ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਨੂੰ ਮੰਡੀਆਂ 'ਚ ਨਹੀਂ ਹੋਣ ਦਿੱਤਾ ਜਾਵੇਗਾ ਦਾਖਲ-ਡੀ.ਸੀ ਗੋਇਲ

ਝੋਨੇ ਦੀ ਫਸਲ ਦੇ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਿਲ੍ਹਾ ਫਤਹਿਗੜ ਸਾਹਿਬ ਅਧੀਨ ਪੈਂਦੀਆਂ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ 'ਚ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਬੰਧੀ ਡਿਪਟੀ ਕਮਿਸ਼ਨਰ ਡਾ.ਪ੍ਰਸ਼ਾਂਤ ਕੁਮਾਰ ਗੋਇਲ ਵੱਲੋਂ ਸਿਵਲ ਪ੍ਰਸ਼ਾਸ਼ਨ, ਮੰਡੀਕਰਨ ਬੋਰਡ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਐਸ.ਡੀ.ਐਮਜ਼, ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜਤੀਆਂ, ਲੇਬਰ-ਟਰਾਂਸਪੋਰਟੇਸ਼ਨ ਦੇ ਠੇਕੇਦਾਰਾਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਡੀ.ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾਂ.ਪ੍ਰਸ਼ਾਂਤ ਗੋਇਲ ਨੇ ਦੱਸਿਆ ਇਸ ਸੀਜ਼ਨ ਦੌਰਾਨ ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ 04 ਲੱਖ 23 ਹਜਾਰ 931 ਮੀਟ੍ਰਿਕ ਝੋਨਾ ਪਹੁੰਚਣ ਦੀ ਉਮੀਦ ਹੈ। ਉਨਾਂ ਇਸ ਮੌਕੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਚਲਾਉਣ ਤਾਂ ਕਿ ਮੰਡੀਆਂ ਵਿੱਚ ਖਰੀਦ ਸਬੰਧੀ ਮੁਸ਼ਕਿਲ ਨਾ ਆਵੇ। ਉਨ੍ਹਾਂ ਜਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੀਆਂ ਅਨਾਜ ਮੰਡੀਆਂ ਦੇ ਸਾਰੇ ਗੇਟਾਂ ਤੇ ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਜਾਣ ਅਤੇ ਹਰੇਕ ਟਰਾਲੀ ਵਿੱਚ ਝੋਨੇ ਦੀ ਨਮੀ ਚੈਕ ਕਰਨ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ 'ਚ ਦਾਖਲ ਨਾ ਹੋਣ ਦਿੱਤਾ ਜਾਵੇ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਗੋਇਲ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਅਤੇ ਕੰਬਾਇਨ ਮਾਲਕਾਂ ਨੂ ਵੀ ਹਦਾਇਤ ਕੀਤੀ ਗਈ ਕਿ ਉਹ ਰਾਤ ਦੇ ਸਮੇਂ ਕੰਬਾਇਨ ਨਾਲ ਝੋਨੇ ਦੀ ਕਟਾਈ ਨਾ ਕਰਨ। ਜੇਕਰ ਕੋਈ ਕੰਬਾਇਨ ਰਾਤ ਸਮੇਂ ਕਟਾਈ ਕਰਦੀ ਪਾਈ ਗਈ ਤਾਂ ਉਸਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ 33 ਅਨਾਜ ਮੰਡੀਆਂ, ਖਰੀਦ ਕੇਂਦਰਾਂ ਵਿੱਚ ਪਨਗ੍ਰੇਨ, ਮਾਰਕਫੈਡ, ਪਨਸ਼ਪ, ਵੇਅਰਹਾਊਸ ਅਤੇ ਐਫ.ਸੀ.ਆਈ ਵੱਲੋਂ ਝੋਨੇ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਜਿਲ੍ਹਾ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ.ਨਿਰਮਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਤੇ ਮੰਡੀਆਂ ਵਿੱਚ ਜਰੂਰੀ ਸਚਾਫ ਦੀ ਨਿਯੁਕਤੀ ਵੀ ਕਰ ਲਈ ਗਈ ਹੈ ਅਤੇ ਲੋੜੀਂਦਾ ਵਾਰਦਾਨਾ ਵੀ ਮੌਜੂਦ ਹੈ। ਉਨ੍ਹਾਂ ਆੜ੍ਹਤੀਆਂ ਨੂੰ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਛਾਪਾ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਅਸਿਸਟੈਂਟ ਡਿਪਟੀ ਕਮਿਸ਼ਨਰ ਜਸ਼ਪ੍ਰੀਤ ਸਿੰਘ, ਸਮੂਹ ਸਬ ਡਵੀਜਨਾਂ ਦੇ ਐਸ ਡੀ ਐਮਜ਼ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਜਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

