'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Last Updated: Jun 08 2019 15:32
Reading time: 1 min, 43 secs

ਪੰਜਾਬ ਸਰਕਾਰ ਵੱਲੋਂ ਚਲਾਏ ਦਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਅਗਵਾਈ ਹੇਠ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਤੇ ਲੋਕਾਂ ਦੀ ਸਿਹਤ ਸੰਭਾਲ ਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਵੱਖ-ਵੱਖ ਪੱਧਰ 'ਤੇ ਪ੍ਰੋਗਰਾਮ ਉਲੀਕੇ ਗਏ ਹਨ।

ਜੰਗਲਾਤ ਵਿਭਾਗ ਵਿਲਬਰਟ ਸੈਮਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ 550-550 ਪੌਦੇ ਲਗਾਉਣ ਦੀ ਮੁਹਿੰਮ ਤਹਿਤ ਟੋਈ ਪੁੱਟਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬਲਾਕ ਗੁਰਦਾਸਪੁਰ, ਦੀਨਾਨਗਰ, ਕਲਾਨਰ, ਡੇਰਾ ਬਾਬਾ ਨਾਨਕ, ਕਾਹਨੂੰਵਾਨ ਤੇ ਸ੍ਰੀ ਹਰਗੋਬਿੰਦਪੁਰ ਵਿਖੇ ਪੌਦੇ ਲਗਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਸੁਮਨਦੀਪ ਕੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਗੁਰਦਾਸਪੁਰ ਦੇ ਆਂਗਣਵਾੜੀ ਸੈਂਟਰਾਂ ਵਿੱਚ 'ਪਾਣੀ ਬਚਾਓ'  ਉੱਤੇ ਸੈਮੀਨਾਰ ਕਰਾਇਆ ਗਿਆ। ਇਸ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਮਹੱਤਵਪੂਰਨ ਰੋਲ ਹੈ। ਪਾਣੀ ਸਾਡੀ ਜ਼ਿੰਦਗੀ ਦਾ ਅਭਿੰਨ ਅੰਗ ਹੈ। ਬਿਨ੍ਹਾਂ ਪਾਣੀ ਤੋਂ ਅਸੀਂ ਆਪਣੀ ਜ਼ਿੰਦਗੀ ਬਾਰੇ ਸੋਚ ਵੀ ਨਹੀਂ ਸਕਦੇ। ਜ਼ਿੰਦਗੀ ਵਿੱਚ ਸਾਹਾ ਦੀ ਜਿੰਨੀ ਲੋੜ ਹੈ, ਓਹਨੀ ਹੀ ਲੋੜ ਪਾਣੀ ਦੀ ਹੈ। 

ਇਸ ਲਈ ਸਾਨੂੰ ਪਾਣੀ ਦੀ ਦੁਰਵਰਤੋ ਨਹੀਂ ਕਰਨੀ ਚਾਹੀਦੀ। ਜਿੰਨੀ ਪਾਣੀ ਦੀ ਲੋੜ ਹੋਵੇ ਉਨ੍ਹਾਂ ਹੀ ਨਲ ਖੋਲਣਾ ਚਾਹੀਦਾ ਹੈ। ਜੇਕਰ ਹਰ ਇਨਸਾਨ ਰੋਜ਼ਾਨਾ ਇੱਕ ਬਾਲਟੀ ਪਾਣੀ ਬਚਾਉਂਦਾ ਹੈ ਤਾਂ ਸੋਚੋ ਪੂਰਾ ਦੇਸ਼ ਕਿੰਨਾ ਪਾਣੀ ਬੱਚਾ ਸਕਦਾ ਹੈ। ਜੇਕਰ ਅਸੀਂ ਪਾਣੀ ਦੀ ਬੇਕਦਰੀ ਕਰਨੀ ਨਾ ਛੱਡੀ ਤਾਂ ਇੱਕ ਦਿਨ ਅਜਿਹਾ ਆਏਗਾ ਕਿ ਅਸੀਂ ਪਾਣੀ ਦੀ ਇੱਕ ਬੂੰਦ ਲਈ ਤਰਸਾਂਗੇ। ਸਾਡੀਆਂ ਆਉਣ ਵਾਲੀਆਂ ਪੀੜੀਆਂ ਵੀ ਸਾਨੂੰ ਕਦੇ ਮੁਆਫ ਨਹੀਂ ਕਰਨਗੀਆਂ। ਇਸ ਲਈ ਕੁਦਰਤ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪਾਣੀ ਬਚਾਉਣਾ ਚਾਹੀਦਾ ਹੈ।

ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਅੰਦਰ ਮਿੱਟੀ ਦੇ ਪਰਖ ਕਰਨ ਲਈ ਸੈਂਪਲ ਭਰੇ ਜਾ ਰਹੇ ਹਨ ਅਤੇ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਲਾਕ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅੰਦਰ ਮਿੱਟੀ ਦੇ ਸੈਂਪਲ ਭਰੇ ਗਏ ਤੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਨਾਲ ਖਾਦਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ।