ਹਰਿਆਣੇ 'ਚ ਭਾਜਪਾ ਨਾਲ ਮਿਲ ਕੇ ਅਕਾਲੀ ਦਲ ਲੜੇਗਾ ਵਿਧਾਨ ਸਭਾ ਚੋਣਾਂ

Last Updated: Sep 18 2019 17:05
Reading time: 0 mins, 35 secs

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਜਪਾ ਨਾਲ ਗੱਠਜੋੜ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਵੱਲੋਂ ਇਸ ਸਬੰਧੀ ਇੱਕ ਕਮੇਟੀ ਵੀ ਬਣਾਈ ਗਈ ਹੈ ਜੋ ਕੇ ਸੀਟਾਂ ਤੇ ਉਮੀਦਵਾਰ ਖੜੇ ਕਰਨ ਅਤੇ ਹੋਰ ਚੋਣ ਕਾਰਵਾਈਆਂ ਦਾ ਕੰਮ ਦੇਖੇਗੀ। ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ ਤੇ ਸਿਕੰਦਰ ਸਿੰਘ ਮਲੂਕਾ ਦੀ ਇਹ ਕਮੇਟੀ ਵੱਲੋਂ ਭਾਜਪਾ ਨਾਲ ਮੁਲਾਕਾਤ ਕਰ ਸੀਟਾਂ ਦੀ ਵੰਡ ਤੇ ਫੈਸਲਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਦੇ ਵਿੱਚ ਅਕਾਲੀ ਦਲ ਨੂੰ 10 ਕਰੀਬ ਸੀਟਾਂ ਤੇ ਲੜਨ ਦਾ ਮੌਕਾ ਮਿਲ ਸਕਦਾ ਹੈ ਅਤੇ ਇਹ ਸਾਰੀਆਂ ਸੀਟਾਂ ਪੰਜਾਬੀ ਬੋਲੀ ਅਤੇ ਸਿੱਖ ਬਹੁਤਾਤ ਵਾਲਿਆਂ ਇਲਾਕਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ।