ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਕੀਤੀ ਅਹਿਮ ਮੀਟਿੰਗ, 17 ਨਵੰਬਰ ਨੂੰ ਨੱਥੂਵਾਲਾ ਗਰਬੀ ਪਹੁੰਚਣ ਦਾ ਸੱਦਾ.!!

Last Updated: Nov 13 2019 13:53
Reading time: 1 min, 13 secs

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮੀਟਿੰਗ ਜ਼ਿਲ੍ਹਾ ਸਹਾਇਕ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਅਤੇ ਇਨਕਲਾਬੀ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਜ਼ੀਰਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਕਿਸਾਨੀ ਮੰਗਾਂ ਮਸਲਿਆਂ ਉਪਰ ਵਿਚਾਰ ਚਰਚਾ ਦੇ ਨਾਲ-ਨਾਲ ਬਾਬੇ ਨਾਨਕ ਦੀ ਵਿਚਾਰਧਾਰਾ ਉਪਰ ਵੀ ਚਰਚਾ ਕੀਤੀ ਗਈ ਅਤੇ ਅਜੋਕੇ ਬਾਬਰਾਂ ਅਤੇ ਮਲਕ ਭਾਗੋਆਂ ਦੇ ਵਿਰੁੱਧ ਡਟਣ ਦਾ ਸੱਦਾ ਦਿੱਤਾ ਗਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਮਰਹੂਮ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਜੋ ਕਿ ਕਿਸਾਨਾਂ ਦੇ ਪਟਿਆਲਾ ਮੋਰਚੇ ਵੇਲੇ ਬਿਮਾਰ ਹੋ ਗਏ ਸਨ ਅਤੇ ਸਾਲ ਭਰ ਤੋਂ ਉੱਪਰ ਬਿਮਾਰੀ ਨਾਲ ਜੱਦੋ ਜਹਿਦ ਕਰਨ ਤੋਂ ਬਾਅਦ ਪਿਛਲੇ ਸਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਬਰਸੀ 17 ਨਵੰਬਰ ਦਿਨ ਐਤਵਾਰ ਨੂੰ ਪਿੰਡ ਨੱਥੂਵਾਲਾ ਗਰਬੀ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਰਧਾਜਲੀ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਪਾਏ ਗਏ ਕੇਸ ਰੱਦ ਕੀਤੇ ਜਾਣ ਅਤੇ ਅੱਗੇ ਤੋਂ ਇਸ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਮਨਾਵਾਂ, ਨਛੱਤਰ ਸਿੰਘ ਮਲਸੀਆਂ, ਵੀਰ ਸਿੰਘ ਮੱਲੋ ਕੇ, ਗੁਰਾ ਸਿੰਘ ਮੱਲੋ ਕੇ, ਕੁਲਵਿੰਦਰ ਸਿੰਘ, ਇਕਬਾਲ ਸਿੰਘ ਮੀਹਾਂ ਸਿੰਘ ਵਾਲਾ, ਕਲਵੰਤ ਸਿੰਘ ਤਲਵੰਡੀ ਮੰਗੇ ਖਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।