ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ !!!

ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਾਇਮਰੀ ਪੱਧਰ ਦੀਆਂ ਅੰਡਰ-11 ਖੇਡਾਂ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈਆਂ ਗਈਆਂ। ਇਸ ਮੌਕੇ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਲਗਭਗ 2500 ਦੇ ਕਰੀਬ ਪ੍ਰਾਇਮਰੀ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਦੇ ਸਮਾਪਨ ਸਮਾਰੋਹ ਵਿੱਚ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ 'ਤੇ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਪਹੁੰਚੇ।

ਵਿਧਾਇਕਾ ਸਤਿਕਾਰ ਕੌਰ ਨੇ ਸਕੂਲੀ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਹੋਇਆਂ 11 ਹਜ਼ਾਰ ਰੁਪਏ ਆਪਣੇ ਫੰਡ ਵਿੱਚੋਂ ਦਿੱਤੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਹਰ ਸਾਲ ਇਨ੍ਹਾਂ ਛੋਟੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਪਹੁੰਚਿਆ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਰੁਪਿੰਦਰ ਕੌਰ, ਬਲਕਾਰ ਸਿੰਘ ਗਿੱਲ ਇੰਚਾਰਜ ਪ੍ਰਾਇਮਰੀ ਖੇਡਾਂ, ਗੁਰਿੰਦਰ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਲਾਲ ਬੀਪੀਈਓ ਤਜੱਸਵੀ ਚੱਡਾ, ਸਲਵਿੰਦਰ ਕੌਰ ਬੀਪੀਈਓ ਮਹਿੰਦਰ ਸਿੰਘ ਸ਼ੈਲੀ ਆਦਿ ਵੀ ਹਾਜ਼ਰ ਸਨ।

PUBG की एक दिन की कमाई 50 करोड़ || Banned in India || NewsNumber.Com

ऐसे कई मामले हैं, जो साबित करते हैं कि पबजी एक गेम नहीं, बल्कि एक बीमारी था। जैसे एक मामला पंजाब का है। यहां एक 17 साल के लड़के ने अपने मां- बाप के अकाउंट से 16 लाख रुपए पबजी पर उड़ा दिए। ...

ਸ਼ਹੀਦ ਊਧਮ ਸਿੰਘ ਦਾ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਮਨਾਇਆ ਸ਼ਹੀਦੀ ਦਿਹਾੜਾ

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਵ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਕੌਂਸਲ ਵੱਲੋਂ 13 ਅਪ੍ਰੈਲ ਦੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਆਜ਼ਾਦ ਦਾ ਸ਼ਹੀਦੀ ਦਿਹਾੜਾ ਸਥਾਨਕ ਸੁਤੰਤਰ ਭਵਨ ਵਿਖੇ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਇਆ ਗਿਆ। ...

ਸੰਘਰਸ਼ਸ਼ੀਲ ਲੋਕਾਂ ਦੇ ਕੱਢੇ ਐਸਡੀਐਮ ਨੇ ਵਾਰੰਟ, ਕਿਸਾਨਾਂ ਮਜ਼ਦੂਰਾਂ ਨੇ ਕੀਤੀ ਖੇਡ ਮੰਤਰੀ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਕਸਬਾ ਗੁਰੂਹਰਸਹਾਏ ਦੇ ਐਸਡੀਐਮ ਗੁਰੂਹਰਸਹਾਏ ਵੱਲੋਂ ਪਿੰਡ ਬਾਜੇਕੇ ਦੇ ਸੰਘਰਸ਼ਸ਼ੀਲ ਲੋਕਾਂ ਦੇ ਧਾਰਾ 107/150 ਅਧੀਨ ਵਾਰੰਟ ਕੱਢਣ ਦੇ ਰੋਸ ਵਜੋਂ ਬਾਜੇਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵੱਡਾ ਵਫਦ ਐਸ ਡੀ ਐਮ ਗੁਰੂਹਰਸਹਾਏ ਨੂੰ ਮਿਲਣ ਪੁੱਜਾ। ...