ਬਾਬੇ ਬਕਾਲੇ ਤੋਂ 100 ਟਰਾਲੀਆਂ ਰਾਸ਼ਨ ਤੇ ਬਾਲਣ ਨਾਲ ਦਿੱਲੀ ਧਰਨੇ ਲਈ ਰਵਾਨਾ

ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਦਾ ਧਰਨਾ ਲਗਾਤਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਹੈ। ਕਿਸਾਨਾਂ ਦੇ ਵੱਲੋਂ ਇਹ ਮੰਗ ਰੱਖੀ ਜਾ ਰਹੀ ਹੈ ਕਿ ਮੋਦੀ ਸਰਕਾਰ ਨਵੇਂ ਲਿਆਂਦੇ ਕਿਸਾਨ ਤੇ ਲੋਕ ਮਾਰੂ ਖੇਤੀ ਕਾਨੂੰਨਾਂ ਨੂੰ ...

ਕਿਸਾਨਾਂ ਨੂੰ ਪਈ ਨਵੀਂ ਭਸੂੜੀ, ਹੁਣ ਪੰਜਾਬ 'ਚ ਲੱਗੀ ਝੋਨਾ ਖਰੀਦ-ਵੇਚ 'ਤੇ ਪਾਬੰਦੀ.! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨਾਂ ਨੂੰ ਜਿੱਥੇ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਤੰਗ ਕੀਤਾ ਹੋਇਆ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਵਿਚਲੀ ਕੈਪਟਨ ਸਰਕਾਰ ਵੀ ਕਿਸਾਨਾਂ ਦੀਆਂ ਮੰਗਾਂ ਨੂੰ ਕੁਚਲਣ 'ਤੇ ਲੱਗੀ ਹੋਈ ਹੈ ਅਤੇ ਕਿਸਾਨਾਂ ਨੂੰ ਨਵੀਆਂ ਨਵੀਆਂ ...

ਸਿੱਧੇ ਬੀਜੇ ਝੋਨੇ ਦੀ ਫਸਲ 'ਚ ਹੋ ਰਿਹਾ ਆਮ ਨਾਲੋਂ ਜ਼ਿਆਦਾ ਵਾਧਾ (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਇਸ ਵਾਰ ਕਿਸਾਨਾਂ ਲਈ ਝੋਨੇ ਦੀ ਬਿਜਾਈ ਦੌਰਾਨ ਘੱਟ ਲੇਬਰ ਦੇ ਚੱਲਦੇ ਸਿੱਧੀ ਬਿਜਾਈ ਦਾ ਬਦਲ ਦਿੱਤਾ ਸੀ। ...

ਡੀਜ਼ਲ ਦੇ ਭਾਅ 'ਚ ਆਈ ਤੇਜ਼ੀ ਨੇ ਝੋਨੇ ਦੀ ਲਵਾਈ ਨੂੰ ਕੀਤਾ ਹੋਰ ਮਹਿੰਗਾ (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ ਕਈ ਦਿਨ ਤੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ ਲਗਾਤਾਰ ਵੱਧ ਰਹੇ ਹਨ ਅਤੇ ਇਸਦਾ ਅਸਰ ਹੁਣ ਝੋਨੇ ਦੀ ਫਸਲ ਤੇ ਵੀ ਪੈਣ ਲੱਗਿਆ ਹੈ। ...

ਨਿਜ਼ਾਮ ਦੇ ਮੂੰਹ ਤੇ ਚਪੇੜ ਹੈ, ਡਿਗਰੀ ਹੋਲਡਰਾਂ ਦਾ ਝੋਨੇ ਦੇ ਖੇਤਾਂ 'ਚ ਜਾ ਵੜਨਾ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਰਜ਼ੇ, ਨਸ਼ੇ, ਬੇਕਾਰੀ ਤੇ ਬੇਰੁਜ਼ਗਾਰੀ ਸੂਬਾ ਪੰਜਾਬ ਦੇ ਮੱਥੇ ਤੇ ਇੱਕ ਕਾਲਾ ਕਲੰਕ ਹੈ। ਇਹ ਤਿੰਨੋ ਉਹ ਲਾਹਣਤਾਂ ਹਨ, ਜਿਹੜੀਆਂ ਸੂਬਾ ਪੰਜਾਬ ਤੇ ਇਸਦੀ ਆਵਾਮ ਨੂੰ ਘੁਣ ਵਾਂਗ ਲਗਾਤਾਰ ਅੰਦਰੋਂ ਅੰਦਰੀ ਖ਼ੋਖ਼ਲਾ ਕਰੀ ਜਾ ਰਹੀਆਂ ਹਨ। ...

