65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਕੁਸ਼ਤੀ ਫ੍ਰੀ ਸਟਾਈਲ' (ਅੰਡਰ 14/17) ਮੁੰਡੇ ਅਤੇ ਲੜਕੀਆਂ ਦੀਆਂ ਖੇਡਾਂ ਅਰੰਭ

Last Updated: Oct 18 2019 15:14
Reading time: 1 min, 19 secs

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਕੋਟਕਪੂਰਾ ਰੋਡ) ਜੈਤੋ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਕੁਸ਼ਤੀ ਫ੍ਰੀ ਸਟਾਈਲ' (ਅੰਡਰ 14/17) ਮੁੰਡੇ ਅਤੇ ਲੜਕੀਆਂ ਦੀਆਂ ਖੇਡਾਂ ਅਰੰਭ ਹੋਈਆਂ। ਇਨ੍ਹਾਂ 6 ਰੋਜ਼ਾ ਖੇਡਾਂ ਦਾ ਉਦਘਾਟਨ ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੇ ਕਰ ਕਮਲਾ ਨਾਲ ਕੀਤਾ। ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਮਨਤਾਰ ਸਿੰਘ ਬਰਾੜ ਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਬੱਚਿਆਂ ਨੂੰ ਚੰਗੀ ਤੇ ਉਸਾਰੂ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਜ਼ਰੂਰ ਪ੍ਰੇਰਨਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਬੱਚਿਆਂ ਦਾ ਵਿਕਾਸ ਹੁੰਦਾ ਹੈ ਅਤੇ ਚੰਗੇ ਖਿਡਾਰੀ ਵਜੋਂ ਉੱਭਰਣ 'ਤੇ ਆਪਣਾ, ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਇਲਾਕੇ ਦਾ ਨਾਮ ਉੱਚਾ ਕਰਦਾ ਹੈ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਸਰਪੰਚ ਬੀਬੀ ਚਰਨਜੀਤ ਕੌਰ ਬਾਠ ਨੇ ਕਿਹਾ ਕਿ ਮਾਤਾ-ਪਿਤਾ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਬਚਪਨ ਤੋਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ।

ਕਿਉਂਕਿ ਬੱਚੇ ਦਾ ਦਿਮਾਗ ਕੋਰੇ ਕਾਗ਼ਜ਼ ਵਾਂਗ ਹੁੰਦਾ ਹੈ। ਉਸ ਨੂੰ ਜੋ ਸਿੱਖਿਆਵਾਂ ਅਸੀਂ ਦੇਂਦੇ ਹਾਂ ਬੱਚਾ ਉਸ ਨੂੰ ਹੀ ਅਪਣਾਉਂਦੇ ਹਨ। ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੰਗਸਰ ਜੈਤੋ ਦੀ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਢਿੱਲੋਂ ਨੇ ਪਹੁੰਚੇ ਹੋਏ ਮਹਿਮਾਨਾਂ ਨੂੰ ਯਾਦਗਿਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਪ੍ਰੋ. ਤਰਸੇਮ ਨਰੂਲਾ, ਮੈਨੇਜਰ ਨਾਇਬ ਸਿੰਘ, ਮੈਨੇਜਰ ਕੁਲਵਿੰਦਰ ਸਿੰਘ, ਕਾਕੂ ਸਿੰਘ ਖਾਲਸਾ, ਪ੍ਰਕਾਸ਼ ਸਿੰਘ ਸੇਵੇਵਾਲਾ, ਏ.ਡੀ.ਓ ਗੁਰਮਨਦੀਪ ਸਿੰਘ ਬਰਾੜ, ਯੂਨੀਵਰਸਿਟੀ ਕਾਲਜ ਜੈਤੋ ਦੇ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਦਿਓਲ, ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਜਲਾਲਾਬਾਦ ਦੇ ਪ੍ਰਿੰਸੀਪਲ ਕੁਲਦੀਪ ਸਿੰਘ, ਸਿਵਲ ਓਕਸ ਸਕੂਲ ਜੈਤੋ ਦੇ ਪ੍ਰਿੰਸੀਪਲ ਸ੍ਰੀਮਤੀ ਧਰਮਿੰਦਰ ਕੌਰ, ਪ੍ਰਿੰਸੀਪਲ ਗੁਰਿੰਦਰ ਕੌਰ ਆਦਿ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਬੱਚੇ ਮੌਜੂਦ ਸਨ।