ਸਕੂਲ ਸਟਾਫ਼ ਦੀ ਸੀ ਭਾਰੀ ਕਮੀ, ਬੱਚੇ ਵੀ ਸੀ ਗ਼ਰੀਬ, ਪਰ ਫਿਰ ਵੀ ਨਤੀਜਿਆਂ 'ਚ ਮਾਰੀਆਂ ਮੱਲਾਂ

ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਵੱਲੋਂ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਨਿਵੇਕਲੀ ਪਹਿਲ ਕਰਦਿਆਂ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੇ ਘਰ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ...

ਸੀਨੀਅਰ ਪੱਤਰਕਾਰ ਹਰੀਸ਼ ਮੌਂਗਾ ਦੀ ਕਿਤਾਬ 'ਫਰੈਂਕਲੀ ਸਪੀਕਿੰਗ' ਡੀਸੀ ਨੇ ਕੀਤੀ ਰਿਲੀਜ਼

ਸੀਨੀਅਰ ਪੱਤਰਕਾਰ ਅਤੇ ਫ਼ਿਰੋਜ਼ਪੁਰ ਦੀ ਸੋਸ਼ਲ ਸੁਸਾਇਟੀ ਤੋਂ ਇਲਾਵਾ ਬਲਾਇੰਡ ਹੋਮ ਦੇ ਸਹਾਇਕ ਸਕੱਤਰ ਹਰੀਸ਼ ਮੌਂਗਾ ਵੱਲੋਂ ਲਿਖੀ ਗਈ, 'ਫਰੈਂਕਲੀ ਸਪੀਕਿੰਗ' ਕਿਤਾਬ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵੱਲੋਂ ਰਿਲੀਜ਼ ਕੀਤੀ ਗਈ। ...

ਆਜ਼ਾਦੀ ਦੇ 73 ਵਰ੍ਹਿਆਂ ਬਾਅਦ ਵੀ ਛਾਉਣੀ ਵਾਸੀ ਬੱਝੇ ਨੇ ਕਾਲੇ ਕਾਨੂੰਨ ਵਿੱਚ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਾਡਾ ਭਾਰਤ ਦੇਸ਼ ਬੇਸ਼ੱਕ 15 ਅਗਸਤ 1947 ਨੂੰ ਆਜ਼ਾਦ ਹੋ ਗਿਆ, ਪਰ ਭਾਰਤ ਦੇ ਬਹੁਤ ਸਾਰੇ ਹਿੱਸੇ ਹਾਲੇ ਵੀ ਅਜਿਹੇ ਹਨ, ਜਿਹੜੇ ਹਾਲੇ ਵੀ ਗ਼ੁਲਾਮੀ ਦੀਆਂ ਜ਼ੰਜੀਰਾਂ ਦੇ ਵਿੱਚ ਜਕੜੇ ਪਏ ਹਨ। ...

ਨਿੱਜੀ ਕੰਪਨੀਆਂ ਨੂੰ ਮੁਨਾਫ਼ਾ, ਲੋਕਾਂ ਦੀ ਜਾਨ ਨੂੰ ਖ਼ਤਰਾ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਸੰਭਾਲਣ ਤੋਂ ਪਹਿਲੋਂ ਬੇਸ਼ੱਕ ਪੰਜਾਬ ਦੀ ਕੈਪਟਨ ਸਰਕਾਰ ਦੇ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਉਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰੋਂ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇਗਾ, ਪਰ ਹੋਇਆ ਇਸ ਤੋਂ ਉਲਟ। ...

ਇਨਸਾਫ਼ ਨਾ ਮਿਲਦਾ ਵੇਖ, ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਘੇਰ ਲਿਆ ਐਸਐਸਪੀ ਦਫ਼ਤਰ

ਅੱਜ ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਨਾਲ ਮੀਟਿੰਗ ਲਈ ਉਨ੍ਹਾਂ ਦੇ ਦਫ਼ਤਰ ਬਾਜੇਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵੱਡਾ ਵਫ਼ਦ ਪਹੁੰਚਿਆ। ...

ਇਨਸਾਫ਼ ਉੱਤੇ ਡਾਂਗਾਂ, ਬਾਜੇ ਕੇ ਕਾਂਡ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਘੇਰਿਆ ਥਾਣਾ

ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਬਾਜੇ ਕੇ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਸਬੰਧੀ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਅੱਜ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਹੈ। ...