ਕਮਨਾ ਦੇ ਕਬਜ਼ੇ 'ਚੋਂ 19 ਮੋਟਰਸਾਈਕਲ ਬਰਾਮਦ !!!

Last Updated: May 22 2019 13:22
Reading time: 0 mins, 48 secs

ਜ਼ੀਰਾ ਪੁਲਿਸ ਦੇ ਵੱਲੋਂ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 19 ਮੋਟਰਸਾਈਕਲ ਚੋਰੀ ਦੇ ਬਰਾਮਦ ਕੀਤੇ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਜ਼ੀਰਾ ਦੇ ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਕਮਲਜੀਤ ਸਿੰਘ ਉਰਫ ਕਮਨਾ ਜੋ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਆਦੀ ਹੈ, ਹੁਣ ਵੀ ਚੋਰੀ ਦੇ ਮੋਟਰਸਾਈਕਲ ਵੇਚਣ ਦੀ ਤਾਕ ਵਿੱਚ ਹੈ।

ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲਦਿਆਂ ਸਾਰ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਦੱਸੀ ਗਈ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਤਾਂ ਕਮਲਜੀਤ ਸਿੰਘ ਉਰਫ ਕਮਨਾ ਦੇ ਕਬਜ਼ੇ ਵਿੱਚੋਂ 19 ਮੋਟਰਸਾਈਕਲ ਬਰਾਮਦ ਹੋਏ। ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ ਉਰਫ ਕਮਨਾ ਪੁੱਤਰ ਸਰਦਾਰਾ ਸਿੰਘ ਉਰਫ ਗੰਗਾ ਸਿੰਘ ਵਾਸੀ ਪਿੰਡ ਨੀਲੇ ਵਾਲਾ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।