ਲੱਖਾਂ ਲੋਕਾਂ ਦੀਆਂ ਦਹਾਕਿਆਂ ਦੀਆਂ ਅਰਦਾਸਾਂ ਅਤੇ ਸੁਹਿਰਦ ਲੋਕਾਂ ਦੇ ਯਤਨਾਂ ਸਦਕਾ ਆਖਿਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ ਹੀ ਗਿਆ ਹੈ। ਭਾਵੇਂ ਕਿ ਇਸ ਲਾਂਘੇ ਦੇ ਖੁੱਲਣ ਵਿੱਚ ਕਈ ਤਰ੍ਹਾਂ ਦੀਆਂ ਅੜਚਣਾ ਪਾਉਣ ਦਾ ਯਤਨ ਕੀਤਾ ਜਾਂਦਾ ਰਿਹਾ ਹੈ ਪਰ ਅਖੀਰ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਂਘਾ ਸ਼ਾਂਤੀ ਪੂਰਵਕ ਖੁੱਲ ਕੇ ਸੰਗਤਾਂ ਨੂੰ ਸਮਰਪਿਤ ਹੋ ਗਿਆ ਹੈ। ਦੋਵਾਂ ਦੇਸ਼ਾਂ ਵਿੱਚ ਭਾਵੇਂ ਕਿ ਕਿੰਨੇ ਵੀ ਤਲਖੀ ਵਾਲੇ ਸਬੰਧ ਬਣੇ ਰਹੇ ਪਰ ਫੇਰ ਵੀ ਇਸ ਲਾਂਘੇ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ, ਸ਼ਾਇਦ ਇਸੇ ਲਈ ਸਾਰੇ ਲਾਂਘੇ ਦਾ ਸਿਹਰਾ ਗੁਰੂ ਨਾਨਕ ਦੇਵ ਜੀ ਦੀ ਮਿਹਰ ਨੂੰ ਹੀ ਦੇ ਰਹੇ ਹਨ।
ਕਰਤਾਰਪੁਰ ਦਾ ਲਾਂਘਾ ਖੁਲ੍ਹਵਾਉਣ ਲਈ ਵੱਖ-ਵੱਖ ਸਮਿਆਂ ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਯਤਨ ਹੁੰਦੇ ਰਹੇ ਹਨ। ਪਰ ਜੇਕਰ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਕਰੀਏ ਤਾਂ ਪਤਾ ਨਹੀਂ ਉਹ ਕਿਸ ਦੇ ਕਹਿਣ ਤੇ ਜਾਂ ਕਿਸ ਨੂੰ ਖੁਸ਼ ਕਰਨ ਲਈ ਅਜਿਹੀ ਬਿਆਨਬਾਜ਼ੀ ਕਰਦੇ ਦਿਖਾਈ ਦਿੱਤੇ ਜਿਸ ਨਾਲ ਦੋਵਾਂ ਮੁਲਕਾਂ ਵਿੱਚ ਤਲਖ ਕਲਾਮੀ ਵੱਧ ਸਕਦੀ ਸੀ। ਜਦੋਂ ਅੱਜ ਤੋਂ ਕਰੀਬ ਇੱਕ ਸਾਲ ਪਹਿਲਾ 2018 ਵਿੱਚ ਕਰਤਾਰਪੁਰ ਲਾਂਘੇ ਦਾ ਕੰਮ ਸ਼ੁਰੂ ਕਰਨ ਲਈ ਸਮਾਗਮ ਰੱਖਿਆ ਗਿਆ ਸੀ ਤਾਂ ਉਸ ਵੇਲੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਖਿਲਾਫ ਰੱਜਵੀ ਬਿਆਨਬਾਜ਼ੀ ਡੇਰਾ ਬਾਬਾ ਨਾਨਕ ਵਿਖੇ ਕੀਤੀ ਸੀ ਤੇ ਹੁਣ ਇੱਕ ਵਾਰ ਫੇਰ ਜਦੋਂ ਬੀਤੀ ਕੱਲ੍ਹ ਇਹ ਲਾਂਘਾ ਖੁੱਲਣ ਜਾ ਰਿਹਾ ਸੀ ਤਾਂ ਆਯੋਜਿਤ ਸਮਾਗਮ ਵਿੱਚ ਇੱਕਵਾਰ ਫੇਰ ਮੁੱਖ ਮੰਤਰੀ ਦਾ ਬਿਆਨ ਨਿਰਾਸ਼ਾ ਵਾਲਾ ਸੀ।
