ਸੰਗਤ ਮੰਡੀ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਿਨਾਹ

Last Updated: Jun 13 2019 17:47
Reading time: 0 mins, 39 secs

ਜ਼ਿਲ੍ਹਾ ਬਠਿੰਡਾ ਵਿੱਚ ਗੁੰਡਾ ਅਨਸਰਾਂ ਦੇ ਹੌਸਲੇ ਐਨੇ ਕੁ ਬੁਲੰਦ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਭੈਅ ਨਹੀਂ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਗਤ ਮੰਡੀ ਵਿੱਚ ਇੱਕ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਿਨਾਹ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਥਾਣਾ ਸੰਗਤ ਮੰਡੀ ਦੇ ਏਐਸਆਈ ਗੁਰਜੰਟ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀੜਤ ਲੜਕੀ ਨੇ ਦੱਸਿਆ ਹੈ ਕਿ ਉਸ ਦੀ ਮਾਂ ਬਾਹਰ ਗਈ ਹੋਈ ਸੀ ਅਤੇ ਲੜਕੀ ਦਾ ਪਿਤਾ ਰਿਫ਼ਾਈਨਰੀ ਵਿੱਚ ਕੰਮ ਕਰਨ ਗਿਆ ਹੋਇਆ ਸੀ ਜਿਸ ਕਰਕੇ ਉਹ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਪੀੜਤ ਦੇ ਹੀ ਪਿੰਡ ਦੇ ਲੜਕੇ ਅਮਰੀਕ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਜ਼ਬਰਦਸਤੀ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਨਾਲ ਜ਼ਬਰ ਜਿਨਾਹ ਕੀਤਾ। ਸੰਗਤ ਪੁਲਿਸ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।