ਬੇਅਦਬੀ ਗੋਲੀਕਾਂਡ ਵਿੱਚ ਮੁਲਜ਼ਮ ਐੱਸਐੱਸਪੀ ਵੱਲੋਂ ਅਦਾਲਤ ਕੋਲੋਂ ਸਟੇਟਸ ਰਿਪੋਰਟ ਦੀ ਮੰਗ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Sep 14 2019 15:17
Reading time: 0 mins, 44 secs

ਬਹਿਬਲ ਕਲਾਂ ਬੇਅਦਬੀ ਗੋਲੀਕਾਂਡ ਦੇ ਵਿੱਚ ਮੁੱਖ ਮੁਲਜ਼ਮ ਤਤਕਾਲੀਨ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੇ ਵੱਲੋਂ ਅਦਾਲਤ ਵਿੱਚ ਪਹੁੰਚ ਕਰ ਮਾਮਲੇ ਦੀ ਸਟੇਟਸ ਰਿਪੋਰਟ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੀ ਮਾਨਯੋਗ ਅਦਾਲਤ ਵਿੱਚ ਪਹੁੰਚ ਕੇ ਚਰਨਜੀਤ ਸ਼ਰਮਾ ਨੇ ਇੱਕ ਅਰਜ਼ੀ ਦਾਖਲ ਕਰ 14 ਅਕਤੂਬਰ 2015 ਨੂੰ ਥਾਣਾ ਬਾਜਾਖਾਨਾ ਵਿੱਚ ਦਾਖ਼ਲ ਹੋਏ ਕੇਸ ਦੀ ਸਟੇਟਸ ਰਿਪੋਰਟ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਕੇਸ ਉਸ ਸਮੇਂ ਬਾਜਾਖਾਨਾ ਦੇ ਐੱਸ.ਐੱਚ.ਓ. ਅਮਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤਾ ਗਿਆ ਸੀ ਅਤੇ ਅਮਰਜੀਤ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਮੁਲਜ਼ਮ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਐੱਫ.ਆਈ.ਆਰ. ਵਿੱਚ ਕਿਹਾ ਗਿਆ ਸੀ ਲੋਕਾਂ ਦੀ ਭੀੜ ਵੱਲੋਂ ਪੁਲਿਸ ਪਾਰਟੀ ਤੇ ਹਮਲਾ ਕੀਤਾ ਗਿਆ ਸੀ ਜਿਸ ਦੇ ਬਾਅਦ ਪੁਲਿਸ ਨੇ ਆਪਣੇ ਬਚਾਅ ਵਿੱਚ ਫਾਇਰਿੰਗ ਕੀਤੀ ਸੀ। ਇਸ ਫਾਇਰਿੰਗ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਬਾਅਦ ਵਿੱਚ ਸੂਬੇ ਭਰ ਵਿੱਚ ਮਾਹੌਲ ਖ਼ਰਾਬ ਹੋ ਗਿਆ।