ਪਰਹੇਜ਼ ਕਰਕੇ ਹੀ ਬਚਿਆ ਜਾ ਸਕਦੈ ਡੇਂਗੂ ਜਿਹੀ ਬਿਮਾਰੀ ਤੋਂ !!!

Last Updated: Jun 07 2019 15:33
Reading time: 0 mins, 32 secs

ਜੇਕਰ ਡੇਂਗੂ ਅਤੇ ਮਲੇਰੀਏ ਦੇ ਫੈਲਣ ਤੋਂ ਪਹਿਲੋਂ ਹੀ ਕੁਝ ਗੱਲਾਂ ਦਾ ਧਿਆਨ ਰੱਖ ਲਿਆ ਜਾਵੇ ਤਾਂ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਡੇਂਗੂ ਤੇ ਮਲੇਰੀਆ ਬੁਖ਼ਾਰ ਤੋਂ ਬਚਣ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ ਅਤੇ ਬੁਖ਼ਾਰ ਵਾਲੇ ਮਰੀਜ਼ਾਂ ਦਾ ਖ਼ੂਨ ਚੈੱਕ ਕੀਤਾ ਗਿਆ। ਇਹ ਜਾਣਕਾਰੀ ਸਿਹਤ ਵਿਭਾਗ ਲੁਧਿਆਣਾ ਦੇ ਅਧਿਕਾਰੀਆਂ ਨੇ ਦਿੱਤੀ।

ਉਨ੍ਹਾਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਆਪਣੀ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਲੋਕਾਂ ਨੂੰ ਸਿਹਤ ਕਰਮਚਾਰੀਆਂ ਤੋਂ ਮਿਲ ਰਹੇ ਸਹਿਯੋਗ ਨੂੰ ਸਹੀ ਤਰੀਕੇ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਅਸੀਂ ਮੌਸਮੀ ਬਿਮਾਰੀਆਂ ਤੋਂ ਬਚਾਅ ਕਰਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕੀਏ।