1 ਲੱਖ ਤੋਂ ਵੱਧ ਵੋਟਾਂ ਨਾਲ ਬਾਦਲ ਸੰਸਦ ਦੀਆਂ ਚੜ੍ਹਨਗੇ ਪੌੜੀਆਂ - ਨਾਰੰਗ

Last Updated: May 22 2019 17:11
Reading time: 1 min, 18 secs

ਲੋਕ-ਸਭਾ ਚੋਣਾਂ ਨੂੰ ਲੈ ਕੇ ਜਿਵੇਂ ਜਿਵੇਂ ਘੜੀ ਦੀ ਸੂਈ ਅੱਗੇ ਵਧਦੀ ਜਾ ਰਹੀ ਹੈ ਉਵੇਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਅਤੇ ਉਮੀਦਵਾਰਾਂ ਸਣੇ ਵਰਕਰਾਂ ਦੇ ਦਿਲਾਂ ਦੀਆਂ ਧੜਕਣਾਂ ਵੀ ਵੱਧ ਰਹੀਆਂ ਹਨ, ਉੱਥੇ ਹੀ ਲੋਕਾਂ 'ਚ ਹੁਣੇ ਤੋਂ ਹੀ ਉਮੀਦਵਾਰ ਦੀ ਜਿੱਤ ਹਾਰ ਨੂੰ ਲੈ ਕੇ ਜਿੱਥੇ ਸ਼ਰਤਾਂ ਲਾਉਣ ਦਾ ਦੌਰ ਜਾਰੀ ਹੈ ਉੱਥੇ ਹੀ ਜਿੱਤ ਹਾਰ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ।

ਇਸ ਦੇ ਤਹਿਤ ਹੀ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੇ ਲੋਕ-ਸਭਾ ਸੀਟ ਫ਼ਿਰੋਜ਼ਪੁਰ, ਬਠਿੰਡਾ ਅਤੇ ਗੁਰਦਾਸਪੁਰ ਦੀ ਸੀਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕਰਦਿਆਂ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਦੀ ਜਿੱਤ 1 ਲੱਖ ਵੋਟ ਤੋਂ ਵੱਧ 'ਤੇ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੋਟਿੰਗ ਤੋਂ ਬਾਅਦ ਜਿਸ ਤਰ੍ਹਾਂ ਨਾਲ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ , ਆਗੂਆਂ ਸਣੇ ਹੋਰਨਾਂ ਹਲਕਿਆਂ ਦੇ ਆਗੂਆਂ ਨਾਲ ਗਲ ਕਰਕੇ ਗਰਾਉੰਡ ਰਿਪੋਰਟ ਹਾਸਲ ਕੀਤੀ ਹੈ ਉਸ ਦੇ ਮੁਤਾਬਿਕ ਅਕਾਲੀ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਦੇ ਫ਼ਿਰੋਜ਼ਪੁਰ ਸੀਟ ਤੋਂ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ 1 ਲੱਖ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਵੀ ਭਾਰੀ ਵੋਟਾਂ ਦੇ ਅੰਤਰ ਨਾਲ ਜਿੱਤ ਹਾਸਲ ਕਰਨਗੇ ਅਤੇ ਉੱਥੇ ਹੀ ਹਲਕਾ ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਵੀ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਨੇ ਦਿਨ ਰਾਤ ਕਰੜੀ ਮਿਹਨਤ ਕੀਤੀ ਹੈ ਅਤੇ ਇਸ ਦਾ ਫ਼ਲ ਜ਼ਰੂਰ ਮਿਲੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵੋਟਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ 'ਚ ਨਰੇਂਦਰ ਮੋਦੀ ਨੂੰ ਹੀ ਵੇਖਣਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਨੇ ਮੋਦੀ ਦੇ ਨਾਂਅ 'ਤੇ ਹੀ ਵੋਟਾਂ ਪਾਈਆਂ ਹਨ।