ਪੰਜਾਬ ਬਣੇਗਾ ਤੰਬਾਕੂ ਮੁਕਤ ਰਾਜ: ਸਿਵਲ ਸਰਜਨ

Last Updated: Jun 03 2019 15:37
Reading time: 0 mins, 36 secs

ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਨੂੰ ਤੰਬਾਕੂ ਮੁਕਤ ਰਾਜ ਬਣਾਉਣ ਦੇ ਲਈ ਕਈ ਮੁਹਿੰਮਾਂ ਵਿੱਢੀਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਤੰਬਾਕੂ ਮੁਕਤ ਰਾਜ ਬਣ ਕੇ ਹੀ ਰਹੇਗਾ। ਇਹ ਜਾਣਕਾਰੀ ਸਿਵਲ ਸਰਜਨ ਲੁਧਿਆਣਾ ਨੇ ਦਿੱਤੀ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਲੁਧਿਆਣਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੌਮਾਂਤਰੀ ਐਂਟੀ ਤੰਬਾਕੂ ਦਿਵਸ ਦੇ ਸਬੰਧ ਵਿੱਚ ਜਨਤਕ ਥਾਵਾਂ ਅਤੇ ਸਕੂਲਾਂ ਵਿੱਚ ਜਾ ਕੇ ਲੋਕਾਂ ਅਤੇ ਬੱਚਿਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਕੋਟਪਾ ਐਕਟ 2003 ਦੇ ਨਿਯਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਅਤੇ ਹੈਲਥ ਇੰਸਪੈਕਟਰ ਨੇ ਬੱਚਿਆਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਟੀ.ਬੀ., ਅਸਤਮਾ, ਹਾਰਟ ਅਟੈਕ ਆਦਿ ਬਾਰੇ ਚਾਨਣਾ ਪਾਉਂਦਿਆਂ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।