ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਬਾਬੇ ਨਾਨਕ ਦਾ ਜਨਮਦਿਨ ਮਨਾਉਣ ਸਬੰਧੀ ਕੀਤੀ ਅਹਿਮ ਮੀਟਿੰਗ !!!

Last Updated: Oct 14 2019 17:14
Reading time: 1 min, 11 secs

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਆਰਿਫ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੈਸ ਸਕੱਤਰ ਸੁਖਵੰਤ ਸਿੰਘ ਲੋਹੁਕਾ ਅਤੇ ਮੀਤ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦਿਵਸ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ 3 ਨਵੰਬਰ ਨੂੰ ਵਿਸ਼ਾਲ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਬੀਬੀਆਂ ਅਤੇ ਨੌਜਵਾਨਾਂ ਬੜੀ ਸ਼ਰਧਾ ਅਤੇ ਆਪਣੇ ਰਿਵਾਇਤੀ ਸਾਧਨਾਂ 'ਤੇ ਸਵਾਰ ਹੋ ਕੇ ਸ਼ਮੂਲੀਅਤ ਕਰਨਗੇ।

ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਇੱਕ ਹੋਰ ਮਤਾ ਪਾਸ ਕਰਕੇ ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਕਿਸਾਨਾਂ ਦੀਆਂ ਧੱਕੇ ਨਾਲ ਦੱਬੀਆਂ ਜ਼ਮੀਨਾਂ ਨੂੰ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਕਿਸਾਨਾਂ ਨੂੰ ਦਵਾਉਣ ਲਈ ਸ਼ਾਂਤਮਈ ਧਰਨਾ ਦੇ ਰਹੇ ਸਮਾਜ ਸੇਵੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਜਬਰੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬਲਦੇਵ ਸਿੰਘ ਸਿਰਸਾ ਨੂੰ ਬਿਨਾਂ ਸ਼ਰਤ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ ਅਤੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਕੇ ਬਰਨਾਲਾ ਜੇਲ੍ਹ ਵਿੱਚੋਂ ਰਿਹਾਅ ਕਰਨ ਅਤੇ ਪੰਜਾਬ ਸਰਕਾਰ ਪਾਸੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਟਿੰਗ ਦੇ ਵਿੱਚ ਅਮਨਦੀਪ, ਮਹਿਤਾਬ ਸਿੰਘ ਕੱਚਰਭੰਨ, ਬਲਰਾਜ ਸਿੰਘ ਫੈਰੋਕੇ, ਨਛੱਤਰ ਸਿੰਘ ਵਰਪਾਲ, ਮੰਗਲ ਸਿੰਘ, ਮੇਜਰ ਸਿੰਘ, ਸੁਖਵੰਤ ਸਿੰਘ, ਫੁੰਮਣ ਸਿੰਘ, ਨਰਿੰਦਰਪਾਲ ਸਿੰਘ, ਰਸ਼ਪਾਲ ਸਿੰਘ, ਸੁਰਜੀਤ ਸਿੰਘ, ਸਾਹਿਬ ਸਿੰਘ ਦੀਨੇਕੇ, ਅੰਗਰੇਜ਼ ਸਿੰਘ ਬੂਟੇਵਾਲਾ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇਵਾਲਾ, ਲਖਵਿੰਦਰ ਸਿੰਘ ਜੋਗੇਵਾਲਾ, ਸੁਰਿੰਦਰ ਸਿੰਘ ਘੁੱਦੂਵਾਲਾ ਆਦਿ ਕਿਸਾਨ ਆਗੂ ਹਾਜ਼ਰ ਹੋਏ।