ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਐਸ.ਪੀ. ਮਨਵਿੰਦਰ ਸਿੰਘ ਨੂੰ ਮਿਲਿਆ ਕਾਂਗਰਸੀਆਂ ਦਾ ਵਫਦ

Last Updated: Sep 13 2019 19:14
Reading time: 1 min, 13 secs

ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦਾ ਇੱਕ ਵਫਦ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਇੱਥੋਂ ਦੇ ਨਵ ਨਿਯੁਕਤ ਐਸ.ਪੀ. ਮਨਵਿੰਦਰ ਸਿੰਘ ਨੂੰ ਮਿਲਿਆ ਅਤੇ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਦਲਜੀਤ ਰਾਜੂ ਨੇ ਐਸ.ਪੀ. ਮਨਵਿੰਦਰ ਸਿੰਘ ਨੂੰ ਵਿਸ਼ਵਾਸ ਦੁਆਇਆ ਕਿ ਸ਼ਹਿਰ ਦੀ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਕਾਂਗਰਸ ਪਾਰਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਦਲਜੀਤ ਰਾਜੂ ਨੇ ਇਹ ਅਪੀਲ ਵੀ ਕੀਤੀ ਕਿ ਕਿਸੇ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਾ ਜਾਵੇ, ਪਰ ਇਸ ਗੱਲ ਦਾ ਖਿਆਲ ਵੀ ਰਹੇ ਕਿ ਕਿਸੇ ਨਿਰਦੋਸ਼ ਨਾਲ ਧੱਕੇਸ਼ਾਹੀ ਨਾ ਹੋਵੇ। ਐਸ.ਪੀ. ਮਨਵਿੰਦਰ ਸਿੰਘ ਨੇ ਵੀ ਭਰੋਸਾ ਦਿੱਤਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣਾ ਅਤੇ ਨਸ਼ਾ ਮੁਕਤ ਮਾਹੌਲ ਕਾਇਮ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ।

ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਵਗੈਰਾ ਵੇਚਣ ਵਾਲਿਆਂ ਬਾਰੇ ਬਿਨਾਂ ਕਿਸੇ ਸੰਕੋਚ ਤੋਂ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਕਾਨੂੰਨ ਅਨੁਸਾਰ ਅਜਿਹੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਸੂਬਾ ਕਾਂਗਰਸ ਸਕੱਤਰ ਅਵਤਾਰ ਸਿੰਘ ਸਰਪੰਚ ਪੰਡਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ, ਮੀਨਾ ਰਾਣੀ ਭਬਿਆਣਾ, ਸਰਪੰਚ ਜਗਜੀਵਨ ਖਲਵਾੜਾ, ਵਿੱਕੀ ਰਾਣੀਪੁਰ, ਗੁਰਜੀਤ ਪਾਲ ਵਾਲੀਆ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਸ਼ਾਮਾ, ਹਰਵਿੰਦਰ ਲਾਲ ਕਾਲੂ, ਸੁੱਚਾ ਰਾਮ ਮੌਲੀ, ਰੂਪ ਲਾਲ ਢੱਕ ਪੰਡੋਰੀ, ਅਰਵਿੰਦਰ ਕੌਰ, ਸੰਤੋਸ਼ ਰਾਣੀ ਜਗਤਪੁਰ ਜੱਟਾਂ, ਗੁਰਦਿਆਲ ਸਿੰਘ ਭੁੱਲਾਰਾਈ, ਹਰਦੀਪ ਨਰੂੜ, ਅਮਿਤ ਸਿੰਘ ਸਰਪੰਚ ਰਣਧੀਰਗੜ, ਅੰਮ੍ਰਿਤਪਾਲ ਰਵੀ ਸਰਪੰਚ ਰਾਵਲਪਿੰਡੀ, ਦਵਿੰਦਰ ਸਿੰਘ ਸਰਪੰਚ ਖਲਿਆਣ,ਪਵਨਜੀਤ ਸੋਨੂੰ, ਕੁਲਦੀਪ ਸਿੰਘ ਹਰਬੰਸਪੁਰ, ਹੁਕਮ ਸਿੰਘ ਮੇਹਟ, ਵਰੁਣ ਚੱਕ ਹਕੀਮ, ਤਰਲੋਚਨ ਸਿੰਘ ਰਾਣੀਪੁਰ,ਭੁਪਿੰਦਰ ਸਿੰਘ ਰਣਧੀਰਗੜ, ਸਰਬਰ ਗੁਲਾਮ ਸੱਬਾ ਆਦਿ ਹਾਜ਼ਰ ਸਨ।