ਮੰਗਾਂ ਸਬੰਧੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਕੀਤੀ ਮੀਟਿੰਗ

Last Updated: Sep 17 2019 18:16
Reading time: 1 min, 38 secs

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਡੀ. ਸੀ ਦਫ਼ਤਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਦਰਜਾਚਾਰ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਚਰਨਜੀਤ ਸਿੰਘ ਦਫ਼ਤਰ ਖ਼ੁਰਾਕ ਸਪਲਾਈ ਦੇ ਜਨਰਲ ਸਕੱਤਰ ਦੀ ਹੋਣ ਵਾਲੀ ਵਿਦਾਇਗੀ ਪਾਰਟੀ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੱਸਿਆ ਕਿ ਚਰਨਜੀਤ ਸਿੰਘ ਦੀ ਵਿਦਾਇਗੀ ਪਾਰਟੀ 27 ਸਤੰਬਰ 2019 ਨੂੰ ਸਵੇਰੇ 11 ਵਜੇ ਖ਼ੁਰਾਕ ਅਤੇ ਸਪਲਾਈ ਦੇ ਦਫ਼ਤਰ ਨਜ਼ਦੀਕ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਡਾਇਰੈਕਟਰ ਖ਼ੁਰਾਕ ਅਤੇ ਸਪਲਾਈ ਦੇ ਦਫ਼ਤਰ ਸੈਕਟਰ 39-ਸੀ ਅਨਾਜ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਖ਼ੁਰਾਕ ਅਤੇ ਸਪਲਾਈ ਵਲੋਂ ਰੱਖਿਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਡੀ.ਏ ਦੀਆਂ ਚਾਰ ਕਿਸ਼ਤਾਂ ਜਨਵਰੀ 2018, ਜੁਲਾਈ 2018, ਜਨਵਰੀ 2019 ਅਤੇ ਜੁਲਾਈ 2019 ਜਾਰੀ ਕਰਨਾ, ਡੀ.ਏ ਦਾ ਪਿਛਲੇ 23 ਮਹੀਨਿਆਂ ਦਾ ਬਕਾਇਆ ਦੇਣਾ, ਰੈਗੂਲਰ ਐਕਟ 2016 ਲਾਗੂ ਕਰਨਾ, ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ.ਏ ਦਾ 125 ਫ਼ੀਸਦੀ ਮੁੱਢਲੀ ਤਨਖ਼ਾਹ ਵਿੱਚ ਮਰਜ਼ ਕਰਨਾ, 200 ਰੁਪਏ ਵਾਧੂ ਟੈਕਸ ਖ਼ਤਮ ਕਰਨਾ, ਵਰਦੀਆਂ ਦੇ ਫੰਡਜ਼ ਰਿਲੀਜ਼ ਕਰਨਾ, ਖ਼ਜ਼ਾਨੇ ਵਿੱਚ ਕੋਰੜਾ ਰੁਪਏ ਦੇ ਪੈਡਿੰਗ ਬਿੱਲਾ ਦੀ ਅਦਾਇਗੀ ਕਰਨਾ ਆਦਿ ਮੰਗਾਂ ਨੂੰ ਸਰਕਾਰ ਨੇ ਪ੍ਰਵਾਨ ਨਾ ਕੀਤਾ ਤਾਂ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ, ਵਿਲਸਨ, ਲੇਖਰਾਜ, ਅਜੀਤ ਗਿੱਲ, ਰਾਮਦਾਸ, ਅਨੂਪ ਸਿੰਘ, ਗੁਰਦਾਸ ਮੱਲ, ਗੋਲਡੀ ਘਾਰੂ, ਕੁਲਦੀਪ, ਮਨਿੰਦਰ ਜੀਤ, ਭਗਵੰਤ ਸਿੰਘ, ਓਮ ਪ੍ਰਕਾਸ਼, ਪਿੱਪਲ ਸਿੰਘ, ਰਾਜਪਾਲ, ਰਾਮ ਦਿਆਲ, ਰਾਜਵੰਤ ਕੋਰ, ਮੋਹਨ ਲਾਲ, ਹਰੀ ਰਾਮ, ਬੂਟਾ ਸਿੰਘ, ਸੋਨੂੰ ਪੁਰੀ, ਲਾਲਜੀਤ,  ਰਾਜੇਸ਼ ਕੁਮਾਰ, ਗੁਰਦੇਵ ਸਿੰਘ, ਸੁਨੀਤਾ, ਬਲਵਿੰਦਰ ਕੌਰ ਅਮਲੋਕ ਚੰਦ, ਬਿੱਲਾ, ਸੁਰਿੰਦਰ ਕੌਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੂਬਾ ਕਮੇਟੀ ਨਾਲ ਗੱਲਬਾਤ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ, ਨਹੀਂ ਤਾਂ ਜਥੇਬੰਦੀ ਮਜਬੂਰ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ। ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।