ਜਾਇਦਾਦ ਲਈ ਕਤਲ !!!

Last Updated: Nov 14 2019 12:21
Reading time: 0 mins, 50 secs

ਜਾਇਦਾਦ ਲਈ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਮ੍ਰਿਤਕ ਦੀ ਪਤਨੀ ਨੇ ਇਲਜ਼ਾਮ ਆਪਣੀ ਸੱਸ ਸਣੇ 5 ਜਣਿਆਂ 'ਤੇ ਲਗਾਇਆ ਹੈ, ਜਿਸ ਤੋਂ ਬਾਅਦ ਸਿਰਸਾ ਦੀ ਐਸ.ਐਸ.ਪੀ ਵੱਲੋਂ ਮੁਕੱਦਮਾ ਦਰਜ ਕਰਨ ਦੀ ਸਿਫਾਰਿਸ਼ 'ਤੇ ਜ਼ਿਲ੍ਹਾ ਫਾਜ਼ਿਲਕਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲਾ ਪਿੰਡ ਚੱਕ ਰੋਹੀ ਵਾਲਾ ਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਹਾਲ ਪਿੰਡ ਨਕੋੜਾ ਤਹਿਸੀਲ ਰਾਣੀਆਂ ਜ਼ਿਲ੍ਹਾ ਸਿਰਸਾ ਦੇ ਬਿਆਨਾਂ 'ਤੇ ਪੁਲਿਸ ਥਾਣਾ ਵੈਰੋ ਕੇ ਨੇ ਜੰਗੀਰ ਕੌਰ ਪਤਨੀ ਆਸ਼ਾ ਸਿੰਘ, ਕਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ, ਗੁਰਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ, ਰੋਬਿਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਚੱਕ ਰੋਹੀ ਵਾਲਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਮੋਹਰ ਸਿੰਘ ਵਾਸੀ ਅਰਨੀਵਾਲਾ ਖ਼ਿਲਾਫ਼ ਅਧੀਨ ਧਾਰਾ 302,201,420,34 ਤਹਿਤ ਦਰਜ ਕੀਤਾ ਗਿਆ ਹੈ।

ਰਾਜਵਿੰਦਰ ਕੌਰ ਦਾ ਇਲਜ਼ਾਮ ਹੈ ਕਿ ਉਸਦੇ ਪਤੀ ਸਾਹਬ ਸਿੰਘ ਪੁੱਤਰ ਆਸ਼ਾ ਸਿੰਘ ਦੀ ਚੱਲ ਅਚੱਲ ਜਾਇਦਾਦ ਨੂੰ ਹੜੱਪਣ ਦੀ ਨੀਅਤ ਨਾਲ ਉਕਤ ਨਾਮਜ਼ਦ ਮੁਲਜ਼ਮਾਂ ਨੇ ਉਸਦੇ ਪਤੀ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਅਰੰਭੀ ਹੈ।