ਬਠਿੰਡਾ ਪੁਲਿਸ ਨੇ ਵਹੀਕਲ ਚੋਰ ਚੋਰੀ ਦੇ ਵਹੀਕਲਾਂ ਸਮੇਤ ਕੀਤੇ ਗ੍ਰਿਫ਼ਤਾਰ

Last Updated: Oct 18 2019 18:34
Reading time: 0 mins, 33 secs

ਇਨ੍ਹੀਂ ਦਿਨੀਂ ਬਠਿੰਡਾ ਵਿਖੇ ਵਹੀਕਲਾਂ ਦੇ ਚੋਰੀ ਹੋਣ ਦੀਆਂ ਘਟਨਾਵਾਂ ਵਿੱਚ ਬਹੁਤ ਇਜ਼ਾਫਾ ਹੋ ਰਿਹਾ ਹੈ। ਵਹੀਕਲ ਚੋਰਾਂ ਤੋਂ ਪ੍ਰੇਸ਼ਾਨ ਬਠਿੰਡਾ ਪੁਲਿਸ ਨੇ ਤਿੰਨ ਵਹੀਕਲ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਅਤੇ ਉਨ੍ਹਾਂ ਕੋਲੋਂ 6 ਵਹੀਕਲ ਵੀ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਸੀਆਈਏ ਸਟਾਫ-2 ਨੇ ਗੁਪਤ ਸੂਚਨਾ ਦੇ ਅਧਾਰ ਤੇ ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਵਾਸੀ ਦੌਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਨਾਨਕ ਸਿੰਘ ਵਾਸੀ ਦਬੜੀਖਾਨਾ ਜ਼ਿਲ੍ਹਾ ਫਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਚੋਰੀ ਕੀਤੇ ਗਏ ਵਹੀਕਲਾਂ ਤੇ ਫਰਜ਼ੀ ਨੰਬਰ ਲਗਾ ਕੇ ਘੁੰਮ ਰਹੇ ਹਨ। ਪੁਲਿਸ ਨੇ ਇਨ੍ਹਾਂ ਨੂੰ ਫਾਇਰ ਬ੍ਰਿਗੇਡ ਚੌਂਕ ਕੋਲ ਨਾਕੇਬੰਦੀ ਦੌਰਾਨ ਦਬੋਚ ਲਿਆ।