ਜਿਸ ਤਰ੍ਹਾਂ ਕਸ਼ਮੀਰ ਮਸਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿੱਚ ਦੂਰੀਆਂ ਵੱਧ ਗਈਆਂ ਹਨ ਅਤੇ ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ, ਖਿਡਾਰੀ ਜਾਂ ਵਪਾਰੀ ਵੀ ਇੱਕ ਦੂਸਰੇ ਨਾਲ ਸੰਪਰਕ ਵਿੱਚ ਨਹੀਂ ਹਨ ਅਜਿਹੇ ਵਿੱਚ ਕਰਤਾਰਪੁਰ ਦਾ ਲਾਂਘਾ ਖੁੱਲਣ ਕੁਦਰਤੀ ਚਮਤਕਾਰ ਤੋਂ ਘੱਟ ਨਹੀਂ ਹੈ। ਭਾਵੇਂ ਕਿ ਦੋਵਾਂ ਮੁਲਕਾਂ ਦੇ ਤਲਖ ਹਾਲਾਤਾਂ ਵਿੱਚ ਵੀ ਦੋਵਾਂ ਪ੍ਰਧਾਨ ਮੰਤਰੀਆਂ ਨੇ ਬੜੇ ਹੀ ਸੰਜਮ ਤੋਂ ਕੰਮ ਲੈਂਦਿਆਂ ਕਰਤਾਰਪੁਰ ਦੇ ਲਾਂਘੇ ਦੇ ਉਦਘਾਟਨ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਭੜਕਾਊ ਬਿਆਨਬਾਜ਼ੀ ਨਹੀਂ ਕੀਤੀ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਸ ਕਾਰਜ ਲਈ ਸ਼ਲਾਘਾ ਕੀਤੀ ਸੀ ਤੇ ਜੇਕਰ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਗੱਲ ਕਰੀਏ ਤਾਂ ਉਸ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਸੀ।
ਜੇਕਰ ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀ ਇਸ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਹੋਇਆ ਇੱਕ ਦੂਸਰੇ ਦੇ ਖਿਲਾਫ ਨਾ ਬੋਲ ਕੇ ਸਿਰਫ ਗੁਰੂ ਦੇ ਵਿੱਚਾਰਾਂ ਦੀ ਹੀ ਗੱਲ ਕਰਦੇ ਰਹੇ ਸਨ ਤਾਂ ਮੁੱਖ ਮੰਤਰੀ ਕੈਪਟਨ ਨੂੰ ਅਜਿਹੀ ਕਿਹੜੀ ਲੋੜ ਸੀ ਅਜਿਹੇ ਭਾਸ਼ਣ ਦੀ ਜੋ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾ ਗਿਆ ਹੈ। ਜਿਸ ਤਰ੍ਹਾਂ ਦੇ ਸ਼ਬਦਾਂ ਦੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਤੋਂ ਪਾਕਿਸਤਾਨ ਦੇ ਖਿਲਾਫ ਕੀਤੀ ਗਈ ਸੀ ਅਜਿਹੇ ਮੌਕੇ ਤੇ ਉਹ ਕਹਿਣੇ ਨਹੀਂ ਸਨ ਬਣਦੇ ਅਜਿਹੇ ਲੋਕਾਂ ਦੇ ਵਿੱਚਾਰ ਆ ਰਹੇ ਹਨ। ਜਿਸ ਤਰ੍ਹਾਂ ਕੈਪਟਨ ਨੇ ਪਾਕਿਸਤਾਨ ਨੂੰ ਲਲਕਾਰਦਿਆਂ ਕਿਹਾ ਸੀ ਕਿ ਪੰਜਾਬੀਆਂ ਨੇ ਚੁੜੀਆਂ ਨਹੀਂ ਪਾਈਆ ਹਨ ਤੇ ਲੋਕਾਂ ਦਾ ਕਹਿਣਾ ਹੈ ਜੇਕਰ ਦੋਵਾਂ ਮੁਲਕਾਂ ਵਿੱਚ ਕਿਸੇ ਕਿਸਮ ਦੀ ਜੰਗ ਦਾ ਮਾਹੌਲ ਬਣਦਾ ਹੈ ਤਾਂ ਸੂਬਾ ਸਰਕਾਰਾਂ ਦਾ ਕੋਈ ਜ਼ਿਆਦਾ ਰੋਲ ਨਹੀਂ ਹੁੰਦਾ ਇਹ ਤਾਂ ਕੇਂਦਰ ਦੀ ਸਰਕਾਰ ਅਤੇ ਫੌਜ਼ ਦਾ ਕੰਮ ਹੁੰਦਾ ਹੈ ਨਾ ਕੇ ਕਿਸੇ ਸੂਬਾ ਸਰਕਾਰ ਦਾ ਅਧਿਕਾਰ ਹੁੰਦਾ ਹੈ ਫੌਜ਼ਾ ਨਾਲ ਲੜਾਈ ਲੜਣਾ ਅਜਿਹੇ ਵਿੱਚ ਕੈਪਟਨ ਕੀ ਸਿੱਧ ਕਰਨਾ ਚਾਹੁੰਦੇ ਸਨ।
ਲੋਕਾਂ ਦਾ ਕਹਿਣਾ ਹੈ ਕਿ ਜਾਂ ਤਾਂ ਕੈਪਟਨ ਕਿਸੇ ਦੇ ਕਹਿਣ ਤੇ ਅਜਿਹੇ ਬਿਆਨ ਦਿੰਦੇ ਰਹੇ ਹਨ ਜਾਂ ਫਿਰ ਕਿਸੇ ਵਿਸ਼ੇਸ਼ ਵਿਅਕਤੀ ਨੂੰ ਖੁਸ਼ ਕਰਨ ਲਈ ਅਜਿਹਾ ਹੋਇਆ ਹੈ ਪਰ ਕੈਪਟਨ ਦੇ ਅਜਿਹੇ ਭਾਸ਼ਣ ਦੀ ਕਿਸੇ ਨੂੰ ਉਮੀਦ ਵੀ ਨਹੀਂ ਸੀ। ਜਿਸ ਕਰਕੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਜਿਸ ਦਾ ਖਮਿਆਜ਼ਾ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਨੂੰ ਭੁਗਤਣਾ ਪੈ ਸਕਦਾ ਹੈ। ਕਿਉਂ ਕਿ ਜਿਸ ਤਰ੍ਹਾਂ ਲਾਂਘਾ ਖੁੱਲਣ ਤੇ ਠੀਕ ਦੋ ਤਿੰਨ ਦਿਨ ਪਹਿਲਾ ਅੱਤਵਾਦੀ ਕੈਂਪਾਂ ਨੂੰ ਲੈ ਕੇ ਅਤੇ ਡੇਰਾ ਬਾਬਾ ਨਾਨਕ ਵਿੱਚ ਅੱਤਵਾਦੀਆਂ ਦੇ ਦਾਖਲੇ ਦੀਆਂ ਖਬਰਾਂ ਨੂੰ ਲੈ ਕੇ ਦਹਿਸ਼ਤ ਪਾਉਣ ਦਾ ਯਤਨ ਹੁੰਦਾ ਰਿਹਾ ਹੈ ਇਹ ਵੀ ਕਿਤੇ ਨਾ ਕਿਤੇ ਸਿਆਸਤ ਤੋਂ ਹੀ ਪ੍ਰੇਰਿਤ ਪ੍ਰਤੀਤ ਹੋ ਰਿਹਾ ਹੈ। ਬਾਕੀ ਹਕੀਕਤ ਵਿੱਚ ਕਿਸੇ ਨੇ ਸੁਹਿਰਦਤਾ ਨਾਲ ਲਾਂਘਾ ਖੋਲ੍ਹਣ ਲਈ ਯਤਨ ਕੀਤਾ ਹੈ ਤੇ ਕਿਸ ਨੇ ਅੜਿੱਕਾ ਡਾਹੁਣ ਦੀ ਕੋਸ਼ਿਸ਼ ਕੀਤੀ ਹੈ ਇਹ ਸਭ ਕੁਝ ਹੁਣ ਲੋਕ ਚੰਗੀ ਤਰ੍ਹਾਂ ਜਾਣਦੇ ਹਨ।
ਨੋਟ:- ਉਕਤ ਵਿਚਾਰ ਲੇਖਕ ਦੇ ਆਪਣੇ ਨਿਜੀ ਵਿਚਾਰ ਹਨ, NewsNumber ਇਨ੍ਹਾਂ ਵਿਚਾਰਾਂ ਲਈ ਜ਼ਿੰਮੇਵਾਰ ਨਹੀਂ ਹੈ।
ਰਾਜਾ ਜੀ ਸੁੱਤੇ ਪਏ ਹਨ, ਪੁਲਿਸ ਅਧਿਕਾਰੀ ਤੇ ਕਰਮਚਾਰੀ (ਸਾਰੇ ਨਹੀਂ) ਹਰਾਮ ਦੀ ਕਮਾਈ ਰਾਹੀਂ ਆਪਣੀਆਂ ਜੇਬਾਂ ਭਰਨ ਲੱਗੇ ਹਨ, ਜਿਹੜੇ ਚੱਲਦੇ ਹਨ ਉਹ ਵੀ.ਆਈ.ਪੀ. ਡਿਊਟੀਆਂ ਵਿੱਚ ਉਲਝੇ ਹੋਏ ਹਨ, ਜਿਸਦੇ ਚਲਦਿਆਂ ਚੋਰਾਂ, ਲੁਟੇਰਿਆਂ ਤੇ ਹੋਰ ਗੈਰ ਸਮਾਜੀ ਅਨਸਰਾਂ ਦੀ ਪੌਂ ਬਾਰਾਂ ਹੈ। ...
ਲੱਗਦਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਖਾਸੇ ਪ੍ਰਭਾਵਿਤ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ ਹਰ ਸਰਕਾਰੀ ਅਦਾਰੇ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ ਇਸੇ ਤਰਜ ਤੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੁਣ ਉਦਯੋਗ ਲਗਾਉਣ ਦੇ ਨਾ ਤੇ ਪੰਜਾਬ ਦੀਆਂ ਸ਼ਾਮਲਾਟ ਜਮੀਨਾਂ ਉਦਯੋਗਪਤੀਆਂ ਨੂੰ ਦੇਣ ਦੀ ਤਿਆਰੀ ਕਰ ਰਹੇ ਹਨ। ...
ਜਦੋਂ ਵੀ ਕਾਂਗਰਸ ਦੀ ਪੰਜਾਬ ਵਿੱਚ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਉਦੋਂ ਹੀ ਸੱਤਾਧਾਰੀ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰੇ ਦਰਬਾਰੇ ਆਪਣੀ ਸੁਣਵਾਈ ਨਾ ਹੋਣ ਦੀਆਂ ਖਬਰਾਂ ਵੀ ਮੀਡੀਆ ਦੀਆਂ ਸੁਰਖੀਆਂ ਬਣੀਆਂ ਸਨ। ...
पंजाब के मुख्यमंत्री कैप्टन अमरिंदर सिंह विदेश दौरे पर गए हुए हैं। ...
ਪੰਜਾਬ ਵਿੱਚ ਇਸ ਵੇਲੇ ਇਹੀ ਕਹਾਵਤ ਢੁੱਕਦੀ ਪ੍ਰਤੀਤ ਹੁੰਦੀ ਦਿਖਾਈ ਦੇ ਰਹੀ ਹੈ ਕਿ 'ਘਰ ਵਾਲੇ ਘਰ ਨਹੀਂ ਤੇ ਸਾਨੂੰ ਕਿਸੇ ਦਾ ਡਰ ਨਹੀਂ'। ...
ਭਾਵੇਂ ਸਾਡੇ ਨਾਲ ਪਾਕਿਸਤਾਨ ਦੇ ਰਿਸ਼ਤੇ ਕੋਈ ਜ਼ਿਆਦਾ ਸੁਖਾਵੇਂ ਨਹੀਂ ਹਨ ਤੇ ਇਹ ਅੱਜ ਤੋਂ ਨਹੀਂ ਸਗੋਂ ਪਿਛਲੇ ਲੰਬੇ ਅਰਸੇ ਤੋਂ ਦੇਖਣ ਵਿੱਚ ਮਿਲ ਰਿਹਾ ਹੈ। ...
ਜੇਕਰ ਕੋਈ ਕੰਮ ਸਮੇਂ ਸਿਰ ਸਿਰੇ ਚੜ ਜਾਵੇ ਤਾਂ ਸਿਆਸੀ ਲੋਕਾਂ ਨੂੰ ਇਹ ਵੀ ਹਜ਼ਮ ਨਹੀਂ ਹੁੰਦਾ ਤੇ ਸ਼ਾਇਦ ਅਜਿਹਾ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਕੁਝ ਸਿਆਸੀ ਲੀਡਰਾਂ ਦਾ ਹਾਜ਼ਮਾ ਹੁਣ ਖਰਾਬ ਹੋਣ ਜਾ ਰਿਹਾ ਹੈ ਤਾਹੀਓ ਲਾਂਘਾ ਖੁੱਲਣ ਦੇ ਐਨ ਤਿੰਨ ਚਾਰ ਦਿਨ ਪਹਿਲਾਂ ਅਜਿਹੇ ਬਿਆਨ ਆਏ ਰਹੇ ਹਨ ਜਿੰਨ੍ਹਾਂ ਦੀ ਇਸ ਵੇਲੇ ਸ਼ਾਇਦ ਕੋਈ ਜ਼ਰੂਰਤ ਵੀ ਨਹੀਂ ਹੈ ਤਾਂ ਹੀ ਹੁਣ ਅਜਿਹੇ ਬਿਆਨਾਂ ਨਾਲ ਕੋਈ ਫਰਕ ਨਹੀਂ ਪੈਣ ਵਾਲਾ ਹੈ। ...
ਸਿਆਸਤ ਵਿੱਚ ਕਈ ਵਾਰ ਅਜਿਹਾ ਹੁੰਦਾ ਵੀ ਵੇਖਿਆ ਗਿਆ ਹੈ ਕਿ ਸ਼ਾਖ ਬਹਾਲੀ ਲਈ ਆਪਣੇ ਤੋਂ ਵੱਡੇ ਅਤੇ ਸੀਨੀਅਰ ਲੀਡਰ ਨਾਲ ਮੱਥਾ ਲਾਉਣ ਨਾਲ ਧੁੰਦਲੀ ਪੈਂਦੀ ਜਾ ਰਹੀ ਸਿਆਸਤ ਚਮਕਣਾ ਸ਼ੁਰੂ ਕਰ ਦਿੰਦੀ ਹੈ। ...
ਕਹਿੰਦੇ ਹਨ ਕਿ ਗੁਰਦਾ ਕਿਸੇ ਦੁਕਾਨ ਤੋਂ ਮੁੱਲ ਨਹੀਂ ਮਿਲਦਾ, ਮਰਦ ਇਸ ਨੂੰ ਲੈ ਕੇ ਹੀ ਪੈਦਾ ਹੁੰਦਾ ਹੈ। ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀ ਲੜੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ 96 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ। ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਾ ਸਿਆਸੀਕਰਨ ਲਈ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਤੌਰ 'ਤੇ ਮਨਾਉਣ ਦੇ ਯਤਨਾਂ ਵਿੱਚ ਅਕਾਲੀਆਂ ਵੱਲੋਂ ਅੜਿੱਕੇ ਡਾਹੇ ਜਾ ਰਹੇ ਹਨ। ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਸਮਾਗਮਾਂ ਵਿੱਚ ਲਗਭਗ 30 ਹਜ਼ਾਰ ਸ਼ਰਧਾਲੂ ਰੋਜ਼ਾਨਾ ਇਕੱਤਰ ਹੋਇਆ ਕਰਨਗੇ। ...
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਆਸ ਜਤਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਰਵਾਇਤਾਂ ਨੂੰ ਸਮਝਦੇ ਹੋਏ ਭਾਰਤੀ ਸ਼ਰਧਾਲੂਆਂ ਵੱਲੋਂ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਨੂੰ ਮੁਆਫ਼ ਕਰੇਗਾ। ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਦੇ ਚਾਰ ਹੋਰ ਵਿਭਾਗਾਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਅਤੇ ਮਹਿਲਾ ਭਲਾਈ, ਟਰਾਂਸਪੋਰਟ, ਉਦਯੋਗ ਤੇ ਵਪਾਰ ਅਤੇ ਸਹਿਕਾਰਤਾ ਵਿਭਾਗ ਲਈ ਟਿਕਾਊ ਵਿਕਾਸ ਟੀਚੇ ਨਿਰਧਾਰਿਤ ਕਰਨ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾ (4 ਐਸ.ਏ.ਪੀ)-2019-23 ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ...
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿੱਚੋਂ ਤਿੰਨ ਸੀਟਾਂ ਉੱਪਰ ਕਾਂਗਰਸ ਪਾਰਟੀ ਦੀ ਜਿੱਤ ਉੱਪਰ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਵੋਟਰਾਂ ਨੇ ਅਕਾਲੀ ਦਲ ਦੇ ਨਾਮ ਪੱਖੀ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 24 ਅਕਤੂਬਰ ਨੂੰ ਬਟਾਲਾ ਵਿਖੇ ਕੈਬਨਿਟ ਦੀ ਮੀਟਿੰਗ ਕਰਨ ਜਾ ਰਹੇ ਹਨ। ...
ਮੁਕੇਰੀਆਂ ਵਿਧਾਨ ਸਭਾ ਹਲਕੇ ਦਾ ਆਪਣੇ ਹਲਕੇ ਵਾਂਗ ਧਿਆਨ ਰੱਖਣ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰੋ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਭਰੋਸਾ ਜ਼ਾਹਰ ਕੀਤਾ। ...
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਫਸਲ ਦੀ ਖਰੀਦ ਤੇ ਚੁਕਾਈ ਨਿਰਧਾਰਿਤ ਸਮੇਂ ਅੰਦਰ ਕਰਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਦੀ ਹਦਾਇਤ ਕੀਤੀ। ...
ਜਿਵੇਂ ਜਿਵੇਂ ਜ਼ਿਮਨੀ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ ਉਵੇਂ ਹੀ ਸਿਆਸੀ ਲੀਡਰਾਂ ਦੀ ਬਿਆਨਬਾਜ਼ੀ ਤਿੱਖੀ ਹੁੰਦੀ ਜਾ ਰਹੀ ਹੈ। ...
ਸੂਬੇ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੀਆਂ ਚਾਰ ਵਿਧਾਨਸਭਾ ਹਲਕਿਆਂ ਦਾਖਾਂ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ 'ਚ ਹੋਣ ਵਾਲੀਆਂ ਜਿਮਨੀ ਚੋਣਾਂ ਨੂੰ ਲੈ ਕੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਰੋਡ ਸ਼ੋਅ ਕੱਢ ਕੇ ਪ੍ਰਚਾਰ ਕਰ ਰਹੇ ਹਨ। ...
ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾ ਪ੍ਰਕਾਸ਼ ਪੁਰਬ ਆ ਰਿਹਾ ਹੈ ਅਤੇ ਇਸ ਦੀਆ ਤਿਆਰੀਆਂ ਚੱਲ ਰਹੀਆਂ ਹਨ। ...