ਰਾਜਾ ਵੜਿੰਗ ਅਤੇ ਕਿੱਕੀ ਢਿੱਲੋਂ ਦੀ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤੀ ਨਾਲ ਫਰੀਦਕੋਟ ਲੋਕ ਸਭਾ ਹਲਕੇ 'ਚ ਕਾਂਗਰਸੀ ਬਾਗੋ ਬਾਗ

Last Updated: Sep 10 2019 11:05
Reading time: 0 mins, 43 secs

ਫਰੀਦਕੋਟ ਲੋਕ ਸਭਾ ਹਲਕੇ ਦੇ ਕਾਂਗਰਸੀਆਂ ਦੇ ਲਈ ਕੱਲ੍ਹ ਦੇਰ ਸ਼ਾਮ ਪੰਜਾਬ ਸਰਕਾਰ ਵੱਲੋਂ ਬਾਗੋ ਬਾਗ ਕਰਨ ਵਾਲਾ ਫੈਸਲਾ ਸੁਣਾ ਦਿੱਤਾ ਗਿਆ। ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਕੈਬਨਿਟ ਮੰਤਰੀ ਦੇ ਬਰਾਬਰ ਦਾ ਅਹੁਦਾ ਦਿੱਤਾ ਗਿਆ ਹੈ। ਇਸ ਐਲਾਨ ਦੇ ਬਾਅਦ ਫਰੀਦਕੋਟ ਅਤੇ ਮੁਕਤਸਰ ਜ਼ਿਲ੍ਹੇ ਦੇ ਕਾਂਗਰਸੀਆਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਸਦੇ ਨਾਲ ਹੀ ਸਰਕਾਰ ਦੇ ਵੱਲੋਂ ਚਾਰ ਹੋਰ ਵਿਧਾਇਕਾਂ ਨੂੰ ਵੀ ਇਨ੍ਹਾਂ ਅਹੁਦਿਆਂ ਨਾਲ ਨਵਾਜਿਆ ਗਿਆ ਹੈ ਜਿਨ੍ਹਾਂ ਦੇ ਵਿੱਚ ਕਿ ਸੰਗਤ ਸਿੰਘ ਗਿਲਜੀਆਂ, ਇੰਦਰਬੀਰ ਬੁਲਾਰਿਆਂ, ਕੁਲਜੀਤ ਨਾਗਰਾ ਅਤੇ ਤਰਸੇਮ ਡੀਸੀ ਸ਼ਾਮਿਲ ਹਨ। ਇਨ੍ਹਾਂ ਨਵੀਆਂ ਨਿਯੁਕਤੀਆਂ ਦੇ ਬਾਅਦ ਕਾਂਗਰਸ ਦੇ ਵਿੱਚ ਹੋਰ ਵਿਧਾਇਕ ਵੀ ਇਨ੍ਹਾਂ ਅਹੁਦਿਆਂ ਵਾਸਤੇ ਆਪਣੀ ਇੱਛਾ ਦਿਖਾ ਸਕਦੇ ਹਨ। ਇਸਦੇ ਨਾਲ ਹੀ ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੈਸੇ ਦਾ ਖਰਚ ਹੋਰ ਵੀ ਵੱਧ ਜਾਵੇਗਾ।