ਦੋ ਮਹੀਨੇ ਦੀ ਤਨਖਾਹ ਜਾਰੀ, ਕੰਮ 'ਤੇ ਪਰਤੇ ਸਫ਼ਾਈ ਸੇਵਕ

Last Updated: Sep 12 2019 11:34
Reading time: 0 mins, 48 secs

ਆਪਣੀ ਤਨਖਾਹ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਬੈਠੇ ਨਗਰ ਨਿਗਮ ਅਬੋਹਰ ਦੇ ਸਫ਼ਾਈ ਕਰਮਚਾਰੀਆਂ ਨੇ ਦੋ ਮਹੀਨੇ ਦੀ ਤਨਖਾਹ ਮਿਲਣ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਹੈ ਅਤੇ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰਾਂ ਨੂੰ ਸਾਫ਼ ਕਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਦੀ ਤਿੰਨ ਮਹੀਨੇ ਦੀ ਤਨਖਾਹ ਹਲੇ ਬਕਾਇਆ ਹੈ। ਜਾਣਕਾਰੀ ਅਨੁਸਾਰ ਬੇਹੱਦ ਮਾੜੇ ਆਰਥਿਕ ਸੰਕਟ 'ਚੋਂ ਲੰਘ ਰਾਹੀ ਨਗਰ ਨਿਗਮ ਅਬੋਹਰ ਦੇ ਹਾਲਾਤ ਇਹ ਹਨ ਕਿ ਉਨ੍ਹਾਂ ਕੋਲ ਆਪਣੇ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਦੇਣ ਦੇ ਪੈਸੇ ਨਹੀਂ ਹਨ ਜਿਸ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਆਪਣੀ ਤਨਖਾਹ ਲਈ ਧਰਨੇ ਪ੍ਰਦਰਸ਼ਨ ਅਤੇ ਹੜਤਾਲ ਜਿਹਾ ਸੰਘਰਸ਼ ਕਰਨਾ ਪੈ ਰਿਹਾ ਹੈ। ਬੀਤੀ 8 ਅਗਸਤ ਤੋਂ ਹੜਤਾਲ 'ਤੇ ਗਏ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਹੁਣ ਦੋ ਮਹੀਨੇ ਦੀ ਬਕਾਇਆ ਤਨਖਾਹ ਦੇ ਕੇ ਈ.ਓ ਜਗਸੀਰ ਸਿੰਘ ਧਾਲੀਵਾਲ ਨੇ ਮਰਨਵਰਤ 'ਤੇ ਬੈਠੇ ਆਗੂਆਂ ਨੂੰ ਜੂਸ ਪਿਆ ਕੇ ਉਨ੍ਹਾਂ ਦੇ ਇਸ ਸੰਘਰਸ਼ ਨੂੰ ਸਮਾਪਤ ਕਰਵਾਇਆ। ਦੋ ਮਹੀਨੇ ਦੀ ਤਨਖਾਹ ਬੇਸ਼ਕ ਦੇ ਦਿੱਤੀ ਗਈ ਹੈ ਪ੍ਰੰਤੂ ਇਨ੍ਹਾਂ ਦੀ ਤਿੰਨ ਮਹੀਨੇ ਦੀ ਤਨਖਾਹ ਬਕਾਇਆ ਹੀ ਖੜੀ ਹੈ।