ਹੁਣ ਅਕਾਲੀ ਦਲ ਹੜ੍ਹ ਪੀੜਤਾਂ ਨੂੰ ਦਿਵਾਵੇਗਾ ਮੁਆਵਜ਼ਾ.!!

Last Updated: Sep 13 2019 18:14
Reading time: 1 min, 13 secs

ਬੀਤੇ ਦਿਨੀ ਪੰਜਾਬ ਦੇ ਰੋਪੜ, ਜਲੰਧਰ, ਕਪੂਰਥਲਾ, ਮੋਗਾ, ਲੁਧਿਆਣਾ, ਪਟਿਆਲਾ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਅੰਦਰ ਹੜਾਂ ਦੇ ਪਾਣੀ ਨਾਲ ਹੋਈ ਤਬਾਹੀ ਦਾ ਸਰਕਾਰ ਕੋਲੋਂ ਅਸਲ ਨੁਕਸਾਨਦੇਹ ਲੋਕਾਂ ਨੂੰ ਸਰਕਾਰ ਵੱਲੋਂ ਐਲਾਨੀ ਮੁਆਵਜਾ ਰਾਸ਼ੀ ਦਿਵਾਉਣ ਲਈ ਅਕਾਲੀ ਦਲ ਹਰ ਸ਼ੰਘਰਸ਼ ਲੜੇਗਾ ਤਾਂ ਜੋ ਪੀੜਤ ਲੋਕਾਂ ਤੱਕ ਇਹ ਰਾਸ਼ੀ ਸਹੀ ਢੰਗ ਨਾਲ ਪਹੁੰਚਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਸੁਖਬੀਰ ਸਿੰਘ ਬਾਦਲ ਅਤੇ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ।

ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚੋਂ ਖਬਰਾਂ ਮਿਲ ਰਹੀਆਂ ਹਨ ਕਿ ਫਸਲਾਂ ਦੇ ਖਰਾਬੇ, ਘਰਾਂ ਦੀਆਂ ਇਮਾਰਤਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਦੀ ਕੀਤੀ ਜਾ ਰਹੀ ਵਿਸ਼ੇਸ਼ ਗਿਰਦਾਵਰੀ ਵਿੱਚ ਧਾਂਦਲੀ ਹੋਣ ਦਾ ਖਦਸ਼ਾ ਲੋਕਾਂ ਵੱਲੋਂ ਜਾਹਿਰ ਕੀਤਾ ਜਾ ਰਿਹਾ। ਜੇਕਰ ਇਸ ਤਰ੍ਹਾਂ ਦੀ ਕੋਈ ਧਾਂਦਲੀ ਪਾਈ ਗਈ ਤਾਂ ਸਬੰਧਿਤ ਅਧਿਕਾਰੀਆ ਦੀ ਜਿਥੇ ਵਿਜੀਲੈਸ ਤੋਂ ਜਾਂਚ ਕਰਵਾਈ ਜਾਏਗੀ, ਉਥੇ ਗੁੰਗੀ ਬੋਲੀ ਸਰਕਾਰ ਨੂੰ ਜਬਾਵਦੇਹ ਬਣਾਇਆ ਜਾਏਗਾ। ਬਰਾੜ ਨੇ ਕਿਹਾ ਕਿ ਇਸ ਸਰਕਾਰ ਨੇ ਲਾਰਿਆ ਤੋਂ ਸਿਵਾ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਖੁਦ ਅਤੇ ਸਮੁੱਚੇ ਵਰਕਰਾਂ ਵੱਲੋਂ ਇਨ੍ਹਾਂ ਪੀੜਤ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ, ਉਥੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਹੋਰ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਪੂਰੇ ਪੰਜਾਬ ਵਾਸੀਆਂ ਵੱਲੋਂ ਹੜ ਪੀੜਤਾਂ ਦੀ ਕੀਤੀ ਜਾ ਰਹੀ ਹੈ। ਬਰਾੜ ਹੜ ਪੀੜਤਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਨੁਕਸਾਨ ਹੋਣ ਦੀ ਸੂਰਤ ਵਿੱਚ ਮੁਆਵਜਾ ਨਾ ਮਿਲਣ ਤੇ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀ ਹਰ ਕਨੂੰਨੀ ਮਦਦ ਕੀਤੀ ਜਾਵੇਗੀ।