ਬਟਾਲਾ ਦੀ ਸਨਅਤ ਨੂੰ ਹੁਲਾਰਾ ਦੇਣ ਲਈ ਚੇਅਰਮੈਨ ਚੀਮਾ ਵੱਲੋਂ ਜੀਐਮ ਇੰਡਸਟਰੀ ਨਾਲ ਵਿਚਾਰ ਵਟਾਂਦਰਾ

Last Updated: May 22 2019 13:05
Reading time: 0 mins, 57 secs

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਨੌਜਵਾਨ ਚੇਅਰਮੈਨ ਸਰਦਾਰ ਅਮਰਦੀਪ ਸਿੰਘ ਚੀਮਾ ਜੋ ਹਰ ਵੇਲੇ ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਜੀਵਨ ਪੱਧਰ ਨੂੰ ਸੁਖਾਲਾ ਬਣਾਉਣ ਲਈ ਯਤਨਸ਼ੀਲ ਰਹਿੰਦੇ ਹਨ ਤੇ ਹੁਣ ਇੱਕ ਵਾਰ ਮੁੜ ਹੰਭਲਾ ਮਾਰਿਆ ਹੈ। ਚੇਅਰਮੈਨ ਚੀਮਾ ਨੇ ਸਥਾਨਕ ਕਾਹਨੂੰਵਾਨ ਰੋਡ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਬਟਾਲਾ ਦੀ ਸਨਅਤ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਰਦਾਰ ਐਮ ਐਮ ਸਿੰਘ ਚੀਮਾ ਉੱਘੇ ਟਰੇਡ ਯੂਨਿਅਨਿਸਟ ਅਤੇ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਸ਼ੇਸ਼ ਤੌਰ ਤੇ ਮੌਜੂਦਾ ਸਨ। ਇਸ ਮੌਕੇ ਜੀ ਐਮ ਇੰਡਸਟਰੀ ਸੁਖਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।

ਮੀਟਿੰਗ ਦੌਰਾਨ ਵੱਖ-ਵੱਖ ਸਨਅਤਕਾਰਾਂ ਨੇ ਸਰਦਾਰ ਚੀਮਾ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਜਿਸਦੇ ਹੱਲ ਲਈ ਚੇਅਰਮੈਨ ਚੀਮਾ ਨੇ ਜੀ ਐਮ ਇੰਡਸਟਰੀ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਇੱਥੋਂ ਦੀ ਸਨਅਤ ਨੂੰ ਹੁਲਾਰਾ ਦੇਣ ਲਈ ਅਤੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਲੱਸਟਰ ਬਣਾਉਣ ਦੀ ਗੱਲ ਕਹੀ। ਚੀਮਾ ਨੇ ਬੜੇ ਹੀ ਵਿਸਥਾਰ ਨਾਲ ਜੀ ਐਮ ਕੋਲੋਂ ਸਾਰੀ ਜਾਣਕਾਰੀ ਹਾਸਲ ਕੀਤੀ ਅਤੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ।