ਡਿਪਟੀ ਕਮਿਸ਼ਨਰ ਦਫ਼ਤਰ ਨਵੇਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਤਬਦੀਲ

Last Updated: Jun 19 2019 18:27
Reading time: 1 min, 56 secs

ਡਿਪਟੀ ਕਮਿਸ਼ਨਰ ਦਫ਼ਤਰ ਪੁਰਾਣੀਆਂ ਕਚਹਿਰੀਆਂ ਤੋਂ ਨਵੇਂ ਉਸਾਰੇ ਗਏ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਤਬਦੀਲ ਹੋ ਗਿਆ। ਇਸ ਖੁਸ਼ੀ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਨਵੇਂ ਕੰਪਲੈਕਸ ਵਿਖੇ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਸਾਰੇ ਸਰਕਾਰੀ ਅਦਾਰੇ ਇੱਕੋ ਛੱਤ ਹੇਠ ਆਉਣ ਕਾਰਨ ਹੁਣ ਜ਼ਿਲ੍ਹੇ ਦੇ ਲੋਕਾਂ ਨੂੰ ਬੇਹੱਦ ਸਹੂਲਤ ਮਿਲਣ ਦੇ ਨਾਲ-ਨਾਲ ਸਮਾਂ ਵੀ ਬਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਇੱਕੋ ਛੱਤ ਹੇਠ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਦੀ ਸ਼ਲਾਘਾ ਕੀਤੀ, ਜਿਨਾਂ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਸ਼ਿਫਟਿੰਗ ਦੇ ਇਸ ਕੰਮ ਨੂੰ ਤੇਜ਼ੀ ਨਾਲ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹ ਸ਼ਾਨਦਾਰ ਕੰਪਲੈਕਸ ਮਿਲਣ 'ਤੇ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਬੇਹੱਦ ਧੰਨਵਾਦੀ ਹਨ, ਜਿਸ ਵੱਲੋਂ ਇੰਨੀ ਵਧੀਆ ਇਮਾਰਤ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਡੀ.ਸੀ ਦਫ਼ਤਰ, ਏ.ਡੀ.ਸੀ ਦਫ਼ਤਰ, ਐਸ. ਡੀ.ਐਮ ਦਫ਼ਤਰ, ਮਾਲ, ਖਜਾਨਾ, ਡੀ.ਡੀ.ਪੀ.ਓ ਦਫ਼ਤਰ ਅਤੇ ਡੀ.ਸੀ ਦਫ਼ਤਰ ਦੀਆਂ ਬ੍ਰਾਂਚਾਂ ਨੂੰ ਇੱਥੇ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਦਫ਼ਤਰ ਵੀ ਇੱਥੇ ਜਲਦ ਸ਼ਿਫਟ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। 

ਇਸ ਮੌਕੇ ਐਸ.ਐਸ.ਪੀ ਸਤਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਫਗਵਾੜਾ ਬਖਤਾਵਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀਮਤੀ ਬਬੀਤਾ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ, ਸਕੱਤਰ ਸਿੰਘ ਬੱਲ ਤੇ ਸ੍ਰੀਮਤੀ ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਬਲਬੀਰ ਰਾਣੀ ਸੋਢੀ, ਮਣੀ ਔਜਲਾ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ, ਨਾਇਬ ਤਹਿਸੀਲਦਾਰ ਸੁਖਦੇਵ ਬੰਗੜ ਤੇ ਪਵਨ ਕੁਮਾਰ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਡੀ.ਐਫ.ਐਸ.ਸੀ ਸਰਤਾਜ ਸਿੰਘ ਚੀਮਾ, ਏ.ਈ.ਟੀ.ਸੀ ਸ੍ਰੀਮਤੀ ਦਰਬੀਰ ਰਾਜ, ਐਕਸੀਅਨ ਵਰਿੰਦਰ ਕੁਮਾਰ, ਸੁਪਰਡੈਂਟ ਬੀ.ਪੀ. ਡਾਵਰ, ਡੀ.ਈ.ਓ (ਅ) ਸਤਿੰਦਰਬੀਰ ਸਿੰਘ, ਡਿਪਟੀ ਡੀ.ਈ.ਓ (ਸ) ਬਿਕਰਮਜੀਤ ਸਿੰਘ, ਡਿਪਟੀ ਡੀ.ਈ.ਓ (ਅ) ਪਰਮਜੀਤ ਸਿੰੰਘ, ਨਰਿੰਦਰ ਸਿੰਘ ਚੀਮਾ, ਸਤਬੀਰ ਸਿੰਘ ਚੰਦੀ, ਸਤਨਾਮ ਸਿੰਘ, ਮੈਡਮ ਅੰਜੂ ਬਾਲਾ, ਦਵਿੰਦਰ ਪਾਲ ਸਿੰਘ ਆਹੂਜਾ, ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਸਿੰਘ ਮਨਸੂ, ਸਤਿੰਦਰ ਸਿੰਘ ਚੀਮਾ, ਰਵਿੰਦਰ ਰਵੀ, ਮਨਮੋਹਨ ਸ਼ਰਮਾ, ਐਮ.ਏ ਰਾਜੇਸ਼ ਕੁਮਾਰ, ਸਾਹਿਲ ਓਬਰਾਏ, ਰਾਜੇਸ਼ ਰਾਏ, ਰੇਸ਼ਮ ਸਿੰਘ, ਮੰਗਲ ਸਿੰਘ ਭੰਡਾਲ ਤੋਂ ਇਲਾਵਾ ਅਧਿਕਾਰੀ, ਕਰਮਚਾਰੀ ਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।