਾਲੀਨ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਨੂੰ ਇੱਕ ਵਾਰ ਫਿਰ ਤੋਂ ਰੱਦ ਕਰ ਦਿੱਤਾ ਗਿਆ ਹੈ। ਮਾਨਯੋਗ ਹਾਈਕੋਰਟ ਦੇ ਵੱਲੋਂ ਸੁਣਵਾਈ ਦੇ ਦੌਰਾਨ ਸ਼ਰਮਾ ਦੀ ਜ਼ਮਾਨਤ ਅਰਜ਼ੀ ਤੇ ਕੋਈ ਰਾਹਤ ਨਹੀਂ ਦਿੱਤੀ ਗਈ। ਇਸ ਮਾਮਲੇ ਵਿੱਚ 21 ਮਈ ਤੱਕ ਗ੍ਰਿਫ਼ਤਾਰੀ ਤੇ ਰੋਕ ਹਾਸਲ ਕਰਨ ਵਾਲੇ ਪੁਲਿਸ ਅਫਸਰਾਂ ਦੀ ਗ੍ਰਿਫ਼ਤਾਰੀ ਤੇ ਵੀ ਹਾਈਕੋਰਟ ਨੇ 28 ਮਈ ਤੱਕ ਰੋਕ ਨੂੰ ਵਧਾ ਦਿੱਤਾ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਚਲਾਨ ਪੇਸ਼ ਕਰਨ ਨੂੰ ਕਿਹਾ ਹੈ।

ਜ਼ਿਕਰਯੋਗ ਹੈ ਕਿ ਬੇਅਦਬੀ ਗੋਲੀਕਾਂਡ ਮਾਮਲੇ ਵਿੱਚ ਸਿੱਟ ਦੇ ਵੱਲੋਂ ਹੁਣ ਤੱਕ ਸਿਰਫ ਚਰਨਜੀਤ ਸ਼ਰਮਾ ਦੇ ਖ਼ਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਸ਼ਰਮਾ ਇਸ ਸਮੇਂ ਪਟਿਆਲਾ ਜੇਲ੍ਹ ਦੇ ਵਿੱਚ ਹਿਰਾਸਤ ਵਿੱਚ ਹਨ। ਇਸਦੇ ਇਲਾਵਾ ਇਸ ਮਾਮਲੇ ਵਿੱਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਮਿਲ ਗਈ ਸੀ, ਜਦਕਿ ਤਿੰਨ ਹੋਰ ਪੁਲਿਸ ਅਧਿਕਾਰੀ ਐੱਸ.ਪੀ. ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਬਾਜਾਖਾਨਾ ਦੇ ਤਤਕਾਲੀਨ ਐੱਸ.ਐੱਚ.ਓ. ਅਮਰਜੀਤ ਸਿੰਘ ਕੁਲਾਰ ਦੀ ਗ੍ਰਿਫ਼ਤਾਰੀ ਤੇ ਹਾਈਕੋਰਟ ਨੇ 21 ਮਈ ਤੱਕ ਰੋਕ ਲਗਾਈ ਸੀ ਜਿਸਨੂੰ ਕਿ ਹੁਣ ਇੱਕ ਹਫਤਾ ਹੋਰ ਵਧਾ ਦਿੱਤਾ ਹੈ।