ਗਰਭਵਤੀ ਮਹਿਲਾਵਾਂ, ਕਿਸ਼ੋਰਾਂ ਅਤੇ ਬੱਚਿਆਂ ਵਿੱਚ ਖੂਨ ਦੀ ਕਮੀ ਗੰਭੀਰ ਸਮੱਸਿਆ: ਸਿਵਲ ਸਰਜਨ

Last Updated: Sep 18 2019 18:40
Reading time: 1 min, 38 secs

ਗਰਭਵਤੀ ਮਹਿਲਾਵਾਂ ਅਤੇ ਕਿਸ਼ੋਰਅਵਸਥਾ ਅਤੇ ਬੱਚਿਆਂ ਵਿੱਚ ਖੂਨ ਦੀ ਕਮੀ ਗੰਭੀਰ ਸਮੱਸਿਆ ਹੈ। ਜਾਗਰੂਕਤਾ ਦੀ ਕਮੀ ਦੇ ਚੱਲਦਿਆਂ ਲੋਕ ਇਸ ਵੱਲ ਧਿਆਨ ਨਹੀਂ ਦਿੰਦੇ ਤੇ ਸਹੀ ਇਲਾਜ ਨਹੀਂ ਕਰਵਾਉਂਦੇ। ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਜ਼ਿਲ੍ਹੇ ਭਰ ਵਿੱਚ ਅਨੀਮੀਆ ਮੁਕਤ ਪੰਜਾਬ ਤਹਿਤ ਟੀ-ਥ੍ਰੀ ਬੈਨਰ ਹੇਠ ਲਗਾਏ ਗਏ ਅਨੀਮੀਆ ਜਾਂਚ ਕੈਂਪਾਂ ਦੇ ਸਬੰਧ ਵਿੱਚ ਕਹੇ। ਉਨ੍ਹਾਂ ਦੱਸਿਆ ਕਿ ਇਨਾਂ ਕੈਂਪਾਂ ਨੂੰ ਲਗਾਉਣ ਦਾ ਉਦੇਸ਼ ਗਰਭਵਤੀ ਮਹਿਲਾਵਾਂ, ਕਿਸ਼ੋਰ ਤੇ ਕਿਸ਼ੋਰੀਆਂ ਅਤੇ ਬੱਚਿਆਂ ਵਿੱਚ ਅਨੀਮੀਆ ਦਾ ਟੈਸਟ, ਇਲਾਜ ਤੇ ਜਾਗਰੂਕਤਾ ਕਰਨਾ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਬਲਾਕ ਪੱਧਰ ਤੇ ਇਨਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਅਨੀਮੀਆ ਦੀ ਜਾਂਚ ਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ।

ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਘਿਆ ਵਿੱਖੇ ਕੈਂਪ ਦੀ ਸੁਪੋਰਟਿਵ ਸੁਪਰਵਿਜਨ ਤੇ ਗਏ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਪ੍ਰੋਗਰਾਮ ਅਫਸਰ ਡਾ. ਰਾਜ ਕਰਨੀ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਵਿੱਚ ਸ਼ੁਰੂਆਤੀ ਦੌਰ ਵਿੱਚ ਹੀ ਖੂਨ ਦੀ ਕਮੀ ਦਾ ਪਤਾ ਲਗਾਉਣਾ ਜ਼ਰੂਰੀ ਹੈ ਤਾਂ ਜੋ ਡਲੀਵਰੀ ਦੌਰਾਨ ਜੱਚਾ ਅਤੇ ਬੱਚਾ ਸੁਰੱਖਿਅਤ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸ਼ੋਰਅਵਸਥਾ ਵਿੱਚ ਲੜਕੀਆਂ ਤੇ ਲੜਕਿਆਂ ਦੇ ਖੂਨ ਦੀ ਜਾਂਚ ਭਵਿੱਖ ਵਿੱਚ ਉਨ੍ਹਾਂ ਨੂੰ ਸਿਹਤਮੰਦ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਛੋਟੇ ਬੱਚਿਆਂ ਵਿੱਚ ਵੀ ਖੂਨ ਦੀ ਕਮੀ ਦੇਖਣ ਵਿੱਚ ਆ ਰਹੀ ਹੈ ਜੋ ਕਿ ਉਨ੍ਹਾਂ ਦੇ ਵਾਧੇ ਤੇ ਵਿਕਾਸ ਵਿੱਚ ਰੁਕਾਵਟ ਪਾ ਰਹੀ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਵਿਸ਼ਵ ਪ੍ਰੋਗਰਾਮ ਬਾਰੇ ਵੀ ਦੱਸਿਆ।

ਸੀਨੀਅਰ ਮੈਡੀਕਲ ਅਫਸਰ ਕਾਲਾ ਸੰਘਿਆ ਡਾ. ਮਨਜੀਤ ਸਿੰਘ ਨੇ ਕਿਹਾ ਕਿ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਕਰ ਕੇ ਅਤੇ ਸੰਤੁਲਿਤ ਖੁਰਾਕ ਲੈ ਕੇ ਵੀ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਏ.ਐਨ.ਐਮਜ ਤੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਅਨੀਮੀਆ ਦੇ ਸਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਤੇ ਖਾਸ ਕਰ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਅਨੀਮੀਆ ਜਾਂਚ ਕਰਾਈ ਜਾਏ ਤਾਂ ਜੋ ਸਮੇਂ ਸਿਰ ਸਰੀਰ ਵਿੱਚ ਖੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਤੇ ਡਾ. ਜਿਗਿਆਸਾ, ਨਰਸਿੰਗ ਸਿਸਟਰ ਸੰਤੋਖ ਤੇ ਸੁਰਿੰਦਰ ਕੌਰ ਹਾਜ਼ਰ ਸਨ।