ਖੇਡਾਂ ਸਾਡੇ ਜੀਵਨ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਤਰੱਕੀ ਦੀਆਂ ਰਾਹਾਂ ਖੋਲ ਦਿੰਦਿਆਂ ਹਨ: ਰਾਮ ਲੁਭਾਇਆ

Last Updated: Aug 18 2019 17:35
Reading time: 1 min, 3 secs

ਜਿਲ੍ਹਾ ਖੇਡ ਵਿਭਾਗ ਵੱਲੋਂ ਅਜਾਦੀ ਦੇ 73ਵੇਂ ਅਜਾਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਰਿਲੇਅ ਰੇਸ ਅਤੇ ਫੁੱਟਬਾਲ ਦਾ ਨੁਮਾਇਸੀ ਮੈਚ ਕਰਵਾਇਆ ਗਿਆ। ਇਸ ਮੋਕੇ ਤੇ ਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਨੂੰ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਤੋਂ ਇਲਾਵਾ ਇਸ ਮੋਕੇ ਤੇ ਸਰਵਸ੍ਰੀ ਸ.ਕੁਲਵਿੰਦਰ ਸਿੰਘ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ, ਚੰਦਨ ਕੌਚ, ਕੁਲਵਿੰਦਰ ਸਿੰਘ, ਪ੍ਰਵੀਨ ਜਗੋਤਰਾ ਅਤੇ ਹੋਰ ਹਾਜ਼ਰ ਸਨ। 


ਖੇਡਾਂ ਸੁਰੂ ਕਰਵਾਉਂਣ ਤੋਂ ਪਹਿਲਾ ਮੁੱਖ ਮਹਿਮਾਨ ਸਾਰੇ ਖਿਡਾਰੀਆਂ ਨੂੰ ਮਿਲੇ ਅਤੇ ਖੇਡਾਂ ਅੰਦਰ ਅਨੁਸਾਸਨ ਬਣਾਈ ਰੱਖਣ ਅਤੇ ਪੂਰੀ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਕਰਵਾਉਣ ਦਾ ਮੰਤਵ ਯੁਵਾਵਾਂ ਨੂੰ ਨਸਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵਾਲੇ ਪਾਸੇ ਉਤਸਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਜੀਵਨ ਵਿੱਚ ਤਰੱਕੀ ਦੀਆਂ ਰਾਹਾਂ ਖੋਲ ਦਿੰਦਿਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਚੰਗੀ ਸਿੱਖਿਆ ਦੇ ਨਾਲ-ਨਾਲ ਅਸੀਂ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜੀਏ ਤਾਂ ਜੋ ਉਨ੍ਹਾਂ ਦਾ ਭਵਿੱਖ ਉਜਵਲ ਹੋ ਸਕੇ। ਇਸ ਮੋਕੇ ਤੇ ਸ੍ਰੀ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਵੱਲੋਂ ਫੁਟਬਾਲ ਮੈਚ ਦੇ ਜੇਤੂ ਖਿਡਾਰੀਆਂ ਅਤੇ ਰਿਲੇਅ ਰੇਸ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਿਫਰੈਸਮੈਂਟ ਦਿੱਤੀ ਗਈ। ਖੇਡ ਵਿਭਾਗ ਦੇ ਸਮੁੱਚੇ ਸਟਾਫ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਦੇ ਕੇ ਨਵਾਜਿਆ ਗਿਆ।