..ਲੱਗਦੈ, ਝੋਨਾ ਬਿਜਾਈ ਦੀ ਆੜ 'ਚ ਸੂਬੇ ਅੰਦਰ ਪੈਰ ਪਸਾਰ ਸਕਦੈ ਕੋਰੋਨਾ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਦੀ ਦਿਸ਼ਾ 'ਚ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕਦੇ ਹੋਏ ਲਾਕਡਾਊਨ ਕਰਨ ਦੇ ਨਾਲ ਅਣਮਿੱਥੇ ਸਮੇਂ ਲਈ ਕਰਫ਼ਿਊ ਲਗਾ ਦਿੱਤਾ ਗਿਆ ਸੀ। ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਵੱਲੋਂ ਕਰੀਬ ਦੋ ਮਹੀਨੇ ਬਾਅਦ ਖ਼ਾਸ ਰੂਟਾਂ ਤੇ ਟਰੇਨਾਂ ਦੀ ਟਰੈਫ਼ਿਕ ਚਲਾ ਦਿੱਤੀ ਗਈ ਸੀ। ...

ਹਾਲ-ਏ-ਜ਼ਿਮੀਂਦਾਰਾਂ ! ਆਪਣੇ ਕਾਕੇ ਭੇਜ ਤੇ ਵਿਦੇਸ਼, ਹੁਣ ਝੋਨਾ ਲਾਉਣ ਲਈ ਮਜ਼ਦੂਰਾਂ ਅੱਗੇ ਕੱਢਣੇ ਪੈ ਰਹੇ ਤਰਲੇ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਜੇਕਰ ਚੰਦ ਕੁ ਮਹੀਨੇ ਪਿੱਛੇ ਝਾਤ ਮਾਰੀਏ ਤਾਂ ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਪਹਿਲਾਂ ਪੰਜਾਬ ਵਿੱਚ ਅਜਿਹੀ ਸਥਿਤੀ ਸੀ ਕਿ ਪਿੰਡਾਂ ਵਿੱਚ ਜ਼ਿਮੀਂਦਾਰਾਂ ਵਿੱਚੋਂ ਜ਼ਿਆਦਾਤਰ ਨੇ ਆਪਣੇ ਕਾਕੇ ਤਾਂ ਵਿਦੇਸ਼ਾਂ ਵਿੱਚ ਸੈਟਲ ਹੋਣ ਲਈ ਭੇਜ ਦਿੱਤੇ ਸਨ ਤੇ ਆਪ ਦੂਸਰੇ ਰਾਜਾਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਦੇ ਸਿਰ ਤੇ ਵਾਹੀ ਜੋਤੀ ਦਾ ਧੰਦਾ ਕਰਨ ਲੱਗ ਪਏ ਸਨ। ...

ਕਿਸਾਨ ਗਲ ਪਈ ਨਵੀਂ ਮੁਸੀਬਤ, ਕਿਵੇਂ ਲਵਾਉਣਗੇ ਝੋਨਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਤਾਲਾਬੰਦੀ ਅਤੇ ਕਰਫ਼ਿਊ ਨੇ ਅਮੀਰਾਂ ਨੂੰ ਫ਼ਾਇਦਾ ਪਹੁੰਚਾਇਆ ਹੋਵੇਗਾ, ਪਰ ਗ਼ਰੀਬ ਕਿਸਾਨ ਮਜ਼ਦੂਰਾਂ ਨੂੰ ਇਸ ਤਾਲਾਬੰਦੀ ਅਤੇ ਕਰਫ਼ਿਊ ਨੇ ਮਾਰ ਕੇ ਰੱਖ ਦਿੱਤਾ ਹੈ। ...

ਪੰਜਾਬ ਸਰਕਾਰ ਰਾਜ ਅੰਦਰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਵਿਧਾਇਕ ਪਾਹੜਾ

ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ, ਜਿਸ ਤਹਿਤ ਝੋਨੇ ਹੇਠਲਾਂ ਰਕਬਾ ਵੱਡੇ ਪੱਧਰ 'ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਭਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆਇਆ ਹੈ। ...

