21 ਜੂਨ ਨੂੰ ਐਸਬੀਐਸ ਸਟੇਡੀਅਮ 'ਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗਾ ਦਿਵਸ

ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਸਮੇਤ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ 5.30 ਵਜੇ ਤੋਂ 6.30 ਵਜੇ ਤੱਕ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਇਹ ਯੋਗ ਦਿਵਸ ਸਹਾਇਕ ਕਮਿਸ਼ਨਰ ਰਣਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਜਾਵੇਗਾ ਅਤੇ ਇਸ ਯੋਗ ਦਿਵਸ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਆਪਣੇ ਨਾਲ ਸਬੰਧਿਤ ਕੰਮਾਂ ਤੇ ਤਿਆਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ, ਪੁਲੀਸ ਵਿਭਾਗ, ਐਨ.ਸੀ.ਸੀ, ਐਨ.ਐਸ.ਐਸ, ਸਕੂਲ/ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆ ਅਤੇ ਯੋਗਾ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2019 ਨੂੰ ਸਵੇਰੇ 5 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿੱਚ ਵੱਧ ਤੋ ਵੱਧ ਸ਼ਿਰਕਤ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ, ਜਿਸ ਦੇ ਕਰਨ ਨਾਲ ਦਿਮਾਗ਼ ਤੇ ਸਰੀਰ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਰੋਜ਼ਮਰਾ ਜ਼ਿੰਦਗੀ ਵਿੱਚ ਯੋਗ ਨੂੰ ਅਪਣਾਉਣਾ ਚਾਹੀਦਾ ਹੈ, ਕਿਉਂਕਿ ਇਸ ਦੇ ਕਰਨ ਨਾਲ ਸਾਡਾ ਸ਼ਰੀਰ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗਾ ਦਿਵਸ

ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਸਮੇਤ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ਤੇ ਵਿਸ਼ਵ ਯੋਗਾ ਦਿਵਸ ਮਨਾਇਆ ਜਾਵੇਗਾ। ...