ਜ਼ਿਲ੍ਹਾ ਬਠਿੰਡਾ 'ਚ ਅੱਜ ਪਰਾਲੀ ਸਾੜਨ ਵਾਲੇ 111 ਕਿਸਾਨਾਂ ਤੇ ਕੇਸ ਦਰਜ

Last Updated: Nov 08 2019 18:06
Reading time: 0 mins, 40 secs

ਪਿਛਲੇ ਤਿੰਨ ਦਿਨਾਂ ਤੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਜ਼ਿਲ੍ਹਾ ਬਠਿੰਡਾ ਪ੍ਰਸ਼ਾਸਨ ਜ਼ਿਆਦਾ ਹੀ ਸਖਤੀ ਦਿਖਾ ਰਿਹਾ ਹੈ। ਜ਼ਿਲ੍ਹਾ ਬਠਿੰਡਾ ਦੀ ਪੁਲਿਸ ਨੇ ਅੱਜ ਪਰਾਲੀ ਸਾੜਨ ਵਾਲੇ 111 ਕਿਸਾਨਾਂ ਤੇ ਕਾਰਵਾਈ ਕੀਤੀ ਹੈ ਅਤੇ ਹੁਣ ਤੱਕ 295 ਕਿਸਾਨਾਂ ਤੇ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ 55 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਰਕਾਰ ਦੀ ਇਸ ਕਾਰਵਾਈ ਨਾਲ ਕਿਸਾਨ ਭੜਕ ਗਏ ਹਨ ਅਤੇ ਕਾਰਵਾਈ ਕਰਨ ਜਾ ਰਹੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਦੋ ਪਿੰਡਾਂ ਵਿੱਚ ਬੰਦੀ ਵੀ ਬਣਾਇਆ ਗਿਆ। ਕਿਸਾਨਾਂ ਵੱਲੋਂ ਆਪਣੇ ਉੱਪਰ ਕੀਤੀ ਗਈ ਇਸ ਕਾਰਵਾਈਆਂ ਤੇ ਕਾਫੀ ਨਰਾਜ਼ਗੀ ਜਤਾਈ ਜਾ ਰਹੀ ਹੈ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਵੀ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਪਰਾਲੀ ਸਾੜਨ ਦਾ ਸਾਰਾ ਦੋਸ਼ ਕਿਸਾਨਾਂ ਸਿਰ ਮੜ ਰਹੀ ਹੈ ਜੋ ਕਿ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।