ਗਾਇਕ ਸਿੱਧੂ ਮੂਸੇ ਵਾਲਾ ਦੇ ਖਿਲਾਫ ਬਠਿੰਡਾ ਵਿਖੇ ਸ਼ਿਕਾਇਤ ਦਰਜ

Last Updated: Sep 20 2019 17:14
Reading time: 0 mins, 41 secs

ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਇੱਕ ਵਾਰ ਫਿਰ ਤੋਂ ਵੱਡੇ ਵਿਵਾਦ ਵਿੱਚ ਘਿਰ ਚੁੱਕਿਆ ਹੈ। ਇਸ ਵਾਰ ਵੀ ਵਿਵਾਦ ਦਾ ਕਾਰਨ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ਹੈ। ਸਿੱਧੂ ਮੂਸੇ ਵਾਲਾ ਦੇ ਖਿਲਾਫ ਬਠਿੰਡਾ ਵਿਖੇ ਐਸ ਐਸ ਪੀ ਡਾ ਨਾਨਕ ਸਿੰਘ ਨੂੰ ਦਲ ਖਾਲਸਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਦਰਅਸਲ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ਜੱਟੀ ਜਿਉਣੇ ਮੌੜ ਵਰਗੀ ਦੀ ਯੂਟਿਊਬ ਤੇ ਆਡੀਓ ਤੌਰ ਤੇ ਆਇਆ। ਇਸ ਗੀਤ ਵਿੱਚ ਸਿੱਧੂ ਮੂਸੇ ਵਾਲਾ ਤੇ ਮਾਈ ਭਾਗੋ ਜੀ ਦਾ ਨਾ ਵਰਤਣ ਕਾਰਨ ਸਿੱਖ ਜੱਥੇਬੰਦੀਆਂ ਦੇ ਨਿਸ਼ਾਨੇ ਤੇ ਹਨ। ਸਿੱਖ ਜਥੇਬੰਦੀਆਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੇ ਐਸ.ਐਸ.ਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਹਾਲਾਂਕਿ ਗਾਇਕ ਸਿੱਧੂ ਮੂਸੇ ਵਾਲਾ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੋਂ ਮੁਆਫ਼ੀ ਮੰਗੀ ਹੈ ਅਤੇ ਇਸ ਵਿਵਾਦਪੂਰਨ ਗੀਤ ਬਾਰੇ ਸਫਾਈ ਦਿੱਤੀ।