ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਕੀਤੀ ਮੁਲਾਕਾਤ

Last Updated: Sep 06 2019 19:02
Reading time: 0 mins, 39 secs

ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਮੰਤਰੀ ਰੇਲ ਪੀਯੂਸ਼ ਗੋਇਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਕੈਬਨਿਟ ਮੰਤਰੀ ਪੰਜਾਬ ਗਾਣਾ ਗੁਰਮੀਤ ਸਿੰਘ ਸੋਢੀ ਨੇ ਫ਼ਿਰੋਜ਼ਪੁਰ ਅਤੇ ਗੁਰੂਹਰਸਹਾਏ ਦੇ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕਰਨ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਗੁਰੂਹਰਸਹਾਏ ਵਿਖੇ ਅੰਡਰ ਬ੍ਰਿਜ ਬਣਾਉਣ ਬਾਰੇ ਵੀ ਗੱਲਬਾਤ ਕੀਤੀ ਤਾਂ ਜੋ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੂਰਵ ਮੌਕੇ ਸ਼ਰਧਾਲੂ ਨੂੰ ਆਸਾਨ ਅਤੇ ਆਰਾਮ ਦਾਇਕ ਪਹੁੰਚ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕੇਂਦਰੀ ਮੰਤਰੀ ਤੋ ਫ਼ੰਡਾਂ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਕੇਂਦਰੀ ਮੰਤਰੀ ਵੱਲੋਂ ਮੰਗਾ ਨੂੰ ਪ੍ਰਵਾਨ ਕਰਨ ਲਈ ਭਰੋਸਾ ਦਿੱਤਾ ਗਿਆ। ਉਨ੍ਹਾਂ ਕੇਂਦਰੀ ਮੰਤਰੀ ਤੋ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੂਰਬ ਮੌਕੇ ਸਪੈਸ਼ਲ ਰੇਲਾਂ ਚਲਾਉਣ ਦੀ ਵੀ ਮੰਗ ਕੀਤੀ।