ਬੀਤੇ ਪੰਜ ਸਾਲ ਤੋਂ ਮਲੋਟ 'ਚ ਚਿੱਟਾ ਹਾਥੀ ਬਣੀ ਸੂਬੇ ਦੀ ਇੱਕ ਮਾਤਰ ਨਰਮਾ ਸਫਾਈ ਮਸ਼ੀਨ (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਵਿੱਚ ਝੋਨੇ ਦੀ ਖੇਤੀ ਨਾਲ ਪਾਣੀ ਦੀ ਬਹੁਤ ਬਰਬਾਦੀ ਹੁੰਦੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਚੱਕਰ ਵਿੱਚੋਂ ਕੱਢ ਨਰਮੇ ਦੀ ਖੇਤੀ ਲਈ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ...

ਝੂਠੇ ਸਵੈ ਘੋਸ਼ਣਾ ਪੱਤਰ ਦੇਣ ਵਾਲੇ ਕਿਸਾਨਾਂ ਨੂੰ ਜਾਣਾ ਪੈ ਸਕਦੈ ਅੰਦਰ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਨੂੰ ਮੋਟਾ ਮੁਆਵਜ਼ਾ ਦੇਣ ਦੇ ਕੀਤੇ ਐਲਾਨ ਦੇ ਬਾਅਦ, ਕਿਸਾਨਾਂ ਵਿੱਚ ਸਵੈ-ਘੋਸ਼ਣਾ ਪੱਤਰ ਦੇਣ ਦੀ ਇੱਕ ਹੋੜ ਜਿਹੀ ਲੱਗ ਗਈ ਹੈ। ...

ਪਰਾਲੀ ਨਾ ਸਾੜਨ ਵਾਲੇ ਕਿਸਾਨ ਮੁਆਵਜ਼ੇ ਲਈ 30 ਤੱਕ ਭਰ ਸਕਦੇ ਹਨ ਫਾਰਮ: ਡੀ.ਸੀ

ਪੰਜਾਬ ਸਰਕਾਰ ਵੱਲੋਂ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦੇ ਕੀਤੇ ਫ਼ੈਸਲੇ ਦਾ ਲਾਭ ਲੈਣ ਲਈ ਕਿਸਾਨ 30 ਨਵੰਬਰ ਤੱਕ ਫਾਰਮ ਭਰ ਸਕਦੇ ਹਨ। ...

ਯੂਨੀਵਰਸਿਟੀ ਵੱਲੋਂ ਸਨਮਾਨਿਤ ਅਗਾਂਹਵਧੂ ਦੋ ਕਿਸਾਨ ਭਰਾਵਾਂ ਦੀ ਸਲਾਹ, ਨਾ ਲਾਓ ਪਰਾਲੀ ਨੂੰ ਅੱਗ

ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਇਸਦੇ ਲਈ ਪੂਰਾ ਸਹਿਯੋਗ ਦੇ ਰਹੇ ਹਨ। ...

ਨਰਮੇ ਦਾ ਭਾਅ 7500 ਪ੍ਰਤੀ ਕੁਇੰਟਲ ਅਤੇ ਝੋਨੇ ਦਾ ਭਾਅ 5000 ਪ੍ਰਤੀ ਕੁਇੰਟਲ ਕੀਤਾ ਜਾਵੇ: ਕਿਸਾਨ ਜੱਥੇਬੰਦੀਆਂ

ਕਿਸਾਨੀ ਵਿੱਚ ਹੋ ਰਹੇ ਘਾਟੇ ਕਾਰਨ ਵੱਧ ਰਹੀਆਂ ਕਿਸਾਨਾਂ ਦੀਆਂ ਆਤਮਹੱਤਿਆਵਾਂ ਨੂੰ ਰੋਕਣ ਲਈ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਮੁੱਲ ਸਵਾਮੀਨਾਥਨ ਰਿਪੋਰਟ ਮੁਤਾਬਿਕ ਤੈਅ ਕਰੇ। ...

ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਰੂਰੀ ਤੱਤਾਂ ਤੇ ਸੂਖਮ ਜੀਵਾਂ ਦਾ ਹੁੰਦਾ ਹੈ ਖਾਤਮਾ- ਡਾ. ਰਾਮਪਾਲ

ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਅੱਗ ਲਗਾਉਣ ਦੀ ਬਜਾਏ ਉਸਦੀ ਉਚਿੱਤ ਸੰਭਾਲ ਕਰਨ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅਪਣਾਏ ਗਏ ਪਿੰਡ ਥਾਬਲਾਂ ਵਿਖੇ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਲਈ ਖੇਤ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ...

ਜ਼ਿਲੇ ਦੀਆਂ ਮੰਡੀਆਂ ਚ ਹੋ ਚੁੱਕੀ 1,54,812 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ-ਡੀ.ਸੀ ਗਿਰੀਸ਼ ਦਿਆਲਨ

ਜਿਲ੍ਹਾ ਐਸ.ਏ.ਐਸ ਨਗਰ ਅਧੀਨ ਪੈਂਦੀਆਂ ਅਨਾਜ ਮੰਡੀਆਂ ਅਤੇ ਖਰੀਦ ਸੈਟਰਾਂ ਤੇ ਬੀਤੇ ਦਿਨ ਤੱਕ ਪਹੁੰਚੀ ਝੋਨੇ ਦੀ ਫ਼ਸਲ ਦੀ 100 ਫ਼ੀਸਦੀ ਖ਼ਰੀਦ ਹੋ ਚੁੱਕੀ ਹੈ। ਜ਼ਿਲੇ ਵਿੱਚ 1 ਲੱਖ 54 ਹਜ਼ਾਰ 812 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਹੋਈ ਹੈ ਅਤੇ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਾਰਾ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ...

ਲੱਗਦੈ, ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣੀ ਹੀ ਲਾਉਣੀ ਹੈ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਜਿਸ ਤਰੀਕੇ ਨਾਲ ਅੱਜ ਮਨੁੱਖੀ ਰਿਸ਼ਤੇ ਬੇਨਾਮੀ ਜਿਹੇ ਹੋ ਰਹੇ ਹਨ, ਉਸੇ ਤਰ੍ਹਾਂ ਕਿਸਾਨ ਵੀ ਆਪਣੀ ਧਰਤੀ ਮਾਂ ਦੀ ਪਰਵਾਹ ਕਰੇ ਬਿਨਾਂ ਧਰਤੀ ਨੂੰ ਕਾਲੀ ਕਰ ਰਿਹਾ ਹੈ, ਸੂਬਾ ਪੰਜਾਬ 'ਚ ਥਾਂ-ਥਾਂ 'ਤੇ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ ਅਤੇ ਜਿਸ ਪਾਸੇ ਨਜ਼ਰ ਮਾਰੀਏ ਜ਼ਮੀਨ ਕਾਲੀ ਹੋਈ ਨਜ਼ਰ ਆਉਂਦੀ ਹੈ। ...

ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਖਪਾਉਣ ਅਤੇ ਗਾਲਣ ਦੀ ਤਕਨੀਕ ਨੂੰ ਵਿਗਿਆਨਕ ਢੰਗ ਨਾਲ ਘੋਖੇਗੀ ਪੀ.ਏ.ਯੂ

ਝੋਨੇ ਦੀ ਵਢਾਈ ਬਾਦ ਬਚਣ ਵਾਲੀ ਪਰਾਲੀ ਅਤੇ ਫਸਲੀ ਰਹਿੰਦ ਖੂੰਹਦ ਨੂੰ ਫੂਕਣ ਦੀ ਬਜਾਏ ਖੇਤਾਂ 'ਚ ਹੀ ਵਾਹੁਣ ਸੰਬੰਧੀ ਅਪਣਾਈ ਜਾ ਰਹੀ ਤਕਨਾਲੋਜੀ ਅਤੇ ਵਿਧੀ ਦਾ ਜਾਇਜ਼ਾ ਲੈਣ ਸੰਬੰਧੀ ਅਸਿਸਟੈਂਟ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਜਿਲ੍ਹਾ ਐਸ.ਏ.ਐਸ ਨਗਰ 'ਚ ਨਿਊ ਚੰਡੀਗੜ ਨੇੜਲੇ ਪਿੰਡ ਮਾਜਰਾ ਦੇ ਖੇਤਾਂ 'ਚ ਦੌਰਾ ਕੀਤਾ। ...

ਪੰਜ ਏਕੜ ਤੋਂ ਘੱਟ ਵਾਲੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੀ ਮਿਲੇਗਾ ਮੁਆਵਜ਼ਾ: ਡੀ.ਸੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ...