ਕੇਂਦਰ ਸਰਕਾਰ ਸੜਕ ਹਾਦਸੇ ਰੋਕਣ ਵਿੱਚ ਅਸਫਲ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jul 11 2019 17:29
Reading time: 0 mins, 50 secs

ਵੈਸੇ ਤਾਂ ਮਨਮੋਹਨ ਸਿੰਘ ਸਰਕਾਰ ਤੋਂ ਹੀ ਕੇਂਦਰ ਸਰਕਾਰ ਨੇ ਭਾਰਤ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦਿੱਤੀ ਪਰ 2014 ਤੋਂ ਬਾਅਦ ਮੋਦੀ ਸਰਕਾਰ ਨੇ ਬੁਨਿਆਦੀ ਢਾਂਚੇ ਵੱਲ ਖ਼ਾਸ ਧਿਆਨ ਦਿੱਤਾ ਜਿਸ ਕਰਕੇ ਭਾਰਤ ਵਿੱਚ ਸੜਕਾਂ ਦੀ ਗੁਣਵੱਤਾ ਵਧਾਉਣ ਅਤੇ ਕੌਮੀ ਮਾਰਗਾਂ ਨੂੰ ਚਹੁੰ ਮਾਰਗੀ ਛੇ ਮਾਰਗੀ ਕਰਨ ਦੀ ਮੁਹਿੰਮ ਨੂੰ ਤੇਜ਼ੀ ਦਿੱਤੀ ਗਈ। ਕੇਂਦਰ ਸਰਕਾਰ ਦੇ ਸੜਕਾਂ ਤੇ ਦਿੱਤੇ ਗਏ ਵਿਸ਼ੇਸ਼ ਧਿਆਨ ਦੇ ਬਾਵਜੂਦ ਸਰਕਾਰ ਸੜਕ ਹਾਦਸਿਆਂ ਨੂੰ ਰੋਕਣ ਤੋਂ ਅਸਫਲ ਰਹੀ ਹੈ।

ਇਸ ਗੱਲ ਦੀ ਪੁਸ਼ਟੀ ਕਰਦਿਆਂ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਇਹ ਸਾਡੀ ਸਰਕਾਰ ਲਈ ਬਹੁਤ ਸੰਵੇਦਨਸ਼ੀਲ ਵਿਸ਼ਾ ਹੈ ਕਿ ਅਸੀਂ ਕਾਫੀ ਕੋਸ਼ਿਸ਼ ਦੇ ਬਾਵਜੂਦ ਵੀ ਸੜਕੀ ਹਾਦਸੇ ਰੋਕ ਨਹੀਂ ਪਾਏ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਸੜਕ ਹਾਦਸਿਆਂ ਦੀ ਰੋਕਥਾਮ ਲਈ 14000 ਕਰੋੜ ਦੀ ਯੋਜਨਾ ਤਿਆਰ ਕੀਤੀ ਹੈ ਜਿਸ ਨਾਲ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾਵੇਗੀ। ਨਿਤਿਨ ਗਡਕਰੀ ਨੇ ਦੱਸਿਆ ਕਿ ਵਿੱਤ ਮੰਤਰਾਲਿਆ ਨੇ ਇਸ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਮੰਤਰਾਲੇ ਵੱਲੋਂ ਇਸ ਯੋਜਨਾ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਸੰਪਰਕ ਕੀਤਾ ਗਿਆ ਹੈ।