ਕੁਝ ਇਸ ਤਰ੍ਹਾਂ ਨਾਲ ਯਾਦ ਕੀਤਾ ਪਟਿਆਲਾ ਪੁਲਿਸ ਨੇ ਦੇਸ਼ ਤੇ ਕੁਰਬਾਨ ਹੋਣ ਵਾਲਿਆਂ ਨੂੰ!

Last Updated: Oct 21 2019 14:31
Reading time: 0 mins, 45 secs

ਸ਼ਹੀਦ, ਹਰ ਕੌਮ ਅਤੇ ਦੇਸ਼ ਦਾ ਸਰਮਾਇਆ ਹੋਇਆ ਕਰਦੇ ਹਨ, ਸ਼ਾਇਦ ਇਹੀ ਕਾਰਨ ਹੈ ਕਿ, ਸਾਡੇ ਦੇਸ਼ ਤੇ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਅੱਜ ਵੀ ਕਿਸੇ ਨਾਂ ਕਿਸੇ ਤਰੀਕੇ ਨਾਲ ਯਾਦ ਕੀਤਾ ਜਾਂਦਾ ਹੈ। ਪਟਿਆਲਾ ਪੁਲਿਸ ਨੇ ਵੀ ਦੇਸ਼ 'ਤੇ ਕੁਰਬਾਨ ਹੋਣ ਵਾਲੇ ਸੁਰੱਖਿਆ ਬਲਾਂ ਨੂੰ ਯਾਦ ਕੀਤਾ। ਐੱਸ. ਐੱਸ. ਪੀ. ਪਟਿਆਲਾ ਮਨਦੀਪ ਸਿੰਘ ਦੇ ਯਤਨਾਂ ਸਦਕਾ, ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਮੈਰਾਥਨ ਦੌੜ ਕਰਵਾਈ ਗਈ। ਖ਼ੁਦ ਜ਼ਿਲ੍ਹਾ ਪੁਲਿਸ ਮੁਖੀ ਨੇ ਇਸ ਮੈਰਾਥਨ ਨੂੰ ਪਟਿਆਲਾ ਦੀ ਪੁਲਿਸ ਲਾਈਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਜ਼ਿਲ੍ਹਾ ਪੁਲਿਸ ਦਾ ਕਹਿਣਾ ਹੈ ਕਿ, ਪਟਿਆਲਾ ਪੁਲਿਸ ਹਰ ਸਾਲ ਅਕਤੂਬਰ ਮਹੀਨੇ ਵਿੱਚ ਕਿਸੇ ਨਾਂ ਕਿਸੇ ਤਰੀਕੇ ਨਾਲ ਦੇਸ਼ ਤੇ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਇਸ ਮੌਕੇ 'ਤੇ ਪਿਛਲੇ ਇੱਕ ਸਾਲ ਦੇ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵਰਤ ਵੀ ਰੱਖਿਆ ਗਿਆ।